ਫਾਜ਼ਿਲਕਾ ਪੁਲਿਸ ਨੇ ਪੰਜਾਬ ਦੇ ਫਾਜ਼ਿਲਕਾ ‘ਚ ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾਉਣ ਵਾਲੇ ਗਿਰੋਹ ਦੇ 5 ਮੈਂਬਰਾਂ ‘ਚੋਂ 4 ਨੂੰ ਗ੍ਰਿਫਤਾਰ ਕੀਤਾ ਹੈ। ਐਸ.ਐਸ.ਪੀ ਫਾਜ਼ਿਲਕਾ ਭੁਪਿੰਦਰ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਲੋਕ ਪਾਕਿਸਤਾਨ ‘ਚ ਬੈਠੇ ਲੋਕਾਂ ਨਾਲ ਵੀਡੀਓ ਕਾਲ ਰਾਹੀਂ ਗੱਲ ਕਰਕੇ ਲੋਕੇਸ਼ਨ ਦੱਸਦੇ ਸਨ, ਜਿਸ ਤੋਂ ਬਾਅਦ ਪਾਕਿਸਤਾਨੀ ਸਮੱਗਲਰ ਡਰੋਨ ਰਾਹੀਂ ਹੈਰੋਇਨ ਪਹੁੰਚਾਉਂਦੇ ਸਨ, ਜਿਸ ਤੋਂ 26 ਕਿਲੋਗ੍ਰਾਮ ਹੈਰੋਇਨ ਫੜੀ ਗਈ ਸੀ। ਹੈਰੋਇਨ ਦੇ ਮਾਮਲੇ ‘ਚ ਇਹ ਲੋਕ ਸ਼ਾਮਲ ਸਨ।
ਪੁਲਿਸ ਦਾ ਦਾਅਵਾ ਹੈ ਕਿ ਡਰੋਨ ਰਾਹੀਂ ਹੈਰੋਇਨ ਸਪਲਾਈ ਕਰਨ ਵਾਲੇ ਗਰੋਹ ਨੂੰ ਪੁਲਿਸ ਨੇ ਫੜ ਲਿਆ ਹੈ, ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਫਰਾਰ ਹੋਏ ਮਾਸਟਰਮਾਈਂਡ ਨੂੰ ਜਲਦ ਹੀ ਫੜ ਲਿਆ ਜਾਵੇਗਾ। ਫੜੇ ਗਏ ਚਾਰ ਮੁਲਜ਼ਮਾਂ ਕੋਲੋਂ ਨਸ਼ੀਲੇ ਪਦਾਰਥ, ਹਥਿਆਰ ਅਤੇ ਗੋਲੀਆਂ ਬਰਾਮਦ ਹੋਈਆਂ ਹਨ। 98 ਜਿੰਦਾ ਕਾਰਤੂਸ ਸਮੇਤ ਇੱਕ ਪਿਸਤੌਲ ਬਰਾਮਦ, ਜਿਸ ਵਿੱਚ ਲੱਖਾਂ ਰੁਪਏ ਦੀ ਨਸ਼ੀਲੀਆਂ ਦਵਾਈਆਂ ਹਨ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h