ਪਰਾਲੀ ਸਾੜਨ ਦੇ ਮਾਮਲੇ ‘ਚ ਪੰਜਾਬ ਦੇ ਬਠਿੰਡਾ ‘ਚ ਇਕ ਕਿਸਾਨ ਨੇ ਖੁਦਕੁਸ਼ੀ ਕਰ ਲਈ। 35 ਸਾਲਾ ਗੁਰਦੀਪ ਸਿੰਘ ਨੇ ਐਫਆਈਆਰ ਦੇ ਡਰੋਂ ਖੁਦਕੁਸ਼ੀ ਕਰ ਲਈ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਕਦਮ ਤੋਂ ਬਾਅਦ ਪਰਿਵਾਰ ‘ਚ ਮਾਂ, ਪਤਨੀ ਅਤੇ 6 ਸਾਲ ਦੀ ਬੇਟੀ ਬੇਸਹਾਰਾ ਹੋ ਗਈ ਹੈ।