ਐਤਵਾਰ, ਜਨਵਰੀ 25, 2026 03:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Sangrur Farmers Protest: CM Mann ਦੀ ਕੋਠੀ ਅੱਗੇ ਡਟੇ ਕਿਸਾਨ, ਇਤਿਹਾਸਕ ਕਿਸਾਨ ਸੰਘਰਸ਼ ਦੀ ਦੂਜੀ ਵਰ੍ਹੇਗੰਢ ਨੂੰ ਮਨਾਉਣ ਦਾ ਕੀਤਾ ਐਲਾਨ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ 'ਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਟਾਲਮਟੋਲ ਵਿਰੁੱਧ ਅਤੇ ਧਾਰੀ ਚੁੱਪ ਨੂੰ ਤੋੜਣ ਲਈ 29 ਅਕਤੂਰ ਨੂੰ ਵੱਡਾ ਇਕੱਠ ਕਰਕੇ ਅਗਲੇ ਐਕਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ

by Bharat Thapa
ਅਕਤੂਬਰ 25, 2022
in Featured, Featured News, ਪੰਜਾਬ
0

Farmers Protest: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ‘ਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਟਾਲਮਟੋਲ ਵਿਰੁੱਧ ਅਤੇ ਧਾਰੀ ਚੁੱਪ ਨੂੰ ਤੋੜਣ ਲਈ 29 ਅਕਤੂਰ ਨੂੰ ਵੱਡਾ ਇਕੱਠ ਕਰਕੇ ਅਗਲੇ ਐਕਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ ਇੱਥੇ ਲਾਏ ਗਏ ਪੱਕੇ ਕਿਸਾਨ ਮੋਰਚੇ ਦੇ 17ਵੇਂ ਦਿਨ ਸੰਘਰਸ਼ੀ ਦੀਵਾਲੀ ਵੀ ਮੁੱਖ ਮੰਤਰੀ ਦੀ ਕੋਠੀ ਮੂਹਰੇ ਹੀ ਧੂਮ-ਧਾਮ ਨਾਲ ਮਨਾਈ ਜਿਸ ਵਿੱਚ ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਨੌਜਵਾਨ ਸ਼ਾਮਲ ਹੋਏ। ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਾਇਆ ਕਿ ਮੋਰਚੇ ਦੌਰਾਨ ਸ਼ਹੀਦ ਹੋਏ ਦੋ ਕਿਸਾਨਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦੇ ਮੁਆਵਜ਼ੇ ਬਾਰੇ ਵੀ ਸਰਕਾਰ ਚੁੱਪ ਧਾਰੀ ਬੈਠੀ ਹੈ ਅਤੇ ਉਲਟਾ ਬੇਹੂਦਾ ਬਜ਼ੁਰਗਾਂ ਨੂੰ ਸੰਘਰਸ਼ ਚ ਨਾ ਲਿਆਉਣ ਦੀ ਮੱਤ ਦੇ ਰਹੀ ਹੈ।

ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਜਰਨਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਠੋਸ ਸੁਝਾਵਾਂ ਸਮੇਤ ਪਹਿਲੇ ਦਿਨਾ ਚ ਭੇਜੇ ਗਏ ਯਾਦ ਪੱਤਰ ‘ਚ ਦਰਜ ਮੰਗਾਂ ਬਾਰੇ ਵੀ ਜ਼ਿਲ੍ਹਾ ਸੰਗਰੂਰ ਦੇ ਅਧਿਕਾਰੀਆਂ ਰਾਹੀਂ ਤਾਂ ਵਾਰ ਵਾਰ ਕੁੱਝ ਵੇਰਵੇ ਭੇਜੇ ਜਾ ਰਹੇ ਹਨ ਪ੍ਰੰਤੂ ਕਿਸਾਨ ਆਗੂਆਂ ਵੱਲੋਂ ਇਨ੍ਹਾਂ ਵੇਰਵਿਆਂ ਵਿੱਚ ਸੰਭਵ ਵਾਧੇ ਕਰਨ ਬਾਰੇ ਮੁੱਖ ਮੰਤਰੀ ਦੁਆਰਾ ਸਮਾਂ ਕੱਢਣ ਦੀ ਅਪੀਲ ਲਗਾਤਾਰ ਅਣਸੁਣੀ ਕੀਤੀ ਗਈ ਹੈ ਅਤੇ ਅੱਜ ਤੱਕ ਚੁੱਪ ਵੱਟੀ ਹੋਈ ਹੈ। ਯਾਦ ਪੱਤਰ ਵਿੱਚ ਪੰਜਾਬ ਦੇ ਹਿੱਸੇ ਆਏ ਦਰਿਆਈ ਪਾਣੀਆਂ ਦੀ ਖੇਤੀ ਲਈ ਪੂਰੀ ਪੂਰੀ ਵਰਤੋਂ ਦਾ ਰੋਡ ਮੈਪ ਤਿਆਰ ਕਰਕੇ ਕਿਸਾਨਾਂ ਨੂੰ ਦੇਣ ਅਤੇ ਇਸਦੀ ਨਾਂ-ਮਾਤਰ ਵਰਤੋਂ ਬਾਰੇ ਲੋਕ ਸਭਾ ਵਿੱਚ ਪੇਸ਼ ਕੀਤੀ ਗਈ ਰਿਪੋਰਟ ਸਮੇਤ ਪੰਜਾਬ ਖੇਤੀਬਾੜੀ ਵਿਭਾਗ ਦੇ ਵੇਰਵੇ ਵੀ ਜਨਤਕ ਕੀਤੇ ਜਾਣ।

