ਵੀਰਵਾਰ, ਸਤੰਬਰ 17, 2026 04:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਪੰਜਾਬ ਦਾ ਕਿਸਾਨ ਮੁੜ ਰੇਲ ਟ੍ਰੈਕ ‘ਤੇ ਧਰਨੇ ਦੇਣ ਨੂੰ ਮਜਬੂਰ, ਅੰਮ੍ਰਿਤਸਰ-ਪਠਾਨਕੋਟ ਰੂਟ ਅਣਮਿੱਥੇ ਸਮੇਂ ਲਈ ਬੰਦ, ਜਾਣੋ ਕਾਰਨ

Punjab Farmer: ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ ਤਿੰਨ ਮਹੀਨਿਆਂ ਤੋਂ ਬਟਾਲਾ ਅਤੇ ਗੁਰਦਾਸਪੁਰ ਵਿੱਚ ਰੇਲ ਮਾਰਗ ਜਾਮ ਕੀਤਾ ਹੋਇਆ ਹੈ।

by ਮਨਵੀਰ ਰੰਧਾਵਾ
ਅਪ੍ਰੈਲ 2, 2023
in ਖੇਤੀਬਾੜੀ, ਪੰਜਾਬ, ਵੀਡੀਓ
0

Rail Roko in Punjab: ਪੰਜਾਬ ਦੇ ਕਿਸਾਨਾਂ ਨੇ ਫਿਰ ਤੋਂ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਭਾਰਤ ਮਾਲਾ ਪ੍ਰਾਜੈਕਟ ਤਹਿਤ ਆਉਣ ਵਾਲੇ ਹਾਈਵੇਅ ਲਈ ਕਿਸਾਨਾਂ ਦੀ ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਨਾ ਮਿਲਣ ਅਤੇ ਗੰਨੇ ਦੇ ਬਕਾਏ ਨਾ ਮਿਲਣ ਕਾਰਨ ਕਿਸਾਨ ਮੁੜ ਅੰਮ੍ਰਿਤਸਰ-ਪਠਾਨਕੋਟ ਮਾਰਗ ’ਤੇ ਜਾਮ ਲਗਾ ਕੇ ਬੈਠ ਗਏ ਹਨ।

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਸਰਕਾਰ ਵੱਲੋਂ ਦਿੱਤੇ ਭਰੋਸੇ ‘ਤੇ 3 ਮਹੀਨੇ ਪਹਿਲਾਂ ਬਟਾਲਾ ਅਤੇ ਗੁਰਦਾਸਪੁਰ ‘ਚ ਰੇਲ ਰੋਕੋ ਅੰਦੋਲਨ ਖ਼ਤਮ ਕੀਤਾ ਸੀ ਪਰ ਮੰਗਾਂ ਨਾ ਮੰਨੇ ਜਾਣ ‘ਤੇ ਅੰਮ੍ਰਿਤਸਰ-ਪਠਾਨਕੋਟ ਰੇਲ ਮਾਰਗ ‘ਤੇ ਗੁਰਦਾਸਪੁਰ ਦੇ ਬਟਾਲਾ ‘ਚ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਪੇਸ਼ ਕੀਤਾ ਜਾਂਦਾ ਹੈ।

ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ ਤਿੰਨ ਮਹੀਨਿਆਂ ਤੋਂ ਬਟਾਲਾ ਅਤੇ ਗੁਰਦਾਸਪੁਰ ਵਿੱਚ ਰੇਲ ਮਾਰਗ ਜਾਮ ਕੀਤਾ ਹੋਇਆ ਹੈ। ਜੋ ਤਿੰਨ ਕੌਮੀ ਮਾਰਗ ਬਣਨ ਜਾ ਰਹੇ ਹਨ, ਉਨ੍ਹਾਂ ਵਿੱਚ ਕਿਸਾਨਾਂ ਦੀ ਜ਼ਮੀਨ ਜੋ ਐਕੁਆਇਰ ਕੀਤੀ ਜਾ ਰਹੀ ਹੈ, ਉਸ ਦਾ ਮੁਆਵਜ਼ਾ ਕਿਸਾਨਾਂ ਨੂੰ ਬਰਾਬਰ ਨਹੀਂ ਦਿੱਤਾ ਜਾ ਰਿਹਾ।

ਕਿਸਾਨਾਂ ਦੇ ਧਰਨੇ ’ਤੇ ਬੈਠਣ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀ ਵੀ ਗੱਲਬਾਤ ਕਰਨ ਲਈ ਪਹੁੰਚੇ ਪਰ ਮੀਟਿੰਗ ਬੇਸਿੱਟਾ ਰਹੀ। ਜਿਸ ਤੋਂ ਬਾਅਦ ਕਿਸਾਨਾਂ ਨੇ ਆਪਣੇ ਕੱਪੜੇ ਲਾਹ ਦਿੱਤੇ ਅਤੇ ਅੱਧ ਨੰਗੇ ਹੋ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਇਨ੍ਹਾਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਰੇਲਵੇ ਟਰੈਕ ਜਾਮ ਕੀਤਾ ਜਾਵੇਗਾ।

ਇਨ੍ਹਾਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨ

ਭਾਰਤ ਮਾਲਾ ਪ੍ਰਾਜੈਕਟ ਵਿੱਚ ਐਕੁਆਇਰ ਕੀਤੀਆਂ ਜ਼ਮੀਨਾਂ ਦਾ ਕਿਸਾਨਾਂ ਨੂੰ ਬਰਾਬਰ ਮੁੱਲ ਨਹੀਂ ਮਿਲਿਆ।

ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਨਾ ਤਾਂ ਮੁਆਵਜ਼ਾ ਅਤੇ ਨਾ ਹੀ ਸਰਕਾਰੀ ਨੌਕਰੀ ਦਿੱਤੀ ਗਈ ਹੈ।

ਗੰਨੇ ਦੀ ਅਦਾਇਗੀ ਜੋ 15 ਦਿਨਾਂ ਵਿੱਚ ਦਿੱਤੀ ਜਾਣੀ ਸੀ, 40 ਦਿਨ ਬੀਤ ਜਾਣ ਤੋਂ ਬਾਅਦ ਵੀ ਕਿਸਾਨਾਂ ਨੂੰ ਨਹੀਂ ਦਿੱਤੀ ਗਈ।

ਗੰਨੇ ਦਾ ਸਰਕਾਰੀ ਰੇਟ 380 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਸੀ, ਜਿਸ ਚੋਂ 330 ਰੁਪਏ ਗੰਨਾ ਮਿੱਲਾਂ ਨੇ ਅਦਾ ਕਰਨੇ ਹਨ ਤੇ ਬਾਕੀ 50 ਰੁਪਏ ਸਰਕਾਰ ਨੇ ਅਦਾ ਕਰਨੇ ਹਨ, ਉਹ ਵੀ ਅੱਜ ਤੱਕ ਨਹੀਂ ਮਿਲੇ। ਕਿਸਾਨਾਂ ਨੇ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ 380 ਰੁਪਏ ਇੱਕ ਕਿਸ਼ਤ ਵਿੱਚ ਦਿੱਤੇ ਜਾਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amritsar-Pathankot Railway TrackBharat Mala ProjectCompensation for Land AcquiredFarmer LeaderKisan-Mazdoor Sangharsh Committee PunjabPayment of Sugarcanepro punjab tvpunjab farmerspunjab newspunjabi newsRail Roko MovementSarwan Singh Pandher
Share218Tweet137Share55

Related Posts

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026
Load More

Recent News

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.