ਸ਼ੁੱਕਰਵਾਰ, ਜੁਲਾਈ 4, 2025 12:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਫ਼ਤਿਹਗੜ੍ਹ ਸਾਹਿਬ ‘ਚ ਮਹਿਲਾ ਦਾ ‘ਮਨੁੱਖੀ ਬਲੀਦਾਨ’ ਕਰਨ ਦੀ ਕੋਸ਼ਿਸ਼ ਦੇ ਦੋਸ਼ ਹੇਠ ਦੋ ਵਿਅਕਤੀ ਗ੍ਰਿਫ਼ਤਾਰ

Fatehgarh Sahib Police: ਫ਼ਤਹਿਗੜ੍ਹ ਸਾਹਿਬ ਦੇ ਪਿੰਡ ਫਰੌਰ ਦੀ ਇੱਕ 50 ਸਾਲਾ ਮਹਿਲਾ ਬਲਵੀਰ ਕੌਰ ਬੁੱਧਵਾਰ ਸਵੇਰੇ ਪਿੰਡ ਫਿਰੋਜ਼ਪੁਰ ਵਿਖੇ ਨਹਿਰ ਦੇ ਨੇੜੇ ਖੇਤਾਂ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ਵਿੱਚ ਪਈ ਮਿਲੀ ਸੀ।

by ਮਨਵੀਰ ਰੰਧਾਵਾ
ਅਪ੍ਰੈਲ 20, 2023
in ਪੰਜਾਬ
0

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਅਧਖੜ ਉਮਰ ਦੀ ਮਹਿਲਾ ਦੇ ‘ਮਨੁੱਖੀ ਬਲੀਦਾਨ’ ਦੀ ਕੋਸ਼ਿਸ਼ ਸਬੰਧੀ ਸਨਸਨੀਖੇਜ਼ ਮਾਮਲੇ ਨੂੰ ਸੁਲਝਾ ਲਿਆ। ਉਕਤ ਦੋਸ਼ੀਆਂ ਵੱਲੋਂ ਅਮੀਰ ਬਣਨ ਦੀ ਇੱਛਾ ਰੱਖਦਿਆਂ ਜਾਦੂ-ਟੂਣੇ ਦੇ ਹਿੱਸੇ ਵਜੋਂ ਪੀੜਤ ਮਹਿਲਾ ਦਾ ਕਤਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।

ਰੋਪੜ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਫੜੇ ਗਏ ਦੋਵੇਂ ਮੁਲਜ਼ਮਾਂ ਦੀ ਪਛਾਣ ਕੁਲਦੀਪ ਸਿੰਘ ਉਰਫ ਕੀਪਾ ਅਤੇ ਜਸਵੀਰ ਸਿੰਘ ਉਰਫ ਜੱਸੀ, ਦੋਵੇਂ ਵਾਸੀ ਪਿੰਡ ਫਿਰੋਜ਼ਪੁਰ, ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਜੁਰਮ ਵਿੱਚ ਵਰਤਿਆ ਇੱਕ ਹੀਰੋ ਡੀਲਕਸ ਮੋਟਰਸਾਈਕਲ (ਪੀਬੀ 52ਬੀ 2187) ਅਤੇ ਦਾਤਰੀ ਵੀ ਬਰਾਮਦ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਫਰੌਰ ਦੀ ਇੱਕ 50 ਸਾਲਾ ਮਹਿਲਾ ਬਲਵੀਰ ਕੌਰ ਬੁੱਧਵਾਰ ਸਵੇਰੇ ਪਿੰਡ ਫਿਰੋਜ਼ਪੁਰ ਵਿਖੇ ਨਹਿਰ ਦੇ ਨੇੜੇ ਖੇਤਾਂ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ਵਿੱਚ ਪਈ ਮਿਲੀ ਸੀ। ਪੀੜਤਾ ਹੁਣ ਖਤਰੇ ਤੋਂ ਬਾਹਰ ਹੈ ਅਤੇ ਉਹ ਪੀ.ਜੀ.ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਹੈ।

ਪ੍ਰੈੱਸ ਨੂੰ ਸੰਬੋਧਨ ਕਰਦਿਆ ਆਈ.ਜੀ.ਪੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਦੋਵੇਂ ਦੋਸ਼ੀ ਸਰਕਸ ਦੇ ਕਲਾਕਾਰ ਸਨ ਅਤੇ ਵੱਖ-ਵੱਖ ਪਿੰਡਾਂ ‘ਚ ਜਾ ਕੇ ਸਾਈਕਲ ਸ਼ੋਅ ਕਰਦੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੀਪਾ ਅਤੇ ਜੱਸੀ ਦੀ ਮੁਲਾਕਾਤ ਬਲਵੀਰ ਕੌਰ ਨਾਲ ਉਸ ਦੇ ਲੜਕੇ ਧਰਮਪ੍ਰੀਤ ਰਾਹੀਂ ਹੋਈ ਸੀ, ਜਿਸ ਦੀ ਕਰੀਬ ਅੱਠ ਮਹੀਨੇ ਪਹਿਲਾਂ ਪਿੰਡ ਫਰੌਰ ਵਿਖੇ ਸ਼ੋਅ ਦੌਰਾਨ ਇਨ੍ਹਾਂ ਨਾਲ ਦੋਸਤੀ ਹੋਈ ਸੀ।

Fatehgarh Sahib Police solved a sensational case of ‘Human Sacrifice’ bid on a middle-aged woman with the arrest of two persons who attempted to murder the victim as part of sorcery to get wealthy overnight. #ActionAgainstCrime pic.twitter.com/94D6Dc97ZL