ਜ਼ੀਰੇ ਨੇੜੇ ਪ੍ਰਦੂਸ਼ਣ ਦਾ ਗੜ੍ਹ ਬਣੀ ਦੀਪ ਮਲਹੋਤਰਾ ਦੀ ਸ਼ਰਾਬ ਫੈਕਟਰੀ ਦਾ ਪ੍ਰਦੂਸ਼ਣ ਰੋਕਣ ਬਾਰੇ ਜਥੇਬੰਦੀ ਨਾਲ ਬਣੀ ਸਹਿਮਤੀ ਅਨੁਸਾਰ ਇਸ ਫੈਕਟਰੀ ਨੂੰ ਤੁਰਤ ਬੰਦ ਕਰਨ; ਪੀਣ ਵਾਲੇ ਪਾਣੀ ਦੀ ਸਪਲਾਈ ਦੇ ਨਿੱਜੀਕਰਨ ਬਾਰੇ ਪੰਜਾਬ ਦੀਆਂ ਪਹਿਲੀਆਂ ਸਰਕਾਰਾਂ ਵੱਲੋਂ ਸੰਸਾਰ ਬੈਂਕ ਨਾਲ ਕੀਤੇ ਸਮਝੌਤੇ ਰੱਦ ਕਰਨ ਅਤੇ ਪੀਣ ਵਾਲੇ ਸਾਫ਼ ਪਾਣੀ ਲਈ ਸਰਕਾਰੀ ਜਲ ਸਪਲਾਈ ਪ੍ਰਬੰਧ ਪਹਿਲਾਂ ਵਾਂਗ ਮੁੜ ਬਹਾਲ ਕਰਨ ਬਾਰੇ ਠੋਸ ਰੋਡ ਮੈਪ ਬਣਾਉਣ ਦਾ ਵਚਨ ਦਿੱਤਾ ਜਾਵੇ। ਭਾਰਤ ਮਾਲ਼ਾ ਹਾਈਵੇ ਪ੍ਰਾਜੈਕਟ ਲਈ ਜਬਰੀ ਜ਼ਮੀਨਾਂ ਐਕਵਾਇਰ ਕਰਨ ਖ਼ਿਲਾਫ਼ ਚਾਰ ਜ਼ਿਲ੍ਹਿਆਂ ਵਿੱਚ ਲਗਾਤਾਰ ਧਰਨੇ ਲਾਈ ਬੈਠੇ ਕਿਸਾਨਾਂ ਨੂੰ ਮੀਟਿੰਗ ਵਿੱਚ ਤਹਿ ਹੋਏ ਤਰੀਕੇ ਮੁਤਾਬਕ ਮੁਆਵਜ਼ੇ ਦੀ ਰਾਸ਼ੀ ਜਾਰੀ ਕਰਨ ਦਾ ਫੈਸਲਾ ਸਿਰੇ ਲਾ ਕੇ ਘਰੀਂ ਤੋਰਿਆ ਜਾਵੇ।ਆਪਣੀ ਜ਼ਮੀਨ ਨੂੰ ਨਿਰਵਿਘਨ ਪੱਧਰ/ਨੀਵੀਂ ਕਰਨ ਲਈ ਵਾਹੀਯੋਗ ਜ਼ਮੀਨ ਨੂੰ ਮਾਈਨਿੰਗ ਕਾਨੂੰਨ ‘ਚੋਂ ਬਾਹਰ ਕੱਢਿਆ ਜਾਵੇ। ਔਸਤ ਝਾੜ ਅਤੇ ਕਾਸ਼ਤ ਗਰਦੌਰੀ ਦੀਆਂ ਸ਼ਰਤਾਂ ਰੱਦ ਕਰਕੇ ਅਤੇ ਨਮੀ 22% ਕਰਕੇ ਝੋਨੇ ਦੀ ਨਿਰਵਿਘਨ ਖਰੀਦ ਦੀ ਗਰੰਟੀ ਕੀਤੀ ਜਾਵੇ। ਝੋਨੇ ਦੀ ਥਾਂ ਸੌਣੀ ਦੀਆਂ ਹੋਰ ਫ਼ਸਲਾਂ ਦੀ ਲਾਭਕਾਰੀ ਐੱਮ ਐੱਸ ਪੀ ਮਿਥ ਕੇ ਪੂਰੀ ਖ੍ਰੀਦ ਦੀ ਕਾਨੂੰਨੀ ਗਰੰਟੀ ਲਈ ਠੋਸ ਰੋਡ ਮੈਪ ਲਿਆਉਣ ਦਾ ਵਾਅਦਾ ਕੀਤਾ ਜਾਵੇ। ਕੁਦਰਤੀ ਕਰੋਪੀਆਂ ਜਾਂ ਨਵੇਂ ਨਵੇਂ ਰੋਗਾਂ ਸੁੰਡੀਆਂ ਨਾਲ ਹੋਏ ਸਾਰੀਆਂ ਫਸਲਾਂ ਦੇ ਖਰਾਬੇ ਦੀ ਰਹਿੰਦੀ ਗਰਦੌਰੀ ਤੁਰੰਤ ਮੁਕੰਮਲ ਕਰਕੇ ਤਹਿਸ਼ੁਦਾ ਮੁਆਵਜ਼ੇ ਕਾਸ਼ਤਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਵੰਡਣ ਦਾ ਕੰਮ ਤੁਰੰਤ ਨਿਪਟਾਇਆ ਜਾਵੇ।

