ਸੋਮਵਾਰ, ਅਗਸਤ 17, 2026 01:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆ ਰਹੀ, DC’s ਨੂੰ ਦਿਨ-ਰਾਤ ਕੰਮ ਲਈ ਦਿੱਤੇ ਨਿਰਦੇਸ਼: ਅਨੁਰਾਗ ਵਰਮਾ

by Gurjeet Kaur
ਅਪ੍ਰੈਲ 27, 2024
in ਪੰਜਾਬ
0

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸੂਬੇ ਭਰ ਵਿੱਚ ਹੁਣ ਤੱਕ 66.8 ਲੱਖ ਮੀਟਿਰਕ ਟਨ ਮੰਡੀਆਂ ਚ ਪੁੱਜੀ, 4 ਲੱਖ ਤੋਂ ਵੱਧ ਕਿਸਾਨਾਂ ਨੂੰ 9170 ਕਰੋੜ ਦਾ ਕੀਤਾ ਭੁਗਤਾਨ

ਸਰਕਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਅੰਦਰ ਭੁਗਤਾਨ ਲਈ ਵਚਨਬੱਧ: ਅਨੁਰਾਗ ਵਰਮਾ

ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆ ਰਹੀ, ਡੀ.ਸੀਜ਼ ਨੂੰ ਦਿਨ-ਰਾਤ ਕੰਮ ਲਈ ਦਿੱਤੇ ਨਿਰਦੇਸ਼: ਅਨੁਰਾਗ ਵਰਮਾ

ਪੰਜਾਬ ਦੇ ਮੁੱਖ ਸਕੱਤਰ  ਅਨੁਰਾਗ ਵਰਮਾ ਨੇ ਅੱਜ ਖੰਨਾ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਵਰਮਾ ਨੇ ਅੱਗੇ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 132 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ। ਇਸ ਵਿੱਚੋਂ ਕੱਲ੍ਹ ਸ਼ਾਮ ਤੱਕ ਮੰਡੀਆਂ ਵਿੱਚ 66.8 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਭਾਵ ਮੰਡੀਆਂ ਵਿੱਚ ਸੰਭਾਵਿਤ ਆਮਦ ਨਾਲੋਂ ਅੱਧੀ ਫ਼ਸਲ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 91 ਫੀਸਦ ਭਾਵ 60.9 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ।   ਵਰਮਾ ਨੇ ਕਿਹਾ ਕਿ ਮੰਡੀ ਵਿੱਚ ਕਣਕ ਦੀ ਆਮਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਫਸਲ ਦੀ ਸਾਫ-ਸਫਾਈ, ਖਰੀਦ ਅਤੇ ਤੋਲਾਈ ਕੀਤੀ ਜਾ ਰਹੀ ਹੈ। ਇਸ ਉਪਰੰਤ ਕਿਸਾਨ ਮੰਡੀ ਵਿੱਚੋਂ ਜਾ ਸਕਦੇ ਹਨ। ਖਰੀਦ ਦੇ 48 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਤਹਿਤ ਭੁਗਤਾਨ ਕੀਤਾ ਜਾ ਰਿਹਾ ਹੈ।

 

ਵਰਮਾ ਨੇ ਅੱਗੇ ਦੱਸਿਆ ਕਿ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਭੁਗਤਾਨ ਕਰਨ ਦੇ ਨਿਯਮਾਂ ਅਨੁਸਾਰ ਕਿਸਾਨਾਂ ਨੂੰ 7950 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਬਾਕੀ ਹੈ। ਇਸ ਦੇ ਉਲਟ ਕਿਸਾਨਾਂ ਨੂੰ 9170 ਕਰੋੜ ਰੁਪਏ ਦੀ ਅਦਾਇਗੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਇਸ ਦਾ ਭਾਵ ਕਈ ਮਾਮਲਿਆਂ ਵਿੱਚ ਕਿਸਾਨਾਂ ਨੂੰ 48 ਘੰਟੇ ਤੋਂ ਪਹਿਲਾਂ ਹੀ ਅਦਾਇਗੀ ਕੀਤੀ ਗਈ ਹੈ। ਹੁਣ ਤੱਕ 4 ਲੱਖ ਤੋਂ ਵੱਧ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਚੁੱਕੀ ਹੈ।