— Punjab Police India (@PunjabPoliceInd) April 20, 2023

ਮੁੱਢਲੀ ਤਫ਼ਤੀਸ਼ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਫਤਹਿਗੜ੍ਹ ਸਾਹਿਬ ਡਾ. ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਅਮੀਰ ਬਣਨ ਦੇ ਇੱਛੁਕ ਸਨ ਅਤੇ ਇੱਕ ‘ਤਾਂਤਰਿਕ’ ਦੇ ਸੰਪਰਕ ਵਿੱਚ ਆਏ, ਜਿਸ ਨੇ ਉਨ੍ਹਾਂ ਨੂੰ ਇੱਕ ਔਰਤ ਦਾ ‘ਮਨੁੱਖੀ ਬਲੀਦਾਨ’ ਕਰਨ ਲਈ ਉਕਸਾਇਆ।

ਉਹਨਾਂ ਨੇ ਦੱਸਿਆ ਕਿ ਮੁਲਜ਼ਮ ਕੀਪਾ ਅਤੇ ਜੱਸੀ ਨੇ ਮੰਗਲਵਾਰ ਨੂੰ ਬਲਵੀਰ ਕੌਰ ਨੂੰ ਤਾਂਤਰਿਕ ਕੋਲ ਮੱਥਾ ਟੇਕਣ ਦੇ ਬਹਾਨੇ ਬੁਲਾਇਆ ਅਤੇ ਉਸ ਦਾ ਕਤਲ ਕਰਨ ਲਈ ਉਸ ਨੂੰ ਪਿੰਡ ਫਿਰੋਜ਼ਪੁਰ ਦੀ ਇਕ ਸੁੰਨਸਾਨ ਜਗ੍ਹਾ ‘ਤੇ ਲੈ ਗਏ, ਜਿੱਥੇ ਉਨ੍ਹਾਂ ਨੇ ਦਾਤਰੀ ਨਾਲ ਮਹਿਲਾ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਗਰਦਨ ਅਤੇ ਸਰੀਰ ਦੇ ਹੋਰ ਅੰਗਾਂ ‘ਤੇ ਗੰਭੀਰ ਸੱਟਾਂ ਲੱਗੀਆਂ।

ਐਸ.ਐਸ.ਪੀ. ਰਵਜੋਤ ਕੌਰ ਨੇ ਕਿਹਾ ਕਿ ਪਿੰਡ ਵਾਸੀਆਂ ਤੋਂ ਮਿਲੀ ਜਾਣਕਾਰੀ ਉਪਰੰਤ ਪੁਲਿਸ ਨੇ ਤੁਰੰਤ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸਣਯੋਗ ਹੈ ਕਿ ਐਫ.ਆਈ.ਆਰ ਨੰ. 38 ਮਿਤੀ 09.04.2023 ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 307 ਅਤੇ 34 ਤਹਿਤ ਥਾਣਾ ਫ਼ਤਿਹਗੜ੍ਹ ਸਾਹਿਬ ਵਿਖੇ ਮੁੱਕਦਮਾ ਦਰਜ ਕਰ ਲਿਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: arrestGurpreet Singh BhullarHuman Sacrificepro punajb tvpunjab newspunjab policepunjabi newsRopar Range IGSri Fatehgarh Sahib
Share206Tweet129Share52

Related Posts

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025

ਮਜੀਠੀਆ ਕੇਸ ‘ਚ ਨਵੀਂ ਅਪਡੇਟ ਕੋਰਟ ਨੇ ਸੁਣਵਾਈ ਮਗਰੋਂ ਸੁਣਾਇਆ ਫੈਸਲਾ

ਜੁਲਾਈ 2, 2025

ਮਜੀਠੀਆ ਕੇਸ ਦੀ ਸੁਣਵਾਈ ‘ਤੇ ਮੁਹਾਲੀ ‘ਚ ਵਧਿਆ ਤਣਾਅ, ਸੁਖਬੀਰ ਬਾਦਲ ਨੂੰ ਲਿਆ ਹਿਰਾਸਤ ‘ਚ

ਜੁਲਾਈ 2, 2025

ਬਿਕਰਮ ਮਜੀਠੀਆ ਦੀ ਕੇਸ ਮਾਮਲੇ ‘ਚ ਅੱਜ ਸੁਣਵਾਈ, ਵਧਣਗੀਆਂ ਮਜੀਠੀਆ ਦੀਆਂ ਮੁਸ਼ਕਲਾਂ

ਜੁਲਾਈ 2, 2025
Load More

Recent News

Health Tips: ਮਾਨਸੂਨ ‘ਚ ਸਰੀਰ ਲਈ ਵਰਦਾਨ ਹਨ ਇਹ ਡਰਿੰਕ, ਅੱਜ ਹੀ ਅਪਣਾਓ ਨੁਸਖ਼ੇ

ਜੁਲਾਈ 3, 2025

Hair Care Routine: ਵਾਲਾਂ ‘ਚ ਸਰੋਂ ਦਾ ਤੇਲ ਲਗਾਉਣਾ ਹੈ ਸਹੀ ਜਾਂ ਗ਼ਲਤ?

ਜੁਲਾਈ 3, 2025

AIRINDIA ਦੇ ਇੱਕ ਹੋਰ ਜਹਾਜ਼ ‘ਚ ਮੁੜ ਆਈ ਖ਼ਰਾਬੀ, ਅੱਧ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

ਜੁਲਾਈ 3, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.