ਲੰਪੀ ਸਕਿਨ ਰੋਗ ਨਾਲ ਮਰੀਆਂ ਗਊਆਂ ਦਾ ਮੁਆਵਜ਼ਾ ਦੇਣ, ਭੰਗਾਲਾ(ਫਾਜਿਲਕਾ) ਵਿਖੇ 1300 ਏਕੜ ਰਕਬੇ ਨੂੰ ਬੰਦ ਪਏ ਨਹਿਰੀ ਪਾਣੀ ਦੀ ਸਪਲਾਈ ਬਹਾਲ ਕਰਨ ਅਤੇ ਅਬਾਦਕਾਰਾਂ ਨੂੰ ਨਾ ਉਜਾੜਨ ਦੇ ਮੀਟਿੰਗ ਵਿੱਚ ਨਿੱਬੜੇ ਠੋਸ ਕੇਸਾਂ ਦੇ ਨਿਪਟਾਰੇ ਲਈ ਲੋੜੀਂਦੇ ਲਿਖਤੀ ਦਸਤਾਵੇਜ਼ ਸੌਂਪੇ ਜਾਣ। ਬਿਨਾਂ ਸਾੜੇ ਪਰਾਲੀ ਦੇ ਨਿਪਟਾਰੇ ਲਈ 200 ਪ੍ਰਤੀ ਕੁਇੰਟਲ ਬੋਨਸ ਦੇਣਾ ਤਾਂ ਦੂਰ ਦੀ ਗੱਲ ਰਹੀ, ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਸਖ਼ਤੀ ਬੰਦ ਕਰਨ ਦੀ ਖ਼ੁਦ ਮੰਨੀ ਹੋਈ ਮੰਗ ਨੂੰ ਠੋਸ ਰੂਪ ਵਿੱਚ ਲਾਗੂ ਕਰਨ ਬਾਰੇ ਲਿਖਤੀ ਹਦਾਇਤਨਾਮਾ ਜਾਰੀ ਕੀਤਾ ਜਾਵੇ। ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਸਾਨਾਂ ਮਜ਼ਦੂਰਾਂ ਨੂੰ ਚੌਕਸ ਕੀਤਾ ਕਿ ਪੰਜਾਬ ਦੇ ਕੁੱਝ ਖਾਨਦਾਨੀ ਫਿਰਕਾਪ੍ਰਸਤ ਆਗੂਆਂ ਅਤੇ ਕੁੱਝ ਭਟਕੇ ਹੋਏ ਨੌਜਵਾਨਾਂ ਵੱਲੋਂ ਲੋਕਾਂ ਦੇ ਭਖਦੇ ਮਸਲਿਆਂ ਤੋਂ ਧਿਆਨ ਭਟਕਾ ਕੇ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਨੂੰ ਸੰਘਰਸ਼ ਦੀ ਫੇਟ ਤੋਂ ਬਚਾਉਣ ਲਈ ਲੋਕਾਂ ‘ਚ ਪਾਟਕ ਪਾਉਣ ਦੀ ਨੀਤੀ ਦੀ ਸਖ਼ਤ ਨਿੰਦਾ ਕੀਤੀ।

ਇਸੇ ਤਰ੍ਹਾਂ ਐਸ ਵਾਈ ਐੱਲ ਨਹਿਰ ਵਰਗੇ ਭਰਾਤਰੀ ਭਾਵ ਨਾਲ ਹੱਲ ਹੋ ਸਕਣ ਵਾਲੇ ਮੁੱਦਿਆਂ ਨੂੰ ਬੇਲੋੜਾ ਵਾਦ-ਵਿਵਾਦ ਬਣਾ ਕੇ ਉਭਾਰਨ ਦੀ ਵੀ ਸਖ਼ਤ ਅਲੋਚਨਾ ਕੀਤੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਹਰਭਗਵਾਨ ਮੂਣਕ ਅਤੇ ਪੰਜਾਬ ਸਟੁਡੈਂਟ ਯੂਨੀਅਨ (ਸ਼ਹੀਦ ਰੰਧਾਵਾ) ਦੇ ਸੂਬਾ ਜਥੇਬੰਦਕ ਸਕੱਤਰ ਹੁਸ਼ਿਆਰ ਸਿੰਘ ਸਲੇਮਗੜ੍ਹ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਹਰ ਕਿਰਤੀ ਵਰਗ ਨਾਲ ਧੋਖਾ ਕਰਨ ਦੀ ਨਿਖੇਧੀ ਕੀਤੀ ਅਤੇ ਕਿਸਾਨ ਮੋਰਚੇ ਦੀ ਡਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਸੂਬਾ ਪ੍ਰੈੱਸ ਜਗਤਾਰ ਸਿੰਘ ਕਾਲਾਝਾੜ ਨੇ ਨਿਭਾਈ। ਅਤੇ ਸੂਬਾ ਆਗੂ ਰੂਪ ਸਿੰਘ ਛੰਨਾ,ਜਨਕ ਸਿੰਘ ਭੁਟਾਲ, ਜਗਦੇਵ ਸਿੰਘ ਜੋਗੇਵਾਲਾ ਬਠਿੰਡਾ ਦਰਸ਼ਨ ਸਿੰਘ ਭੈਣੀ ਮਹਿਰਾਜ ਬਰਨਾਲਾ ਨੇ ਸੰਬੋਧਨ ਕੀਤਾ।
ਰਾਤ ਨੂੰ ਸੰਘਰਸ਼ੀ ਦਿਵਾਲੀ ਮੌਕੇ ਲੋਕ ਕਲਾ ਮੰਚ ਮੁੱਲਾਂਪੁਰ ਦੀ ਟੀਮ ਵੱਲੋਂ ਸੁਰਿੰਦਰ ਸ਼ਰਮਾ ਦੀ ਅਗਵਾਈ ਹੇਠ ਅਗਾਂਹਵਧੂ ਨਾਟਕ “ਇਨ੍ਹਾਂ ਜ਼ਖਮਾਂ ਦਾ ਕੀ ਕਰੀਏ” ਦੀ ਕਲਾਮਈ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਹਲੂਣ ਕੇ ਰੱਖ ਦਿੱਤਾ।

