ਦਿੱਲੀ ਮਾਰਚ ‘ਤੇ ਇੱਕ ਦਿਨ ਦੇ ਸਟੇਅ ਮਗਰੋਂ ਹੁਣ ਕਿਸਾਨ ਜਥੇਬੰਦੀਆਂ ਨੇ ਅਗਲੀ ਰਣਨੀਤੀ ਦਾ ਐਲਾਨ ਕਰ ਦਿੱਤਾ ਗਿਆ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜੇਕਰ ਸਰਕਾਰ ਦਾ ਉਨ੍ਹਾਂ ਨੂੰ ਕੋਈ ਸੱਦਾ ਨਹੀਂ ਮਿਲਿਆ ਤਾਂ ਭਲਕੇ ਮਤਲਬ ਕਿ 8 ਦਸੰਬਰ ਨੂੰ ਮੁੜ 101 ਕਿਸਾਨਾਂ ਦਾ ਜੱਥਾ ਦਿੱਲੀ ਵੱਲ ਕੂਚ ਕਰੇਗਾ।ਪੰਧੇਰ ਨੇ ਕਿਹਾ ਕਿ ਅਸੀਂ ਸਿਰਫ ਸਰਕਾਰ ਦੇ ਸੱਦੇ ਦਾ ਇੰਤਜ਼ਾਰ ਕਰ ਰਹੇ ਹਾਂ।
ਜੇਕਰ ਅਜਿਹਾ ਨਹੀਂ ਹੋਇਆ ਤਾਂ ਭਲਕੇ ਦੁਪਹਿਰ 12 ਵਜੇ 101 ਕਿਸਾਨਾਂ ਦਾ ਜੱਥਾ ਦਿੱਲੀ ਕੂਚ ਕਰੇਗਾ।ਪੰਧੇਰ ਨੇ ਕਿਹਾ ਕਿ ਭਲਕੇ ਕਿਸਾਨ ਮੋਰਚੇ ਦੇ 300 ਦਿਨ ਪੂਰੇ ਹੋ ਜਾਣਗੇ ਅਤੇ ਅਸੀਂ ਅਨੁਸ਼ਾਸਨ ‘ਚ ਰਹਿੰਦੇ ਹੋਏ ਸਾਰੀ ਕਾਰਵਾਈ ਕਰਾਂਗੇ।
ਉਨ੍ਹਾਂ ਨੇ ਦੱਸਿਆ ਕਿ ਬੀਤੇ ਦਿਨ ਦਿੱਲੀ ਕੂਚ ‘ਤੇ ਗਏ ਕਿਸਾਨਾਂ ‘ਤੇ ਹਰਿਆਣਾ ਪੁਲਿਸ ਵਲੋਂ ਹੰਝੂ ਗੈਸ ਦੇ ਗੋਲੇ ਚਲਾਏ ਗਏ, ਜਿਸ ਕਾਰਨ ਕਈ ਕਿਸਾਨ ਜ਼ਖਮੀ ਹੋ ਗਏ ਅਤੇ 16 ਕਿਸਾਨਾਂ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।ਇਸ ਲਈ ਦਿੱਲੀ ਕੂਚ ਵਾਲੇ ਫ਼ੈਸਲੇ ‘ਤੇ ਇਕ ਦਿਨ ਦੀ ਸਟੇਅ ਲਾਈ ਗਈ ਸੀ ਪਰ ਹੁਣ ਜੇਕਰ ਸਰਕਾਰ ਕੋਈ ਗੱਲਬਾਤ ਅੱਗੇ ਨਹੀਂ ਤੋਰਦੀ ਤਾਂ ਭਲਕੇ ਦੁਪਹਿਰ 12 ਵਜੇ ਮੁੜ 101 ਕਿਸਾਨਾਂ ਦਾ ਜੱਥਾ ਦਿੱਲੀ ਵੱਲ ਕੂਚ ਕਰੇਗਾ।