ਵੀਰਵਾਰ, ਜੁਲਾਈ 16, 2026 05:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਦੀ ਕੋਠੀ ਬਾਹਰ 19ਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਰਿਹਾ ਜਾਰੀ, ਕਿਹਾ- ਸਾਡੀ ਲੜਾਈ ਨਿੱਜੀਕਰਨ ਦੀ ਨੀਤੀ ਵਿਰੁੱਧ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਪੱਕੇ ਮੋਰਚੇ ਦੇ 19ਵੇਂ ਦਿਨ ਵੱਡੀ ਗਿਣਤੀ 'ਚ ਕਿਸਾਨ ਔਰਤਾਂ ਤੇ ਕਿਸਾਨਾਂ ਨੇ ਹਾਜ਼ਰੀ ਲਵਾਈ। ਅੱਜ ਦੀ ਸਟੇਜ ਤੋਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ 29 ਅਕਤੂਬਰ ਦੇ

by Bharat Thapa
ਅਕਤੂਬਰ 27, 2022
in ਪੰਜਾਬ
0

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਪੱਕੇ ਮੋਰਚੇ ਦੇ 19ਵੇਂ ਦਿਨ ਵੱਡੀ ਗਿਣਤੀ ‘ਚ ਕਿਸਾਨ ਔਰਤਾਂ ਤੇ ਕਿਸਾਨਾਂ ਨੇ ਹਾਜ਼ਰੀ ਲਵਾਈ। ਅੱਜ ਦੀ ਸਟੇਜ ਤੋਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ 29 ਅਕਤੂਬਰ ਦੇ ਇਕੱਠ ਸਬੰਧੀ ਕਿਹਾ ਕਿ ਇਹ ਲੜਾਈ ਨਿੱਜੀਕਰਨ ਦੀ ਨੀਤੀ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਸਾਡੀਆਂ ਮੌਜੂਦਾ ਸਰਕਾਰਾਂ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ ‘ਤੇ ਨਿੱਜੀਕਰਨ ਦੀ ਨੀਤੀ ਦਾ ਕੁਹਾੜਾ ਸਾਡੇ ਕਿਰਤੀ ਲੋਕਾਂ ‘ਤੇ ਵਰ੍ਹਾ ਰਹੀਆਂ ਹਨ।

ਸਰਕਾਰ ਨਿੱਜੀਕਰਨ ਦੀ ਨੀਤੀ ‘ਤੇ ਚਲਦੀ ਹੋਈ ਪਹਿਲਾਂ ਲੋਕਾਂ ਦੀ ਸਹੂਲਤ ਖਾਤਰ ਬਣੇ ਪਬਲਿਕ ਅਦਾਰਿਆਂ ਨੂੰ ਨਿੱਜੀ ਹੱਥਾਂ ਵਿਚ ਦੇ ਰਹੀ ਹੈ ਪਰ ਹੁਣ ਉਸੇ ਕੜੀ ਵਿੱਚ ਅੱਗੇ ਵਧਦਿਆਂ ਖ਼ੁਰਾਕੀ ਵਸਤੂਆਂ ਦਾ ਪੂਰਾ ਅਧਿਕਾਰ ਵੀ ਕਾਰਪੋਰੇਟਾਂ ਦੇ ਨਿੱਜੀ ਹੱਥਾਂ ਵਿੱਚ ਦੇ ਰਹੀ ਹੈ। ਉਦਾਹਰਣ ਵਜੋਂ ਕਿਸਾਨ ਆਪਣੇ ਖੇਤ ਵਿੱਚ ਸਰ੍ਹੋਂ ਤਾ ਪੈਦਾ ਕਰ ਸਕਦਾ ਹੈ ਪਰ ਆਪਣੇ ਘਰ ਵਿਚ ਕੋਹਲੂ ਲਾ ਕੇ ਉਸ ਵਿਚੋਂ ਤੇਲ ਕੱਢ ਕੇ ਬਾਜ਼ਾਰ ਵਿੱਚ ਨਹੀਂ ਵੇਚ ਸਕਦਾ। ਇਸੇ ਤਰ੍ਹਾਂ ਹੋਰ ਖ਼ੁਰਾਕੀ ਵਸਤੂਆਂ ‘ਤੇ ਵੀ ਨਿੱਜੀਕਰਨ ਦੀ ਨੀਤੀ ਰਾਹੀਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਦੇ ਉਲਟ ਨਿੱਜੀਕਰਨ ਦੀ ਨੀਤੀ ਰਾਹੀਂ ਕਾਰਪੋਰੇਟ ਘਰਾਣਿਆਂ ਨੂੰ ਕਿਸਾਨਾਂ ਦਾ ਕੱਚਾ ਮਾਲ ਲੁਟਾ ਕੇ ਉਸ ਨੂੰ ਪਕਾ ਕੇ ਵੱਡੇ ਮੁਨਾਫ਼ੇ ਕਮਾਉਣ ਲਈ ਖੁੱਲ੍ਹੀਆਂ ਛੋਟਾਂ ਦਿੱਤੀਆਂ ਜਾ ਰਹੀਆਂ ਹਨ।

ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਭਾਰਤ ਮਾਲਾ ਪ੍ਰਾਜੈਕਟ ਤਹਿਤ ਕੱਢੀਆਂ ਜਾ ਰਹੀਆਂ ਸੜਕਾਂ ਬਾਰੇ ਬੋਲਦਿਆਂ ਕਿਹਾ ਜਿਸ ਵਿੱਚ ਦਸ ਹਜ਼ਾਰ ਏਕੜ ਕਰੀਬ ਕਿਸਾਨਾਂ ਦੀ ਜ਼ਮੀਨ ਸਸਤੇ ਭਾਵਾਂ ‘ਤੇ ਖੋਹ ਕੇ ਸੜਕ ਬਣਾਉਣ ਵਾਸਤੇ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਜ਼ਮੀਨ ਦੇ ਉਚਿਤ ਮੁੱਲ ਦੇਣ ਵਿਚ ਵਿਤਕਰਾ ਕੀਤਾ ਜਾ ਰਿਹਾ ਹੈ। ਸਵਾਲ ਕੱਲਾ ਪੈਸੇ ਦਾ ਨਹੀਂ ਸਗੋਂ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਦਾਹਰਣ ਲਈ ਬਠਿੰਡਾ ਵਿਖੇ ਛਾਉਣੀ ਬਣਾਉਣ ਲਈ ਬਹੁਤ ਸਾਰੇ ਪਿੰਡਾਂ ਦੀ ਜ਼ਮੀਨ ਐਕਵਾਇਰ ਕੀਤੀ ਗਈ ਜਿਸ ਵਿੱਚ ਪਿੰਡ ਮਹਿਣਾ ਦੀ ਸਾਰੀ ਜ਼ਮੀਨ ਆਉਣ ਕਰਕੇ ਪਿੰਡ ਦਾ ਨਾਮੋ ਨਿਸ਼ਾਨ ਹੀ ਮਿਟ ਗਿਆ ਹੈ।

