Preneet Kaur Twitter: ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਪੰਜਾਬ ‘ਚ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਵੱਧ ਮੁਆਵਜ਼ੇ ਦੇਣ ਦਾ ਮੁੱਦਾ ਉਠਾਇਆ।
ਪਟਿਆਲਾ ਦੇ ਸੰਸਦ ਮੈਂਬਰ ਨੇ ਇੱਥੇ ਇੱਕ ਟਵੀਟ ਵਿੱਚ ਮੁੱਖ ਮੰਤਰੀ ਮਾਨ ਨੂੰ ਕਿਸਾਨਾਂ ਨੂੰ ਵੱਧ ਮੁਆਵਜ਼ਾ ਦੇਣ ਦੀ ਅਪੀਲ ਕਰਦਿਆਂ ਕਿਹਾ, “ਮੇਰੇ ਹਲਕੇ ਦਾ ਦੌਰਾ ਕਰਨ ਅਤੇ ਬੇਮੌਸਮੀ ਬਾਰਿਸ਼ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਤੋਂ ਬਾਅਦ, ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਡੇ ਕਿਸਾਨਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਅਪੀਲ ਕਰਦੀ ਹਾਂ।”
ਪ੍ਰਨੀਤ ਕੌਰ ਨੇ ਟਵੀਟ ਵਿੱਚ ਅੱਗੇ ਭਰੋਸਾ ਦਿਵਾਇਆ ਕਿ ਉਹ ਇਹ ਮਾਮਲਾ ਕੇਂਦਰ ਸਰਕਾਰ ਕੋਲ ਵੀ ਚੁੱਕਣਗੇ, “ਮੈਂ ਕਿਸਾਨਾਂ ਨੂੰ ਵੱਧ ਮੁਆਵਜ਼ਾ ਦੇਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਵੀ ਉਠਾਵਾਂਗੀ।”
After touring my constituency & assessing the damage caused to wheat crop due to untimely rains, I urge CM @BhagwantMann to provide compensation amounting to Rs 30 thousand per acre to our farmers.
I’ll also be taking up the matter of enhanced compensation with the central govt.
— Preneet Kaur (@preneet_kaur) April 3, 2023
ਬਾਅਦ ਵਿੱਚ ਇੱਕ ਬਿਆਨ ਵਿੱਚ ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਉਹ ਵਧੇ ਹੋਏ ਮੁਆਵਜ਼ੇ ਦਾ ਮਾਮਲਾ ਕੇਂਦਰ ਸਰਕਾਰ ਦੇ ਮੰਤਰੀਆਂ ਕੋਲ ਵੀ ਉਠਾਉਣਗੇ ਕਿਉਂਕਿ ਪੰਜਾਬ ਸਰਕਾਰ ਇਕੱਲੀ ਇਨ੍ਹਾਂ ਮੁਆਵਜ਼ੇ ਦਾ ਖਰਚਾ ਚੁੱਕਣ ਦੇ ਸਮਰੱਥ ਨਹੀਂ ਹੋਵੇਗੀ ਅਤੇ ਇਸ ਨੂੰ ਵਿੱਤੀ ਸਹਾਇਤਾ ਦੀ ਲੋੜ ਪਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h