Big Breaking: ਖਨੌਰੀ ਬਾਰਡਰ ਤੋਂ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ ਜਿਥੇ ਕਿਸਾਨਾਂ ਦੁਆਰਾ ਕੀਤੀ ਗਈ ਪ੍ਰੈਸ ਕਾਨਫਰੈਂਸ ਵਿੱਚ ਕਿਸਾਨਾਂ ਵੱਲੋਂ ਕਿਹਾ ਗਿਆ ਹੈ ਕਿ ਕੱਲ ਕਿਸਾਨਾਂ ਵੱਲੋਂ ਦਿੱਲੀ ਮਾਰਚ ਨਹੀਂ ਕੀਤਾ ਜਾਵੇਗਾ।
ਕੇਂਦਰ ਸਰਕਾਰ ਵੱਲੋਂ 26 ਜਨਵਰੀ ਤੱਕ ਦਾ ਸਮਾਂ ਦਿੱਤਾ ਗਿਆ ਜੇਕਰ ਫਿਰ ਵੀ ਕੋਈ ਫੈਸਲਾ ਨਾ ਆਇਆ ਤਾਂ 26 ਜਨਵਰੀ ਨੂੰ ਕਿਸਾਨ ਦਿੱਲੀ ਵੱਲ ਟਰੈਕਟਰ ਮਾਰਚ ਕਰਨਗੇ।
ਦੱਸ ਦੇਈਏ ਕਿ ਪਹਿਲਾਂ ਪੰਜਾਬ ਹਰਿਆਣਾ ਬਾਰਡਰ ਤੇ ਬੈਠੇ ਕਿਸਾਨਾਂ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਕਿਸਾਨ ਕੱਲ ਨੂੰ ਦਿੱਲੀ ਕੂਚ ਕਰਨਗੇ। ਭਾਵੇਂ ਕੇਂਦਰ ਨੇ ਅਗਲੇ ਮਹੀਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ, ਇਹ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਸਪੱਸ਼ਟ ਕੀਤਾ ਗਿਆ ਸੀ ਕਿ ਦਿੱਲੀ ਵੱਲ ਮਾਰਚ ਹੋਵੇਗਾ।