ਇਸ ਤੋਂ ਵੀ ਅੱਗੇ ਪੰਜਾਬ ਵਿੱਚ ਜ਼ਮੀਨਾਂ ਦੀ ਕਾਣੀ ਵੰਡ ਹੋਣ ਕਰਕੇ ਆਮਦਨ ਦੇ ਵਸੀਲੇ ਪਹਿਲਾਂ ਹੀ ਘੱਟ ਹਨ। ਇਹ ਆਮਦਨ ਦੇ ਵਸੀਲੇ ਵੀ ਕਿਸਾਨਾਂ ਤੋਂ ਖੋਹੇ ਜਾ ਰਹੇ ਹਨ। ਦਸ ਹਜਾਰ ਏਕੜ ਜ਼ਮੀਨ ਤਾਂ ਸਿੱਧੀ ਸੜਕਾਂ ਹੇਠ ਰੋਕੀ ਜਾਣੀ ਹੈ ਤੇ ਇਸ ਤੋਂ ਇਲਾਵਾ ਇੰਨੀਂ ਹੀ ਹੋਰ ਪਾਸੇ ਆਉਣ ਨਾਲ ਪੰਜਾਬ ਵਿਚ ਅੰਨ ਦਾ ਸੰਕਟ ਹੋਰ ਵਧੇਗਾ। ਫਿਰ ਅੰਨ ‘ਤੇ ਕਬਜ਼ਾ ਕਰਕੇ ਭੁੱਖ ਨਾਲ ਮਰਨ ਲਈ ਮਜ਼ਬੂਰ ਕਰਨਾ ਹੈ।ਅੱਜ ਦੀ ਸਟੇਜ ਤੋਂ ਧਰਮਕੋਟ ਬਲਾਕ ਦੇ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ, ਮੁਕਤਸਰ ਜ਼ਿਲ੍ਹੇ ਤੋਂ ਮਲਕੀਤ ਸਿੰਘ ਔਘੜ ਨੇ ਵੀ ਸੰਬੋਧਨ ਕੀਤਾ ਅੱਜ ਸਟੇਜ ਸਕੱਤਰ ਦੀ ਭੂਮਿਕਾ ਮਾਨਸਾ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਸਿੰਘ ਦਿਆਲਪੁਰਾ ਨੇ ਨਿਭਾਈ।

TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ

Link ‘ਤੇ Click ਕਰਕੇ ਹੁਣੇ Download ਕਰੋ :

Android:📱 https://bit.ly/3VMis0h

IOS:🍎 https://apple.co/3F63oER

Tags: cm mannFarmers' dharnaPrivatizationpropunjabtvSangrur Farmer ProTest
Share203Tweet127Share51

Related Posts

ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ

ਜੁਲਾਈ 15, 2026

ਕੈਬਨਿਟ ‘ਚ ਵੱਡਾ ਫੇਰਬਦਲ: ਮੁੱਖ ਮੰਤਰੀ ਨੇ ਇਸ ਮੰਤਰੀ ਤੋਂ ਵਾਪਸ ਲਿਆ ਵਿਭਾਗ

ਜੁਲਾਈ 15, 2026

ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਸਫਲਤਾ, ਦੋ ਮੁਲਜ਼ਮ 30 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਜੁਲਾਈ 15, 2026

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਜੁਲਾਈ 15, 2026

ਪੰਜਾਬ ਸਰਕਾਰ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਏਗੀ, ਸਾਲ ਭਰ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਹੋਣਗੇ

ਜੁਲਾਈ 15, 2026

ਅਮਨ ਅਰੋੜਾ ਨੇ ਚਾਰ ਦਿਨਾਂ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਕੀਤਾ ਉਜਾਗਰ

ਜੁਲਾਈ 15, 2026
Load More

Recent News

ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ

ਜੁਲਾਈ 15, 2026

ਕੈਬਨਿਟ ‘ਚ ਵੱਡਾ ਫੇਰਬਦਲ: ਮੁੱਖ ਮੰਤਰੀ ਨੇ ਇਸ ਮੰਤਰੀ ਤੋਂ ਵਾਪਸ ਲਿਆ ਵਿਭਾਗ

ਜੁਲਾਈ 15, 2026

ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਸਫਲਤਾ, ਦੋ ਮੁਲਜ਼ਮ 30 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਜੁਲਾਈ 15, 2026

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਜੁਲਾਈ 15, 2026

ਪੰਜਾਬ ਸਰਕਾਰ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਏਗੀ, ਸਾਲ ਭਰ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਹੋਣਗੇ

ਜੁਲਾਈ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.