Farmer Protest : ਮੰਨਿਆਂ ਮੰਗਾਂ ਲਾਗੂ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਿਰੁੱਧ ਅਣਮਿਥੇ ਸਮੇਂ ਲਈ ਪੱਕਾ ਮੋਰਚਾ ਸੀਐੱਮ ਦੀ ਰਿਹਾਇਸ਼ ਪਟਿਆਲਾ ਰੋਡ ਗਰੀਨ ਲੈਂਡ ਕਲੋਨੀ ਦੇ ਅੱਗੇ ਅੱਜ 11ਵੇਂ ਦਿਨ ਵਿਚ ਦਾਖ਼ਲ ਹੋ ਚੁੱਕਿਆ ਹੈ। ਅੱਜ ਦੀ ਸਟੇਜ ਤੋ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸੰਬੋਧਨ ਹੁੰਦਿਆ ਐਲਾਨ ਕੀਤਾ ਕੱਲ ਨੂੰ 20 ਅਕਤੂਬਰ 2022 ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਦਾ ਮੁਕੰਮਲ ਘਿਰਾਓ ਅਣਮਿੱਥੇ ਸਮੇਂ ਲਈ ਕੀਤਾ ਜਾਵੇਗਾ । ਉਨਾਂ ਕਿਹਾ ਜੋ ਪੰਜਾਬ ਸਰਕਾਰ ਨੂੰ ਯਾਦ ਪੱਤਰ ਭੇਜਿਆ ਗਿਆ ਹੈ।ਮਾਨ ਸਰਕਾਰ ਵੱਲੋਂ ਕੋਈ ਵੀ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ। ਅੱਜ ਦੇ ਧਰਨੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਔਰਤਾਂ ਨੇ ਹਾਜ਼ਰੀ ਲਵਾਈ।
ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਨੇ ਦੱਸਿਆ ਕਿ ਇਹ ਮੋਰਚਾ ਬੀਤੇ ਵਰ੍ਹੇ ਜਾਂ ਐਤਕੀਂ ਗੁਲਾਬੀ ਸੁੰਡੀ ਤੇ ਨਕਲੀ ਕੀਟਨਾਸ਼ਕਾਂ ਨਾਲ, ਗੜੇਮਾਰੀ/ਭਾਰੀ ਮੀਂਹਾਂ ਜਾਂ ਵਾਇਰਲ ਰੋਗ ਨਾਲ ਕਈ ਜ਼ਿਲ੍ਹਿਆਂ ‘ਚ ਤਬਾਹ ਹੋਏ ਨਰਮੇ ਤੇ ਹੋਰ ਫ਼ਸਲਾਂ ਸਮੇਤ ਨੁਕਸਾਨੇ ਗਏ ਮਕਾਨਾਂ ਦਾ ਪੂਰਾ ਪੂਰਾ ਮੁਆਵਜ਼ਾ ਕਾਸ਼ਤਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਚ ਤੁਰੰਤ ਵੰਡਾਉਣ ਲਈ, ਧਰਤੀ ਹੇਠਲੇ ਅਤੇ ਦਰਿਆਈ ਪਾਣੀਆਂ ਦੀ ਮਾਲਕੀ ਸਾਮਰਾਜੀ ਕਾਰਪੋਰੇਟਾਂ ਨੂੰ ਸੌਂਪਣ ਵਾਲ਼ੀ ਸੰਸਾਰ ਬੈਂਕ ਦੀ ਜਲ ਨੀਤੀ ਸਮੇਤ ਦੌਧਰ ਵਰਗੇ ਨਿੱਜੀ ਜਲ-ਸੋਧ ਪ੍ਰਾਜੈਕਟ ਰੱਦ ਕਰਾ ਕੇ ਸਰਕਾਰੀ ਜਲ ਸਪਲਾਈ ਸਕੀਮ ਪਹਿਲਾਂ ਵਾਂਗ ਜਾਰੀ ਰਖਾਉਣ ਲਈ,ਜ਼ੀਰਾ ਨੇੜੇ ਪ੍ਰਦੂਸ਼ਣ ਦਾ ਗੜ੍ਹ ਬਣੀ ਹੋਈ ਸ਼ਰਾਬ ਫੈਕਟਰੀ ਨੂੰ ਤੁਰਤ ਬੰਦ ਕਰਾਉਣ ਲਈ, ਲੁਧਿਆਣਾ ‘ਚੋਂ ਲੰਘਦੇ ਬੁੱਢੇ ਨਾਲੇ ਦੇ ਪਾਣੀ ਦਾ ਪ੍ਰਦੂਸ਼ਣ ਅਤੇ ਟਰਾਈਡੈਂਟ ਫੈਕਟਰੀ ਦੁਆਰਾ ਸੇਮ ਨਾਲੇ ਅਤੇ ਧਰਤੀ ਹੇਠਲੇ ਪਾਣੀ ਦਾ ਪ੍ਰਦੂਸ਼ਣ ਤੁਰੰਤ ਰੋਕਣ ਲਈ, ਭਾਰਤ ਮਾਲ਼ਾ ਹਾਈਵੇ ਪ੍ਰਾਜੈਕਟ ਲਈ ਨਿਗੂਣਾ ਜਿਹਾ ਮੁਆਵਜ਼ਾ ਜਾਰੀ ਕਰਕੇ ਜ਼ਮੀਨਾਂ ਉੱਤੇ ਪੁਲਿਸ ਦੇ ਜ਼ੋਰ ਕਬਜ਼ੇ ਰੋਕਣ ਲਈ, ਆਪਣੀ ਜ਼ਮੀਨ ਨੂੰ ਪੱਧਰ/ਨੀਂਵੀਂ ਕਰਨ ਦਾ ਹੱਕ ਖੋਹਣ ਵਾਲਾ ਮਾਈਨਿੰਗ ਕਾਨੂੰਨ ਰੱਦ ਕਰਾਉਣ ਲਈ, ਐਮ. ਐੱਸ. ਪੀ. ‘ਤੇ ਹਰ ਕਿਸਾਨ ਦੇ ਪੂਰੇ ਝੋਨੇ ਦੀ ਖਰੀਦ ਬਿਨਾਂ ਸ਼ਰਤ ਕਰਵਾਉਣ ਲਈ, ਬਿਨਾਂ ਸਾੜੇ ਤੋਂ ਪਰਾਲੀ ਸਾਂਭਣ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿਵਾਉਣ ਜਾਂ ਫਿਰ ਮਜਬੂਰੀ-ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਸਖ਼ਤੀ ਬੰਦ ਕਰਾਉਣ ਲਈ, ਅੱਗੇ ਤੋਂ ਇਸ ਪ੍ਰਦੂਸ਼ਣ ਦੇ ਮੁਕੰਮਲ ਖਾਤਮੇ ਲਈ ਝੋਨੇ ਦੀ ਬਿਜਾਈ ਪੂਰੀ ਤਰ੍ਹਾਂ ਬੰਦ ਕਰਨ ਖਾਤਰ ਇਸ ਦੀ ਥਾਂ ਬਦਲਵੀਆਂ ਫਸਲਾਂ ਮੱਕੀ, ਮੂੰਗੀ,ਗੁਆਰੀ, ਬਾਸਮਤੀ ਆਦਿ ਦਾ ਐਮ. ਐੱਸ. ਪੀ. ਸਵਾਮੀਨਾਥਨ ਰਿਪੋਰਟ ਅਨੁਸਾਰ ਲਾਭਕਾਰੀ ਮਿਥ ਕੇ ਇਹਦੇ ਮੁਤਾਬਕ ਬਿਨਾਂ ਸ਼ਰਤ ਖਰੀਦ ਦੀ ਕਾਨੂੰਨੀ ਗਰੰਟੀ ਕਰਾਉਣ ਲਈ, ਲੰਪੀ ਸਕਿਨ ਰੋਗ ਨਾਲ ਮਰੀਆਂ ਗਊਆਂ ਦਾ ਮੁਆਵਜ਼ਾ ਮਾਰਕੀਟ ਰੇਟ ਮੁਤਾਬਕ ਪੂਰਾ ਦਿਵਾਉਣ ਲਈ, ਸੰਸਾਰ ਬੈਂਕ ਦੀ ਹਦਾਇਤ ਮੁਤਾਬਿਕ ਕੇਂਦਰ ਵੱਲੋਂ ਮੜ੍ਹੀ ਗਈ।
