Chetan Singh Jauramajra: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਦੇ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਰਵਾਇਤੀ ਖੇਤੀ ਦੀ ਥਾਂ ਫ਼ਲ, ਸਬਜ਼ੀਆਂ, ਗੰਨੇ ਦੀ ਕਾਸ਼ਤ ਫੂਡ ਪ੍ਰੋਸੈਸਿੰਗ ਤੇ ਝੋਨੇ ਦੀ ਸਿੱਧੀ ਬਿਜਾਈ ਅਪਨਾਉਣ ਦਾ ਸੱਦਾ ਦਿੱਤਾ ਹੈ। ਬਾਗਬਾਨੀ ਮੰਤਰੀ ਜੌੜਾਮਾਜਰਾ ਸਮਾਣਾ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਏ ਗਏ ਸਾਉਣੀ ਦੀਆਂ ਫ਼ਸਲਾਂ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕਰਨ ਪਹੁੰਚੇ।
ਅਗਰਵਾਲ ਧਰਮਸ਼ਾਲਾ ਸਮਾਣਾ ਵਿਖੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਸੂਬੇ ਦੀ ਪਹਿਲੀ ਅਜਿਹੀ ਸਰਕਾਰ ਹੈ ਜਿਹੜੀ ਕਿਸਾਨਾਂ, ਮਜਦੂਰਾਂ ਤੇ ਵਪਾਰੀ ਵਰਗ ਨੂੰ ਨਾਲ ਲੈਕੇ ਚੱਲ ਰਹੀ ਹੈ।
ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਤੇ ਉਨ੍ਹਾਂ ਦੇ ਖੇਤੀ ਖਰਚੇ ਘਟਾਉਣ ਲਈ ਕੰਮ ਕਰ ਰਹੀ ਹੈ ਜਿਸ ਲਈ ਕਿਸਾਨਾਂ ਦੇ ਖੇਤਾਂ ‘ਚ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਸਾਰੇ ਸਰਕਾਰੀ ਵਿਭਾਗ ਹੇਠਲੇ ਪੱਧਰ ‘ਤੇ ਪਹੁੰਚਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਤੇ ਅਜਿਹੇ ਕਿਸਾਨ ਕੈਂਪ ਵੀ ਲਗਾਤਾਰ ਲਗਾਏ ਜਾ ਰਹੇ ਹਨ, ਜਿੱਥੇ ਕਿਸਾਨਾਂ ਨੂੰ ਝੋਨੇ ਦੇ ਸੀਜਨ ਬਾਰੇ, ਚੰਗੇ ਬੀਜ ਤੇ ਧਰਤੀ ਹੇਠਲਾ ਪਾਣੀ ਬਚਾਉਣ ਸਮੇਤ ਸਾਰੀ ਲੋੜੀਂਦੀ ਜਾਣਕਾਰੀ ਦਿੱਤੀ ਗਈ ਹੈ।
ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ ਬਾਗਬਾਨੀ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੀ ਹਨ, ਨੇ ਦੱਸਿਆ ਕਿ ਇਸ ਕੈਂਪ ਦੀ ਇਹ ਵੱਡੀ ਪ੍ਰਾਪਤੀ ਹੈ ਕਿ ਅਜਿਹੇ ਕੈਂਪ ਨੂੰ ਯੂ ਟਿਊਬ ‘ਤੇ ਲਾਈਵ ਕੀਤਾ ਗਿਆ ਹੋਵੇ, ਜਿਸ ਨੂੰ ਹਜਾਰਾਂ ਦੀ ਗਿਣਤੀ ਕਿਸਾਨਾਂ ਨੇ ਸੁਣਿਆ ਤੇ ਦੇਖਿਆ।
