ਸ਼ਨੀਵਾਰ, ਨਵੰਬਰ 15, 2025 10:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

7ਵੇਂ ਦਿਨ ਵੀ CM ਦੇ ਘਰ ਸਾਹਮਣੇ ਕਿਸਾਨਾਂ ਦਾ ਧਰਨਾ ਜਾਰੀ, ਧਰਨੇ ‘ਚ ਇੱਕ ਕਿਸਾਨ ਦੀ ਮੌਤ…

by Gurjeet Kaur
ਅਕਤੂਬਰ 17, 2022
in ਪੰਜਾਬ
0
Farmers' dharna continued in front of the CM's house on the 7th day, one farmer died in the dharna

ਭਾਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੁਆਰਾ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਇੱਥੇ ਲਾਏ ਗਏ ਅਣਮਿਥੇ ਸਮੇਂ ਦੇ ਪੱਕੇ ਮੋਰਚੇ ਦਾ ਨੌਵਾਂ ਦਿਨ ਸੋਗ ਅਤੇ ਰੋਹ ਭਰਪੂਰ ਰਿਹਾ। ਸਟੇਜ ਦੀ ਸ਼ੁਰੂਆਤ ਰਾਤੀਂ ਸੱਪ ਲੜਨ ਨਾਲ ਸ਼ਹੀਦ ਹੋਏ ਕਿਸਾਨ ਗੁਰਚਰਨ ਸਿੰਘ ਬਖੌਰਾ ਕਲਾਂ ਨੂੰ ਖੜ੍ਹੇ ਹੋ ਕੇ ਦੋ ਮਿੰਟ ਦਾ ਮੌਨ ਧਾਰਨ ਰਾਹੀਂ ਸ਼ਰਧਾਂਜਲੀ ਭੇਂਟ ਕਰਕੇ ਕੀਤੀ ਗਈ। ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਦੀ ਤਾਦਾਦ ਵਿੱਚ ਜੁੜੇ ਕਿਸਾਨਾਂ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਸਾਨ ਦੀ ਮੌਤ ਲਈ ਮਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਿਸ ਨੇ ਕਿਸਾਨਾਂ ਨੂੰ ਹਨ੍ਹੇਰੀਆਂ ਰਾਤਾਂ ਸੜਕ ਕਿਨਾਰੇ ਸੱਪਾਂ ਦੇ ਘਰ ਝਾੜੀਆਂ ਵਿੱਚ ਬਿਤਾਉਣ ਲਈ ਮਜਬੂਰ ਕੀਤਾ ਹੈ। ਉਨ੍ਹਾਂ ਨੇ ਸ਼ਹੀਦ ਦੇ ਵਾਰਸਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਅਤੇ ਇੱਕ ਜੀਅ ਨੂੰ ਪੱਕੀ ਨੌਕਰੀ ਤੋਂ ਇਲਾਵਾ ਪਰਿਵਾਰ ਜ਼ਿੰਮੇ ਖੜ੍ਹੇ ਸਮੁੱਚੇ ਕਰਜ਼ੇ ਦੇ ਖਾਤਮੇ ਦੀ ਮੰਗ ਕੀਤੀ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਫੌਰੀ ਮੰਗਾਂ ਮੰਨੇ ਜਾਣ ਤੋਂ ਬਾਅਦ ਹੀ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਧਰਨੇ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਜ਼ਿਲ੍ਹਾ ਪ੍ਰਧਾਨ ਸੰਗਰੂਰ ਅਮਰੀਕ ਸਿੰਘ ਗੰਢੂਆਂ, ਅਮਰਜੀਤ ਸਿੰਘ ਸੈਦੋਕੇ ਜ਼ਿਲ੍ਹਾ ਪ੍ਰਧਾਨ ਮੋਗਾ, ਲਖਵਿੰਦਰ ਸਿੰਘ ਮੰਜਿਆਂਵਾਲੀ ਗੁਰਦਾਸਪੁਰ, ਯੁਵਰਾਜ ਸਿੰਘ ਘੁਡਾਣੀ ਲੁਧਿਆਣਾ, ਜਗਦੇਵ ਸਿੰਘ ਜੋਗੇਵਾਲਾ ਮਾਨਸਾ,ਮਾਲਣ ਕੌਰ ਕੋਠਾਗੁਰੂ ਬਠਿੰਡਾ ਅਤੇ ਸੁੱਚਾ ਸਿੰਘ ਕੋਟਭਾਈ ਮੁਕਤਸਰ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਮੰਗਾਂ ਨੂੰ ਮੁੜ ਤਰਤੀਬ ਦੇ ਕੇ ਮਾਨ ਸਰਕਾਰ ਨੂੰ ਭੇਜੇ ਗਏ ਯਾਦ ਪੱਤਰ ‘ਚ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਹਿੱਸੇ ਆਏ ਦਰਿਆਈ ਪਾਣੀ ਦੀ ਖੇਤੀ ਲਈ ਪੂਰੀ ਪੂਰੀ ਵਰਤੋਂ ਦਾ ਰੋਡ ਮੈਪ ਤਿਆਰ ਕਰਕੇ ਕਿਸਾਨਾਂ ਨੂੰ ਤੁਰਤ ਦਿੱਤਾ ਜਾਵੇ। ਇਸਦੀ ਨਾਂ-ਮਾਤਰ ਵਰਤੋਂ ਬਾਰੇ 27-7-22 ਨੂੰ ਲੋਕ ਸਭਾ ਵਿੱਚ ਪੇਸ਼ ਕੀਤੀ ਗਈ ਰਿਪੋਰਟ ਦੇ ਵੇਰਵੇ ਜਨਤਕ ਕੀਤੇ ਜਾਣ। ਜ਼ੀਰੇ ਨੇੜੇ ਪ੍ਰਦੂਸ਼ਣ ਦਾ ਗੜ੍ਹ ਬਣੀ ਦੀਪ ਮਲਹੋਤਰਾ ਦੀ ਸ਼ਰਾਬ ਫੈਕਟਰੀ ਦਾ ਪ੍ਰਦੂਸ਼ਣ ਰੋਕਣ ਬਾਰੇ ਜਥੇਬੰਦੀ ਨਾਲ ਬਣੀ ਸਹਿਮਤੀ ਅਨੁਸਾਰ ਇਸ ਫੈਕਟਰੀ ਨੂੰ ਤੁਰਤ ਬੰਦ ਕੀਤਾ ਜਾਵੇ।

