ਘੱਟੋ-ਘੱਟ ਸਮਰਥਨ ਮੁੱਲ ਅਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨਾਂ ਦੇ ਅੰਦੋਲਨ ਦਾ ਅੱਜ (1 ਮਾਰਚ) 18ਵਾਂ ਦਿਨ ਹੈ। ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਸੀ ਪਰ ਫਿਰ ਵੀ 29 ਫਰਵਰੀ ਨੂੰ ਦਿੱਲੀ ਵੱਲ ਕਿਸਾਨਾਂ ਦੇ ਮਾਰਚ ਸਬੰਧੀ ਕੋਈ ਨਵਾਂ ਐਲਾਨ ਨਹੀਂ ਕੀਤਾ ਗਿਆ।