ਮੁੱਖ ਸਕੱਤਰ ਨੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਭਮੱਦੀ ਦੇ ਕਿਸਾਨ ਸੁਖਦੀਪ ਸਿੰਘ ਪੁੱਤਰ ਸ੍ਰੀ ਹਰਪਾਲ ਸਿੰਘ ਨੇ ਦੱਸਿਆ ਕਿ ਉਹ ਸਵੇਰੇ 7 ਵਜੇ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਇਆ ਸੀ। ਅੱਜ ਉਸ ਦੀ ਫਸਲ ਦੁਪਹਿਰ 12:30 ਵਜੇ ਖਰੀਦੀ ਜਾ ਚੁੱਕੀ ਹੈ। ਇਸੇ ਤਰ੍ਹਾਂ ਪਿੰਡ ਹੁਸੈਨਪੁਰ ਦੇ ਕਿਸਾਨ ਨਰਿੰਦਰ ਸਿੰਘ ਪੁੱਤਰ   ਗੁਰਨਾਮ ਸਿੰਘ ਨੇ ਦੱਸਿਆ ਕਿ ਉਹ ਅੱਜ ਸਵੇਰੇ 7:30 ਵਜੇ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਇਆ ਸੀ। ਉਸ ਦੀ ਫਸਲ ਦੁਪਹਿਰ 12:40 ਵਜੇ ਖਰੀਦੀ ਗਈ ਸੀ। ਮੰਡੀ ਵਿੱਚ ਮੌਜੂਦ ਜ਼ਿਆਦਾਤਰ ਕਿਸਾਨ ਅੱਜ ਹੀ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਏ ਸਨ।

ਵਰਮਾ ਨੇ ਅੱਗੇ ਦੱਸਿਆ ਕਿ ਵਾਢੀ ਵਿੱਚ ਦੇਰੀ ਹੋਣ ਕਾਰਨ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਵਿੱਚ ਮੱਠੀ ਸੀ ਅਤੇ ਅਚਾਨਕ ਆਮਦ ਤੇਜ਼ ਹੋ ਗਈ ਪਰ ਸੂਬਾ ਸਰਕਾਰ ਇਸ ਸਬੰਧੀ ਦਿਨ ਰਾਤ ਕੰਮ ਕਰ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਪਿਛਲੇ ਸਾਲ ਇੱਕ ਦਿਨ ਵਿੱਚ ਫਸਲ ਦੀ ਸਭ ਤੋਂ ਵੱਧ ਚੁੱਕਾਈ 4.8 ਲੱਖ ਮੀਟ੍ਰਿਕ ਟਨ ਸੀ। ਇਸ ਦੇ ਮੁਕਾਬਲੇ ਕੱਲ੍ਹ ਫਸਲ ਦੀ ਚੁਕਾਈ ਇਸ ਹੱਦ ਨੂੰ ਪਾਰ ਕਰਕੇ 5.5 ਲੱਖ ਮੀਟ੍ਰਿਕ ਟਨ ਤੱਕ ਪਹੁੰਚ ਗਈ।

ਵਰਮਾ ਨੇ ਅੱਗੇ ਕਿਹਾ ਕਿ ਉਹ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਪ੍ਰਗਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ ਮੰਡੀਆਂ ਦਾ ਦੌਰਾ ਕਰਨ ਅਤੇ ਫਸਲ ਦੀ ਚੁੱਕਾਈ ਨੂੰ 6.5 ਲੱਖ ਮੀਟ੍ਰਿਕ ਟਨ ਪ੍ਰਤੀ ਦਿਨ ਤੱਕ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।

ਖੰਨਾ ਮੰਡੀ ਵਿੱਚ ਕੱਲ੍ਹ ਸ਼ਾਮ ਤੱਕ 54 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ ਇਸ ਵਿੱਚੋਂ 100 ਫੀਸਦੀ ਫਸਲ ਦੀ ਖਰੀਦ ਹੋ ਚੁੱਕੀ ਹੈ। 48 ਘੰਟਿਆਂ ਅੰਦਰ ਕਿਸਾਨਾਂ ਨੂੰ 52 ਕਰੋੜ ਰੁਪਏ ਦਿੱਤੇ ਜਾਣੇ ਸਨ। ਇਸ ਦੇ ਉਲਟ ਕਿਸਾਨਾਂ ਨੂੰ 72 ਕਰੋੜ ਰੁਪਏ ਪਹਿਲਾਂ ਹੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ ਉਨ੍ਹਾਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਯਕੀਨੀ ਬਣਾਉਣ ਲਈ ਵਚਨਬੱਧ ਹੈ। ਜੇਕਰ ਕਿਸੇ ਵੀ ਕਿਸਾਨ ਨੂੰ ਖਰੀਦ ਜਾਂ ਅਦਾਇਗੀ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਰਕਾਰ ਦੇ ਟੋਲ ਫਰੀ ਨੰਬਰ 1100 ‘ਤੇ ਸੂਚਨਾ ਦੇ ਸਕਦਾ ਹੈ। ਕਿਸਾਨ ਵੱਲੋਂ ਦਿੱਤੀ ਗਈ ਸੂਚਨਾ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਪੁਨੀਤ ਗੋਇਲ, ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਐਸ.ਐਸ.ਪੀ. ਖੰਨਾ ਅਮਨੀਤ ਕੌਂਡਲ ਵੀ ਹਾਜ਼ਰ ਸਨ।

Tags: Anurag VermafarmerPro PunjabTvpunjab governmentPunjabiNews
Share252Tweet158Share63

Related Posts

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਅਗਸਤ 14, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.