Tags: announced a big gatheringChief Minister's residenceDiwaliFarmers standingpropunjabtv
Share244Tweet152Share61

Related Posts

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਕਸ਼ਮੀਰ ਤੋਂ ਹਿਮਾਚਲ ਤੋਂ ਉਤਰਾਖੰਡ ਤੱਕ 500 ਤੋਂ ਵੱਧ ਸੜਕਾਂ ਬੰਦ, ਉਡਾਣਾਂ ਰੱਦ, ਠੰਡ ਨਾਲ ਕੰਬ ਰਿਹਾ ਉੱਤਰੀ ਭਾਰਤ

ਜਨਵਰੀ 24, 2026

Viral Penguin Meme Trend: ਵਾਇਰਲ ‘ਪੈਂਗੁਇਨ ਮੀਮ’ ਟ੍ਰੈਂਡ ਵਿੱਚ ਸ਼ਾਮਲ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟ੍ਰੰਪ

ਜਨਵਰੀ 24, 2026

ਟਰੰਪ ਦੀ ‘ਨੇੜਿਓਂ ਨਜ਼ਰ ਰੱਖਣ’ ਵਾਲੀ ਚੇਤਾਵਨੀ ‘ਤੇ ਈਰਾਨ ਦਾ ਆਇਆ ਸਖ਼ਤ ਜਵਾਬ, ਕਿਹਾ ”ਕਿਸੇ ਵੀ ਹਮਲੇ ਨੂੰ ਮੰਨਿਆ ਜਾਵੇਗਾ…”

ਜਨਵਰੀ 24, 2026

ਰੇਲਵੇ ਲਾਈਨ ‘ਤੇ ਹੋਇਆ ਧਮਾਕਾ, ਮਾਲ ਗੱਡੀ ਦਾ ਇੰਜਣ ਨੁਕਸਾਨਿਆ ਗਿਆ; ਲੋਕੋ ਪਾਇਲਟ ਜ਼ਖਮੀ

ਜਨਵਰੀ 24, 2026
Load More

Recent News

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਕਸ਼ਮੀਰ ਤੋਂ ਹਿਮਾਚਲ ਤੋਂ ਉਤਰਾਖੰਡ ਤੱਕ 500 ਤੋਂ ਵੱਧ ਸੜਕਾਂ ਬੰਦ, ਉਡਾਣਾਂ ਰੱਦ, ਠੰਡ ਨਾਲ ਕੰਬ ਰਿਹਾ ਉੱਤਰੀ ਭਾਰਤ

ਜਨਵਰੀ 24, 2026

Viral Penguin Meme Trend: ਵਾਇਰਲ ‘ਪੈਂਗੁਇਨ ਮੀਮ’ ਟ੍ਰੈਂਡ ਵਿੱਚ ਸ਼ਾਮਲ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟ੍ਰੰਪ

ਜਨਵਰੀ 24, 2026

ਟਰੰਪ ਦੀ ‘ਨੇੜਿਓਂ ਨਜ਼ਰ ਰੱਖਣ’ ਵਾਲੀ ਚੇਤਾਵਨੀ ‘ਤੇ ਈਰਾਨ ਦਾ ਆਇਆ ਸਖ਼ਤ ਜਵਾਬ, ਕਿਹਾ ”ਕਿਸੇ ਵੀ ਹਮਲੇ ਨੂੰ ਮੰਨਿਆ ਜਾਵੇਗਾ…”

ਜਨਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.