ਹੁਸ਼ਿਆਰਪੁਰ: ਫਸਲੀ ਵਿਭਿੰਨਤਾ ਸਕੀਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਦੀ ਅਗਵਾਈ ਵਿਚ ਪੋਸਟ ਹਾਰਵੈਸਟ ਮੈਨੇਜਮੈਂਟ ਐਂਡ ਫੂਡ ਪ੍ਰੋਸੈਸਿੰਗ ਵਿਸ਼ੇ ’ਤੇ ਦੋ ਰੋਜ਼ਾ ਸਿਖਲਾਈ ਕੋਰਸ ਲਗਾਇਆ ਗਿਆ। ਇਸ ਸਿਖਲਾਈ ਕੋਰਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ ਆਏ 20 ਕ੍ਰਿਸ਼ੀ ਅਧਿਕਾਰੀਆਂ, ਕ੍ਰਿਸ਼ੀ ਵਿਕਾਸ ਅਧਿਕਾਰੀਆਂ ਅਤੇ ਕ੍ਰਿਸ਼ੀ ਵਿਸਤਾਰ ਅਧਿਕਾਰੀਆਂ ਨੇ ਹਿੱਸਾ ਲਿਆ।
ਪਹਿਲੇ ਦਿਨ ਦੀ ਟ੍ਰੇਨਿੰਗ ਕ੍ਰਿਸ਼ੀ ਭਵਨ ਹੁਸ਼ਿਆਰਪੁਰ ਵਿਚ ਲਗਾਈ ਗਏ, ਜਿਸ ਵਿਚ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ. ਗੁਰਦੇਵ ਸਿੰਘ ਨੇ ਆਏ ਹੋਏ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਅੱਜ ਦੇ ਸਮੇਂ ਵਿਚ ਫੂਡ ਪ੍ਰੋਸੈਸਿੰਗ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਕਿਸਾਨ ਵਲੋਂ ਪੈਦਾ ਕੀਤੀਆਂ ਜਾਣ ਵਾਲੀਆਂ ਫਸਲਾਂ ਨੂੰ ਜੇਕਰ ਕਿਸਾਨ ਪ੍ਰੋਸੈਸ ਕਰਕੇ ਮਾਰਕੀਟ ਵਿਚ ਸੇਲ ਕਰਦਾ ਹੈ ਤਾਂ ਉਸ ਨੂੰ ਕਾਫ਼ੀ ਲਾਭ ਹੁੰਦਾ ਹੈ। ਇਸ ਦੇ ਨਾਲ ਹੀ ਅੱਜ ਦੇ ਸਮੇਂ ਵਿਚ ਨਿਘਾਰ ਵੱਲ ਜਾ ਰਹੀ ਕਿਸਾਨੀ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਿਖਲਾਈ ਕੈਂਪ ਵਿਚ ਇਸ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ।
ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਤੋਂ ਟੇ੍ਰਨਿੰਗ ਦੇਣ ਆਏ ਸਹਾਇਕ ਪ੍ਰੋਫੈਸਰ ਇੰਜੀਨੀਅਰ ਅਜੈਬ ਸਿੰਘ ਵਲੋਂ ਟ੍ਰੇਨਿੰਗ ਵਿਚ ਹਿੱਸਾ ਲੈਣ ਵਾਲੇ ਅਧਿਕਾਰੀਆਂ ਨੂੰ ਗੰਨੇ ਦੀ ਪ੍ਰੋਸੈਸਿੰਗ ਤੇ ਮਿਆਰੀ ਗੁੜ-ਸ਼ੱਕਰ ਬਣਾਉਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਸਹਾਇਕ ਪ੍ਰੋਫੈਸਰ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਡਾ. ਸ਼ਿਖਾ ਵਲੋਂ ਵੱਖ-ਵੱਖ ਫ਼ਸਲਾਂ ਦੀ ਪ੍ਰੋਸੈਸਿੰਗ ਬਾਰੇ ਵਿਸਥਾਰ ਨਾਲ ਟੇ੍ਰਨਿੰਗ ਦਿੱਤੀ ਗਈ।
ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਡਾ. ਮਨਿੰਦਰ ਸਿੰਘ ਬੌਂਸ ਵਲੋਂ ਜ਼ਿਲ੍ਹੇ ਵਿਚ ਵੱਖ-ਵੱਖ ਸੈਲਫ ਹੈਲਪ ਗਰੁੱਪਾਂ ਵਲੋਂ ਜਾਰੀ ਰਹੀ ਫੂਡ ਪ੍ਰੋਸੈਸਿੰਗ ਅਤੇ ਉਸ ਦੀ ਮਾਰਕੀਟਿੰਗ ਬਾਰੇ ਜਾਣਕਾਰੀ ਦਿੱਤੀ ਗਈ। ਅੰਤ ਵਿਚ ਕ੍ਰਿਸ਼ੀ ਅਧਿਕਾਰੀ ਹਰਮਨਦੀਪ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਟ੍ਰੇਨਿੰਗ ਦੇ ਦੂਜੇ ਦਿਨ ਕੈਫਰੋ, ਰਾਮਗੜ੍ਹ ਸੀਕਰੀ ਵਿਚ ਚਲਾਏ ਜਾ ਰਹੇ ਸੈਲਫ ਹੈਲਪ ਗਰੁੱਪ ਵਲੋਂ ਫੂਡ ਪ੍ਰੋਸੈਸਿੰਗ ਯੂਨਿਟ ਦਾ ਦੌਰਾ ਕੀਤਾ ਗਿਆ। ਇਸ ਮੌਕੇ ਰੀਨੂ ਸ਼ਰਮਾ ਤੇ ਰੀਨਾ ਸ਼ਰਮਾ ਵਲੋਂ ਗਰੁੱਪ ਵਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਯੂਨਿਟ ਦਾ ਦੌਰਾ ਵੀ ਕਰਵਾਇਆ ਗਿਆ। ਇਸ ਮੌਕੇ ਕ੍ਰਿਸ਼ੀ ਵਿਕਾਸ ਅਫ਼ਸਰ (ਬੀਜ) ਹਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h