ਪੀਣ ਵਾਲੇ ਪਾਣੀ ਦੀ ਸਪਲਾਈ ਦੇ ਨਿੱਜੀਕਰਨ ਬਾਰੇ ਪੰਜਾਬ ਦੀਆਂ ਪਹਿਲੀਆਂ ਸਰਕਾਰਾਂ ਵੱਲੋਂ ਸੰਸਾਰ ਬੈਂਕ ਨਾਲ ਕੀਤੇ ਸਮਝੌਤੇ ਰੱਦ ਕਰਨ ਅਤੇ ਪੀਣ ਵਾਲੇ ਸਾਫ਼ ਪਾਣੀ ਲਈ ਸਰਕਾਰੀ ਜਲ ਸਪਲਾਈ ਪ੍ਰਬੰਧ ਪਹਿਲਾਂ ਵਾਂਗ ਮੁੜ ਬਹਾਲ ਕਰਨ ਬਾਰੇ ਠੋਸ ਰੋਡ ਮੈਪ ਬਣਾਉਣ ਦਾ ਵਚਨ ਦਿੱਤਾ ਜਾਵੇ। ਭਾਰਤ ਮਾਲ਼ਾ ਹਾਈਵੇ ਪ੍ਰਾਜੈਕਟ ਲਈ ਜਬਰੀ ਜ਼ਮੀਨਾਂ ਐਕਵਾਇਰ ਕਰਨ ਖ਼ਿਲਾਫ਼ ਚਾਰ ਜ਼ਿਲ੍ਹਿਆਂ ਵਿੱਚ ਲਗਾਤਾਰ ਧਰਨੇ ਲਾਈ ਬੈਠੇ ਕਿਸਾਨਾਂ ਨੂੰ ਮੀਟਿੰਗ ਵਿੱਚ ਤਹਿ ਹੋਏ ਤਰੀਕੇ ਮੁਤਾਬਕ ਮੁਆਵਜ਼ੇ ਦੀ ਰਾਸ਼ੀ ਜਾਰੀ ਕਰਨ ਦਾ ਫੈਸਲਾ ਸਿਰੇ ਲਾ ਕੇ ਘਰੀਂ ਤੋਰਿਆ ਜਾਵੇ।