ਜ਼ਮੀਨੀ-ਬੈਂਕ ਨੀਤੀ ਰੱਦ ਕਰਦਿਆਂ ਪੰਚਾਇਤੀ ਸ਼ਾਮਲਾਟ ਜੁਮਲਾ ਮਾਲਕਾਨ ਸਰਕਾਰੀ ਜ਼ਮੀਨਾਂ ਉੱਤੇ ਖੇਤੀ ਜਾਂ ਰਿਹਾਇਸ਼ ਕਰ ਰਹੇ ਬੇਜ਼ਮੀਨੇ ਥੁੜਜਮੀਨੇ ਕਿਸਾਨਾਂ ਮਜ਼ਦੂਰਾਂ ਨੂੰ ਇਸ ਦੇ ਮਾਲਕੀ ਹੱਕ ਦਿਵਾਉਣ ਲਈ, ਲੋਕਾਂ ਦੇ ਹੱਕੀ ਜਮਹੂਰੀ ਅੰਦੋਲਨਾਂ ਦੌਰਾਨ ਪੁਲਿਸ ਜਬਰ ਬੰਦ ਕਰਾਉਣ ਅਤੇ ਪਿਛਲੀਆਂ ਸਰਕਾਰਾਂ ਸਮੇਤ ਹੁਣ ਮਜ਼ਦੂਰਾਂ ਕਿਸਾਨਾਂ ‘ਤੇ ਦਰਜ ਕੀਤੇ ਮਕੱਦਮੇ ਪਰਾਲੀ ਕੇਸਾਂ ਸਮੇਤ ਵਾਪਿਸ ਲੈਣ ਦੀ ਮੰਨੀ ਹੋਈ ਮੰਗ ਤੁਰੰਤ ਲਾਗੂ ਕਰਾਉਣ ਲਈ ਲਗਾਤਾਰ ਦਿਨ ਰਾਤ ਜਾਰੀ ਰੱਖਿਆ ਜਾਵੇਗਾ।
ਸੰਗਰੂਰ ਜ਼ਿਲ੍ਹੇ ਦੇ ਆਗੂ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਜਦੋਂ ਪਰਸੋਂ ਬਖੋਰਾ ਕਲਾ ਦੇ ਕਿਸਾਨ ਗੁਰਚਰਨ ਸਿੰਘ ਦੀ ਸੱਪ ਲੜਕਿ ਮੋਰਚੇ ਵਿੱਚ ਮੋਤ ਹੋਈ ਹੈ ਉਸ ਦੀ ਜ਼ਿੰਮੇਵਾਰ ਮਾਨ ਸਰਕਾਰ ਦੀ ਹੈ। ਉਨਾਂ ਮੰਗ ਕੀਤੀ ਕਿ ਓਸ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਅਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਸਾਰਾ ਕਰਜ਼ਾ ਖਤਮ ਕੀਤਾ ਜਾਵੇ ਉਨਾਂ ਤੱਕ ਮਿ੍ਤਕ ਕਿਸਾਨ ਦਾ ਸੰਸਕਾਰ ਨਹੀਂ ਕੀਤਾ ਜਾਵੇਗਾ। ਸਾਰੇ ਹੀ ਬੁਲਾਰਿਆਂ ਨੇ ਇੱਕ ਸੁਰ ਹੁੰਦਿਆਂ ਸਾਰੇ ਕਮਾਊ ਲੋਕਾਂ ਨੂੰ ਸੱਦਾ ਦਿੱਤਾ ਕਿ ਕੱਲ੍ਹ ਵਾਲੇ ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਸੰਗਰੂਰ ਵੱਲ ਵਹੀਰਾਂ ਘੱਤੀਆਂ ਜਾਣ ।
ਸਟੇਜ ਸਕੱਤਰ ਦੀ ਭੂਮਿਕਾ ਬਠਿੰਡਾ ਜ਼ਿਲ੍ਹੇ ਦੇ ਆਗੂ ਜਗਸੀਰ ਸਿੰਘ ਝੂੰਬਾ ਨੇ ਨਿਭਾਈ ਅਤੇ ਤਰਨਤਾਰਨ ਜਿਲੇ ਦੇ ਆਗੂ ਸੁਖਵੰਤ ਸਿੰਘ ਵਲਟੋਹਾ, ਗਿੱਦੜਬਾਹਾ ਬਲਾਕ ਪ੍ਰਧਾਨ ਬਿੱਟੂ ਸਿੰਘ ਮੱਲਣ,ਸੁਨਾਮ ਬਲਾਕ ਦੇ ਆਗੂ ਰਣਦੀਪ ਕੌਰ ਰਟੋਲਾ ਆਦਿ ਜ਼ਿਲ੍ਹਿਆਂ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ।