Canada Student died: ਜ਼ਿਲ੍ਹਾ ਫਤਹਿਗੜ੍ਹ ਸਾਹਿਬ ਤੋਂ ਇੱਕ ਬੇਹੱਦ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਫਤਹਿਗੜ੍ਹ ਸਾਹਿਬ ਦੇ ਪਿੰਡ ਜੱਲਾ੍ ਦਾ ਨੌਜਵਾਨ ਹਰਮਨਪ੍ਰੀਤ ਸਿੰਘ ਪੁੱਤਰ ਸ ਹਾਕਮ ਸਿੰਘ ਜੋ ਪਿਛਲੇ 2 ਸਾਲ ਪਹਿਲਾ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਆਪਣੀ ਪੜ੍ਹਾਈ ਲਈ ਗਿਆ ਸੀ।
ਦੱਸ ਦੇਈਏ ਕਿ ਪਿਛਲੇ ਦਿਨੀਂ ਹਰਮਨਪ੍ਰੀਤ ਸਿੰਘ ਦੀ ਦਿਮਾਗ ਦੀ ਨਾੜੀ ਫਟਣ ਕਾਰਨ ਮੌਤ ਹੋ ਗਈ। ਹਰਮਨਪ੍ਰੀਤ ਸਿੰਘ ਦੇ ਮਾਮਾ ਸ ਮੇਵਾ ਸਿੰਘ ਤੁਰਖੇੜੀ ਨੇ ਦੱਸਿਆ ਕਿ ਮੇਰਾ ਭਾਣਜਾ ਹਰਮਨਪ੍ਰੀਤ ਸਿੰਘ ਆਪਣੀ ਪੜ੍ਹਾਈ ਲਈ ਕੈਨੇਡਾ ਗਿਆ ਸੀ ਕਿ ਅਚਾਨਕ ਹਰਮਨਪ੍ਰੀਤ ਸਿੰਘ ਦੇ ਦਿਮਾਗ ਦੀ ਨਾੜੀ ਫਟਣ ਕਾਰਨ ਉਸਦੀ ਮੌਤ ਹੋ ਗਈ।
ਖ਼ਬਰ ਸੁਣਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਹਰਮਨਪ੍ਰੀਤ ਸਿੰਘ ਦਾ ਪਰਿਵਾਰ ਬਹੁਤ ਡੂੰਘੇ ਸਦਮੇ ਵਿੱਚ ਹੈ।