ਆਪਣੀ ਜ਼ਮੀਨ ਨੂੰ ਨਿਰਵਿਘਨ ਪੱਧਰ/ਨੀਵੀਂ ਕਰਨ ਲਈ ਵਾਹੀਯੋਗ ਜ਼ਮੀਨ ਨੂੰ ਮਾਈਨਿੰਗ ਕਾਨੂੰਨ ‘ਚੋਂ ਬਾਹਰ ਕੱਢਿਆ ਜਾਵੇ। ਝੋਨੇ ਦੇ ਔਸਤ ਝਾੜ ਅਤੇ ਕਾਸ਼ਤ ਗਰਦੌਰੀ ਦੀਆਂ ਸ਼ਰਤਾਂ ਰੱਦ ਕਰਕੇ ਅਤੇ ਨਮੀ 22% ਕਰਕੇ ਨਿਰਵਿਘਨ ਖਰੀਦ ਦੀ ਗਰੰਟੀ ਕੀਤੀ ਜਾਵੇ। ਝੋਨੇ ਦੀ ਥਾਂ ਸੌਣੀ ਦੀਆਂ ਹੋਰ ਫ਼ਸਲਾਂ ਦੀ ਲਾਭਕਾਰੀ ਐੱਮ ਐੱਸ ਪੀ ਮਿਥ ਕੇ ਪੂਰੀ ਖ੍ਰੀਦ ਦੀ ਕਾਨੂੰਨੀ ਗਰੰਟੀ ਲਈ ਠੋਸ ਰੋਡ ਮੈਪ ਲਿਆਉਣ ਦਾ ਵਾਅਦਾ ਕੀਤਾ ਜਾਵੇ। ਕੁਦਰਤੀ ਕਰੋਪੀਆਂ ਜਾਂ ਨਵੇਂ ਨਵੇਂ ਰੋਗਾਂ ਸੁੰਡੀਆਂ ਨਾਲ ਹੋਏ ਸਾਰੀਆਂ ਫਸਲਾਂ ਦੇ ਖਰਾਬੇ ਦੀ ਰਹਿੰਦੀ ਗਰਦੌਰੀ ਤੁਰੰਤ ਮੁਕੰਮਲ ਕਰਕੇ ਤਹਿਸ਼ੁਦਾ ਮੁਆਵਜ਼ੇ ਕਾਸ਼ਤਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਵੰਡਣ ਦਾ ਕੰਮ ਤੁਰੰਤ ਨਿਪਟਾਇਆ ਜਾਵੇ।

