ਸੋਮਵਾਰ, ਜਨਵਰੀ 12, 2026 02:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਜੌੜਾਮਾਜਰਾ ਨੇ ਦੱਸਿਆ ਕਿਸਾਨਾਂ ਦੀ ਆਮਦਨ ਵਧਾਉਣ ਦਾ ਫਾਰਮੂਲਾ

Hydroponic Unit and Plant Health Clinic Lab: ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਘੱਟ ਪਾਣੀ ਦੀ ਖ਼ਪਤ ਵਾਲੀਆਂ ਫ਼ਸਲਾਂ/ਸਬਜ਼ੀਆਂ ਦੀ ਕਾਸ਼ਤ ਨੂੰ ਤਰਜੀਹ ਦੇਣੀ ਮੌਜੂਦਾ ਸਮੇਂ ਦੀ ਮੁੱਖ ਲੋੜ ਹੈ।

by ਮਨਵੀਰ ਰੰਧਾਵਾ
ਮਾਰਚ 3, 2023
in ਖੇਤੀਬਾੜੀ, ਪੰਜਾਬ
0

ਜੌੜਾਮਾਜਰਾ ਨੇ ਦੱਸਿਆ ਕਿਸਾਨਾਂ ਦੀ ਆਮਦਨ ਵਧਾਉਣ ਦਾ ਫਾਰਮੂਲਾ, ਕਿਹਾ ਨਵੀਆਂ ਤਕਨੀਕਾਂ ਨਾਲ ਫ਼ਸਲੀ ਵਿਭਿੰਨਤਾ ਨੂੰ ਅਪਨਾਓ

Chetan Singh Jauramajra: ਪੰਜਾਬ ਦੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਪੂਰਾ ਕਰਨ ਹਿੱਤ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਬਹੁਮੰਤਵੀ ਗ੍ਰੇਡਿੰਗ/ਸੋਰਟਿੰਗ ਲਾਈਨ, ਹਾਈਡਰੋਪੋਨਿਕ ਯੂਨਿਟ ਅਤੇ ਪਲਾਂਟ ਹੈਲਥ ਕਲੀਨਿਕ ਲੈਬ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਰਵਾਇਤੀ ਫ਼ਸਲੀ ਚੱਕਰ ਵਿਚੋਂ ਨਿਕਲਕੇ ਫ਼ਸਲੀ ਵਿਭਿੰਨਤਾ ਨੂੰ ਹੋਰ ਵੱਡੇ ਪੱਧਰ ’ਤੇ ਅਪਣਾਕੇ ਲਾਹੇਵੰਦ ਖੇਤੀ ਦਾ ਵੱਧ ਤੋਂ ਵੱਧ ਲਾਭ ਲੈਣ।

ਇੰਡੋ-ਇਜ਼ਰਾਇਲ ਪ੍ਰਾਜੈਕਟ ਤਹਿਤ ਇਥੇ ਸਥਾਪਿਤ ਸਬਜ਼ੀਆਂ ਲਈ ਸੈਂਟਰ ਆਫ਼ ਐਕਸੀਲੈਂਸ ਵਿਖੇ ਹਾਈਡਰੋਪੋਨਿਕ ਯੂਨਿਟ ਅਤੇ ਬਹੁਮੰਤਵੀ ਗ੍ਰੇਡਿੰਗ/ਸੋਰਟਿੰਗ ਲਾਈਨ ਦੇ ਉਦਘਾਟਨ ਉਪਰੰਤ ਸੈਂਟਰ ਦਾ ਦੌਰਾ ਕਰਦਿਆਂ ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਘੱਟ ਪਾਣੀ ਦੀ ਖ਼ਪਤ ਵਾਲੀਆਂ ਫ਼ਸਲਾਂ/ਸਬਜ਼ੀਆਂ ਦੀ ਕਾਸ਼ਤ ਨੂੰ ਤਰਜੀਹ ਦੇਣੀ ਮੌਜੂਦਾ ਸਮੇਂ ਦੀ ਮੁੱਖ ਲੋੜ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਨੂੰ ਛੱਡ ਕੇ ਹਾਈਟੈਕ ਖੇਤੀ ਅਪਣਾਉਣ ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹਰ ਸੰਭਵ ਸਿਖਲਾਈ ਅਤੇ ਮਦਦ ਲਈ ਹਮੇਸ਼ਾਂ ਤੱਤਪਰ ਹੈ । ਉਨ੍ਹਾਂ ਕਿਹਾ ਕਿ ਇੰਡੋ-ਇਜ਼ਰਾਇਲ ਪ੍ਰਾਜੈਕਟ ਦਾ ਇਹ ਸੈਂਟਰ ਆਧੁਨਿਕ ਤਕਨੀਕਾਂ ਰਾਹੀਂ ਸਬਜ਼ੀਆਂ ਦੀ ਕਾਸ਼ਤ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਲਈ ਚਾਨਣ ਮੁਨਾਰੇ ਵਜੋਂ ਵਿਕਸਿਤ ਹੋਵੇਗਾ।

ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਬਜ਼ੀਆਂ ਦੇ ਸੈਂਟਰ ਆਫ਼ ਐਕਸੀਲੈਂਸ ਵਿਖੇ ਅਪਣਾਈਆਂ ਜਾ ਰਹੀਆਂ ਤਕਨੀਕਾਂ ਬਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਉਨ੍ਹਾਂ ਨੁੂੰ ਲਾਹੇਵੰਦ ਖੇਤੀ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿ ਬਾਗਬਾਨੀ ਵਿਭਾਗ ਵਲੋਂ ਸੈਂਟਰ ਦੀਆਂ ਤਕਨੀਕਾਂ ਨੂੰ ਪਿੰਡ ਪੱਧਰ ਤੱਕ ਕਿਸਾਨਾਂ ਤੱਕ ਪਹੁੰਚਾਉਣ ਲਈ ਮੁੱਢਲੇ ਤੌਰ ’ਤੇ ਜ਼ਿਲ੍ਹਾ ਜਲੰਧਰ ਅਤੇ ਹੁਸਿਆਰਪੁਰ ਦੇ 15 ਪਿੰਡਾਂ ਦੀ ਚੋਣ ਕੀਤੀ ਗਈ ਹੈ ਜਿਸ ਤਹਿਤ ਕਿਸਾਨਾਂ ਨੂੰ ਥੋੜ੍ਹੀ ਜਮੀਨ ਵਿੱਚ ਵੀ ਵੱਧ ਆਮਦਨ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਬਾਗਬਾਨੀ ਮੰਤਰੀ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਆਧੁਨਿਕ ਤਕਨੀਕਾਂ ਅਪਣਾਉਣ ਦੀ ਤਾਕੀਦ ਵੀ ਕੀਤੀ।

ਉਨ੍ਹਾਂ ਨੇ ਨਵੀਆਂ ਤਕਨੀਕਾਂ ਰਾਹੀਂ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਸਰਟੀਫਿਕੇਟ ਵੀ ਵੰਡੇ। ਬਾਗਬਾਨੀ ਵਿਭਾਗ ਦੇ ਡਾਇਰੈਕਟਰ ਸ਼ੈਲੰਦਰ ਕੌਰ ਨੇ ਦੱਸਿਆ ਕਿ ਸੈਂਟਰ ਆਫ਼ ਐਕਸੀਲੈਂਸ ਤੋਂ ਭਾਰੀ ਗਿਣਤੀ ਵਿੱਚ ਕਿਸਾਨਾਂ ਵਲੋਂ ਸਬਜ਼ੀਆਂ ਦੀ ਪਨੀਰੀ ਲਿਜਾਕੇ ਆਪਣੇ ਖੇਤਾਂ ਵਿੱਚ ਇਹ ਤਕਨੀਕੀ ਰਾਹੀਂ ਸਬਜ਼ੀਆਂ ਦੀ ਕਾਸ਼ਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸਾਨ ਇੰਡੋ-ਇਜ਼ਰਾਇਲ ਤਕਨੀਕਾਂ ਨੂੰ ਅਪਣੇ ਖੇਤਾਂ ਵਿੱਚ ਅਪਣਾਉਣ ਤਾਂ ਇਕ ਕਨਾਲ ਵਿਚੋਂ ਵੀ ਇਕ ਏਕੜ ਦੇ ਬਰਾਬਰ ਆਮਦਨ ਹਾਸਿਲ ਕਰ ਸਕਦੇ ਹਨ।

ਇਸ ਤੋਂ ਪਹਿਲਾਂ ਫੂਡ ਪ੍ਰੋਸੈਸਿੰਗ ਮੰਤਰੀ ਨੇ ਵਿਧਾਇਕ ਬਲਕਾਰ ਸਿੰਘ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ.ਲਾਲ ਬਹਾਦਰ, ਸਹਾਇਕ ਡਾਇਰੈਕਟਰਾਂ ਡਾ.ਦਲਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਤੇ ਸੁਖਬੀਰ ਸਿੰਘ, ਪ੍ਰਾਜੈਕਟ ਅਫ਼ਸਰ ਤੇਜਵੀਰ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਸੈਂਟਰ ਆਫ਼ ਐਕਸੀਲੈਂਸ ਦੇ ਵੱਖ-ਵੱਖ ਯੂਨਿਟਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਸੈਂਟਰ ਦੀ ਕਾਰਗੁਜ਼ਾਰੀ ’ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਸੈਂਟਰ ਦੀਆਂ ਸਰਗਰਮੀਆਂ ਨਾਲ ਜੋੜਿਆ ਜਾਵੇ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੈਂਟਰ ਦੇ ਗੇਟ ’ਤੇ ਸਥਾਪਿਤ ਖ਼ਰੀਦ ਕੇਂਦਰ ਨੂੰ ਵੀ ਕਿਸਾਨਾਂ ਅਤੇ ਆਮ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chetan Singh JauramajraFood Processing and Horticulture MinisterHydroponic Unit and Plant Health Clinicincome of Punjab farmerspro punjab tvProfitable Agriculturepunjab governmentpunjab newspunjabi news
Share216Tweet135Share54

Related Posts

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਨਵਰੀ 11, 2026

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ ਲਾਇਬ੍ਰੇਰੀ

ਜਨਵਰੀ 11, 2026

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਜਨਵਰੀ 11, 2026

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਰਕਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਨੂੰ ਲੋਕ ਲਹਿਰ ਵਿੱਚ ਬਦਲ ਲਈ ਕਿਹਾ

ਜਨਵਰੀ 11, 2026
Load More

Recent News

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ‘ਡਿਵੈਲਪ ਇੰਡੀਆ ਯੰਗ ਲੀਡਰਸ ਡਾਇਲਾਗ’ ਵਿੱਚ ਹਿੱਸਾ ਲੈਣ ਵਾਲੇ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਦੇ ਵਫ਼ਦ ਨਾਲ ਇੱਕ ਗੈਰ-ਰਸਮੀ ਗੱਲਬਾਤ ਕੀਤੀ

ਜਨਵਰੀ 11, 2026

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਨਵਰੀ 11, 2026

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ ਲਾਇਬ੍ਰੇਰੀ

ਜਨਵਰੀ 11, 2026

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਜਨਵਰੀ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.