ਫਿਰੋਜ਼ਪੁਰ ਵਿੱਚ ਲੁੱਟਾਂ ਖੋਹਾਂ ਦੇ ਮਾਮਲੇ ਦਿਨ ਬ ਦਿਨ ਵੱਧ ਦੇ ਜਾ ਰਹੇ ਹਨ। ਲੁੱਟਾਂ ਖੋਹਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ ਲਗਾਤਾਰ ਲੁਟੇਰਿਆਂ ਵੱਲੋਂ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਜਿਹੀ ਹੀ ਇੱਕ ਹੋਰ ਘਟਨਾ ਫਿਰੋਜਪੁਰ ਤੋਂ ਹੋਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਇੱਕ ਫਾਸਟ ਫੂਡ ਦੀ ਰੇਹੜੀ ਲਗਾਉਣ ਵਾਲੇ ਨਾਲ ਵਾਪਰੀ ਹੈ। ਜਿਥੇ ਲੁਟੇਰੇ ਮੋਟਰਸਾਈਕਲ ‘ਤੇ ਸਵਾਰ ਹੋਕੇ ਆਏ ਅਤੇ ਫਾਸਟ ਫੂਡ ਵੇਚਣ ਵਾਲੇ ਨੂੰ ਡਰ ਕੇ ਨਗਦੀ ਅਤੇ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ ਜਿਸਦੀ ਪੂਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।
ਦੱਸ ਦੇਈਏ ਕਿ ਸਿਟੀ ਥਾਣੇ ਪਹੁੰਚੇ ਪੀੜਤ ਜੱਗਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਥਾਣਾ ਸਿਟੀ ਦੇ ਸਾਹਮਣੇ ਮਾਰਕੀਟ ਵਿੱਚ ਫਾਸਟ ਫੂਡ ਦਾ ਕੰਮ ਕਰਦਾ ਹੈ ਅਤੇ ਰਾਤ ਸਮੇਂ ਜਦ ਉਹ ਘਰ ਜਾ ਰਿਹਾ ਸੀ ਤਾਂ ਰਾਸਤੇ ਵਿੱਚ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸਤੇ ਕਾਪੇ ਨਾਲ ਹਮਲਾ ਕਰ ਦਿੱਤਾ ਅਤੇ ਉਸ ਕੋਲੋਂ ਸਾਰੇ ਦਿਨ ਦੀ ਕੀਤੀ ਕਮਾਈ ਦੇ ਪੈਸੇ ਅਤੇ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ ਪੀੜਤ ਨੇ ਪੁਲਿਸ ਪ੍ਰਸਾਸਨ ਤੋਂ ਮੰਗ ਕੀਤੀ ਹੈ ਕਿ ਲੁਟੇਰਿਆਂ ਨੂੰ ਜਲਦ ਗਿਰਫਤਾਰ ਕੀਤਾ ਜਾਵੇ ਅਤੇ ਬਣਦੀ ਕਾਰਵਾਈ ਕੀਤੀ ਜਾਵੇ।
ਉਥੇ ਹੀ ਇਸ ਸਬੰਧੀ ਜਦੋਂ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਜਾਣਕਾਰੀ ਦਿੰਦਿਆਂ DSP ਸੁਖਵਿੰਦਰ ਸਿੰਘ ਨੇ ਕਿਹਾ ਕਿ ਇੱਕ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸਦੀ ਉਹ ਜਾਂਚ ਕਰ ਰਹੇ ਹਨ ਅਤੇ ਜਲਦ ਲੁਟੇਰਿਆਂ ਨੂੰ ਗਿਰਫਤਾਰ ਕਰ ਬਣਦੀ ਕਾਰਵਾਈ ਕੀਤੀ ਜਾਵੇਗੀ।