ਲੰਪੀ ਸਕਿਨ ਰੋਗ ਨਾਲ ਮਰੀਆਂ ਗਊਆਂ ਦਾ ਮੁਆਵਜ਼ਾ ਦੇਣ, ਭੰਗਾਲਾ (ਫਾਜਿਲਕਾ) ਵਿਖੇ 1300 ਏਕੜ ਰਕਬੇ ਨੂੰ ਬੰਦ ਪਏ ਨਹਿਰੀ ਪਾਣੀ ਦੀ ਸਪਲਾਈ ਬਹਾਲ ਕਰਨ ਅਤੇ ਅਬਾਦਕਾਰਾਂ ਨੂੰ ਨਾ ਉਜਾੜਨ ਦੇ ਮੀਟਿੰਗ ਵਿੱਚ ਨਿੱਬੜੇ ਠੋਸ ਕੇਸਾਂ ਦੇ ਨਿਪਟਾਰੇ ਲਈ ਲੋੜੀਂਦੇ ਲਿਖਤੀ ਦਸਤਾਵੇਜ਼ ਸੌਂਪੇ ਜਾਣ। ਬਿਨਾਂ ਸਾੜੇ ਪਰਾਲੀ ਦੇ ਨਿਪਟਾਰੇ ਲਈ 200 ਪ੍ਰਤੀ ਕੁਇੰਟਲ ਬੋਨਸ ਦੇਣ ਦੀ ਬਜਾਏ ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਸਖ਼ਤੀ ਬੰਦ ਕਰਨ ਦੀ ਮੰਨੀ ਹੋਈ ਮੰਗ ਨੂੰ ਠੋਸ ਰੂਪ ਵਿੱਚ ਲਾਗੂ ਕਰਨ ਬਾਰੇ ਦਸਤਾਵੇਜ਼ ਦਿੱਤਾ ਜਾਵੇ। ਬੁਲਾਰਿਆਂ ਨੇ ਪੰਜਾਬ ਦੇ ਕੁੱਝ ਮੌਕਾਪ੍ਰਸਤ ਫਿਰਕਾਪ੍ਰਸਤ ਆਗੂਆਂ ਦੀ ਲੋਕਾਂ ‘ਚ ਪਾਟਕ ਪਾਊ ਨੀਤੀ ਦੀ ਨਿੰਦਾ ਕਰਦਿਆਂ ਜਥੇਬੰਦੀ ਦੀ ਧਰਮ ਨਿਰਪੱਖਤਾ ਅਤੇ ਵੋਟ ਸਿਆਸਤ ਤੋਂ ਨਿਰਲੇਪਤਾ ਦੀ ਨੀਤੀ ਉੱਤੇ ਅਤੇ ਮੰਨੀਆਂ ਹੋਈਆਂ ਮੰਗਾਂ ਲਾਗੂ ਕੀਤੇ ਜਾਣ ਤੱਕ ਮੋਰਚੇ ਵਿੱਚ ਡਟੇ ਰਹਿਣ ਦਾ ਐਲਾਨ ਕੀਤਾ।

Tags: cm housefarmer deadfarmer protestlatest punjabi newspro punjab tvprotestsangrur
Share214Tweet134Share54

Related Posts

ਜਨਤਕ ਸਿਹਤ ਸਭ ਤੋਂ ਪਹਿਲਾਂ! ਮਾਨ ਸਰਕਾਰ ਦਾ ਇਤਿਹਾਸਕ ਫੈਸਲਾ: ਜ਼ੀਰਾ ਡਿਸਟਿਲਰੀ ਬੰਦ, ਪ੍ਰਦੂਸ਼ਕਾਂ ਨੂੰ ਕਰਨਾ ਪਵੇਗਾ ਭੁਗਤਾਨ !*

ਨਵੰਬਰ 15, 2025

ਉਦਯੋਗਿਕ ਵਿਕਾਸ ਵਿੱਚ ਪੰਜਾਬ ਨੰਬਰ ਇੱਕ ! ਵਪਾਰ ਸੁਧਾਰ ਯੋਜਨਾ ਤਹਿਤ ਐਲਾਨਿਆ ਗਿਆ ਦੇਸ਼ ਦਾ ‘ਟੌਪ ਅਚੀਵਰ’ ਸੂਬਾ