ਇਸ ਮੌਕੇ ਵਿਧਾਇਕ ਸੁਤਰਾਣਾ ਕੁਵਲੰਤ ਸਿੰਘ ਅਤੇ ਐਸਡੀਐਮ ਸਮਾਣਾ ਚਰਨਜੀਤ ਸਿੰਘ ਸਮੇਤ ਓਐਸਡੀ ਐਡਵੋਕੇਟ ਗੁਲਜਾਰ ਸਿੰਘ ਵਿਰਕ, ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਮਦਨ ਮਿੱਤਲ ਚੇਅਰਮੈਨ ਅਗਰਵਾਲ ਧਰਮਸ਼ਾਲਾ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ ਆਦਿ ਸਮੇਤ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਵੀ ਕੈਂਪ ਵਿੱਚ ਹਾਜ਼ਰ ਰਹੇ।
ਮੁੱਖ ਮੰਤਰੀ @BhagwantMann ਜੀ ਦੀ ਅਗਵਾਈ ਹੇਠਲੀ ਸੂਬੇ ਦੀ ਪਹਿਲੀ ਸਰਕਾਰ ਜਿਹੜੀ ਕਿਸਾਨਾਂ, ਮਜਦੂਰਾਂ ਤੇ ਵਪਾਰੀ ਵਰਗ ਨੂੰ ਨਾਲ ਲੈਕੇ ਚੱਲ ਰਹੀ ਹੈ, ਕਿਸਾਨ ਝੋਨੇ ਦੇ ਸੀਜਨ ‘ਚ ਚੰਗੇ ਬੀਜ ਤੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਮਾਹਰਾਂ ਦੀ ਸਲਾਹ ਲੈਣ,ਕਿਸਾਨਾਂ ਦੇ ਖੇਤਾਂ ਚ ਟੇਲਾਂ ਤੱਕ ਪਹੁੰਚਾਇਆ ਜਾਵੇਗਾ ਨਹਿਰੀ ਪਾਣੀ.. pic.twitter.com/NQskvdFdEG
— Chetan Singh Jouramajra (@jouramajra) May 27, 2023
ਮੁੱਖ ਖੇਤੀਬਾੜੀ ਅਫਸਰ ਡਾ. ਗੁਰਨਾਮ ਸਿੰਘ ਨੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਪੀਪੀਟੀ ਰਾਹੀਂ ਲੈਕਚਰ ਦਿੱਤਾ। ਬਲਾਕ ਖੇਤੀਬਾੜੀ ਅਫਸਰ ਸਮਾਣਾ ਡਾ. ਸਤੀਸ਼ ਕੁਮਾਰ ਨੇ ਪੂਰੇ ਕੈਂਪ ਦਾ ਪ੍ਰਬੰਧ ਕੀਤਾ ਅਤੇ ਵਿਭਾਗ ਅਤੇ ਕਿਸਾਨਾਂ ਲਈ ਕੈਂਪ ਦਾ ਸਿੱਧਾ ਪ੍ਰਸਾਰਣ ਕੀਤਾ।
ਕੇਵੀਕੇ ਦੇ ਵਿਗਿਆਨੀ ਡਾ. ਗੁਰਦੀਪ ਕੌਰ ਅਤੇ ਡਾ. ਪਰਮਿੰਦਰ ਸਿੰਘ ਦੀ ਟੀਮ ਨੇ ਵੀ ਆਪਣੇ ਖੇਤਰ ਬਾਰੇ ਤਕਨੀਕੀ ਲੈਕਚਰ ਦਿੱਤਾ। ਖੇਤੀਬਾੜੀ ਵਿਭਾਗ ਵੱਲੋਂ ਡਾ. ਗੁਰਵੀਨ ਗਰਚਾ (ਸਟੇਜ ਸਕੱਤਰ), ਡਾ. ਗੌਰਵ ਅਰੋੜਾ ਏ.ਡੀ.ਓ. ਗੰਨਾ ਵਿਕਾਸ, ਡਾ. ਅਮਨਦੀਪ ਕੌਰ ਏਡੀਓ ਸੋਇਲ, ਡਾ. ਅਮਨ ਸੰਧੂ ਏਡੀਓ ਇਨਫੋਰਸਮੈਂਟ ਅਤੇ ਡਾ. ਗੁਰਮੇਲ ਸਿੰਘ ਏਡੀਓ ਨੇ ਵੀ ਸਾਉਣੀ ਦੀਆਂ ਫ਼ਸਲਾਂ ਬਾਰੇ ਪਾਵਰ ਪੁਆਇੰਟ ਪੇਸ਼ਕਾਰੀ ਦਿੱਤੀ। ਵੱਖ-ਵੱਖ ਵਿਭਾਗਾਂ ਅਤੇ ਸਵੈ ਸਹਾਇਤਾ ਗਰੁੱਪਾਂ ਨੇ ਕਿਸਾਨਾਂ ਲਈ ਆਪਣੇ ਸਟਾਲਾਂ ਦੀ ਪ੍ਰਦਰਸ਼ਨੀ ਲਗਾਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h