ਨਵੰਬਰ 15, 2025

15ਵੇਂ ਰਾਉਂਡ ‘ਚ ‘ਆਪ’ ਦੇ ਉਮੀਦਵਾਰ ਹਰਮੀਤ ਸੰਧੂ ਦੀ 11317 ਦੀ ਲੀਡ ਨਾਲ ਅੱਗੇ

ਨਵੰਬਰ 14, 2025

ਮਾਨ ਸਰਕਾਰ ਦੇ ਸਮਾਵੇਸ਼ੀ ਯਤਨ ਪੰਜਾਬ ਅਪਾਹਜਾਂ ਨੂੰ ਸਤਿਕਾਰ, ਮੌਕੇ ਅਤੇ ਸਵੈ-ਨਿਰਭਰਤਾ ਨਾਲ ਸਸ਼ਕਤ ਬਣਾ ਕੇ ਪੂਰੇ ਦੇਸ਼ ਲਈ ਪ੍ਰੇਰਨਾ ਸਰੋਤ ਬਣਿਆ

ਨਵੰਬਰ 14, 2025

ਪੰਜਾਬ ਵਿੱਚ ਉਦਯੋਗਿਕ ਇਨਕਲਾਬ: 10.32 ਲੱਖ ਨਵੇਂ ਛੋਟੇ ਕਾਰੋਬਾਰ; ਮਾਨ ਸਰਕਾਰ ਦੇ ਹੌਸਲੇ ਨਾਲ 2.55 ਲੱਖ ਔਰਤਾਂ ਬਣੀਆਂ ਉੱਦਮੀ!

ਨਵੰਬਰ 14, 2025

ਮਾਨ ਸਰਕਾਰ ਦੇ ਸਮਾਵੇਸ਼ੀ ਯਤਨ – ਪੰਜਾਬ ਅਪਾਹਜਾਂ ਨੂੰ ਸਤਿਕਾਰ, ਮੌਕੇ ਅਤੇ ਸਵੈ-ਨਿਰਭਰਤਾ ਨਾਲ ਸਸ਼ਕਤ ਬਣਾ ਕੇ ਪੂਰੇ ਦੇਸ਼ ਲਈ ਪ੍ਰੇਰਨਾ ਸਰੋਤ ਬਣਿਆ

ਨਵੰਬਰ 14, 2025
Load More

Recent News

ਵੰਦੇ ਭਾਰਤ – ਇੰਡੀਆ ਪ੍ਰੀਮੀਅਮ ਟ੍ਰੇਨ ਲਈ ਕਿਵੇਂ ਬਣੀਏ ਲੋਕੋ ਪਾਇਲਟ? ਦੇਖੋ ਯੋਗਤਾਵਾਂ

ਨਵੰਬਰ 15, 2025

SBI, PNB, BOB ਬੈਂਕ ਅਪਡੇਟ – ਕੀ IOB, CBI, ਅਤੇ BOI ਦਾ ਪੰਜਾਬ ਨੈਸ਼ਨਲ ਬੈਂਕ ਅਤੇ ਕੇਨਰਾ ਵਿੱਚ ਹੋਵੇਗਾ Merge

ਨਵੰਬਰ 15, 2025

ਅੱਜ ਤੋਂ ਬਦਲ ਗਏ ਟੋਲ ਨਿਯਮ, ਜਾਣੋ ਡਰਾਈਵਰਾਂ ਨੂੰ ਕੀ ਹੋਵੇਗਾ ਫਾਇਦਾ

ਨਵੰਬਰ 15, 2025

ਟਰੰਪ ਦੇ ਕਦਮ ‘ਤੇ ਮਾਹਿਰਾਂ ਦਾ ਕਹਿਣਾ ਹੈ ਕਿ ‘H-1B ਵੀਜ਼ਾ ‘ਤੇ ਲੱਗੀ ਪਾਬੰਦੀ ਤਾਂ ਅਮਰੀਕਾ ਨੂੰ ਹੋਵੇਗਾ ਭਾਰੀ ਨੁਕਸਾਨ

ਨਵੰਬਰ 15, 2025

ਅਦਾਕਾਰ ਰਾਜਕੁਮਾਰ ਰਾਓ ਅਤੇ ਪਾਤਰਾਲੇਖਾ ਦੇ ਘਰ ਗੂੰਜੀਆਂ ਕਿਲਕਾਰੀਆਂ, ਬੱਚੀ ਨੇ ਲਿਆ ਜਨਮ

ਨਵੰਬਰ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.