ਐਤਵਾਰ, ਮਈ 10, 2026 05:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੜਕ ਹਾਦਸਿਆਂ ‘ਚ ਜਾਂਦੀਆਂ ਕੀਮਤੀ ਜਾਨਾਂ ਬਚਾਉਣ ਲਈ ਪੰਜਾਬ ‘ਚ ਜਲਦ ਸ਼ੁਰੂ ਹੋਵੇਗੀ ਫ਼ਰਿਸ਼ਤੇ ਸਕੀਮ : ਡਾ. ਬਲਬੀਰ ਸਿੰਘ

ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੀ ਫ਼ਰਿਸ਼ਤੇ ਸਕੀਮ ਦੀ ਸ਼ੁਰੂਆਤ ਬਹੁਤ ਜਲਦ ਹੋਣ ਜਾ ਰਹੀ ਹੈ। ਡਾ. ਬਲਬੀਰ ਸਿੰਘ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਮਰੀਜਾਂ ਨੂੰ ਵਿਸ਼ਵ ਪੱਧਰੀ ਮਿਆਰੀ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਲਈ ਇੱਥੇ ਸਰਕਾਰੀ ਮੈਡੀਕਲ ਕਾਲਜ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਰਹੇ।

by Bharat Thapa
ਫਰਵਰੀ 8, 2023
in ਪੰਜਾਬ
0

ਪਟਿਆਲਾ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੀ ਫ਼ਰਿਸ਼ਤੇ ਸਕੀਮ ਦੀ ਸ਼ੁਰੂਆਤ ਬਹੁਤ ਜਲਦ ਹੋਣ ਜਾ ਰਹੀ ਹੈ। ਡਾ. ਬਲਬੀਰ ਸਿੰਘ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ‘ਚ ਮਰੀਜਾਂ ਨੂੰ ਵਿਸ਼ਵ ਪੱਧਰੀ ਮਿਆਰੀ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਲਈ ਇੱਥੇ ਸਰਕਾਰੀ ਮੈਡੀਕਲ ਕਾਲਜ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਰਹੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਿਸੇ ਵੀ ਸੜਕ ਹਾਦਸੇ ਜਾਂ ਕਿਸੇ ਹੋਰ ਐਮਰਜੈਂਸੀ ਦੀ ਸੂਰਤ ‘ਚ ਹਾਦਸਾ ਹੋਣ ਦੇ ਪਹਿਲੇ ਇੱਕ ਘੰਟੇ, ਜਿਸਨੂੰ ‘ਗੋਲਡਨ-ਆਵਰ’ ਕਿਹਾ ਜਾਂਦਾ ਹੈ, ਦੇ ਅੰਦਰ-ਅੰਦਰ ਮਰੀਜ ਦੀ ਕੀਮਤੀ ਜਾਨ ਬਚਾਉਣ ਲਈ ਐਮਰਜੈਂਸੀ ਅਤੇ ਐਂਬੂਲੈਂਸ ਸੇਵਾਵਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਐਮਰਜੈਂਸੀ ਤੇ ਐਂਬੂਲੈਂਸ ਸੇਵਾਵਾਂ ਨੂੰ ਵਿਸ਼ਵ ਪੱਧਰੀ ਮਿਆਰ ਦੇ ਪੱਧਰ ਦਾ ਬਣਾਇਆ ਜਾ ਰਿਹਾ ਹੈ।

ਮੈਡੀਕਲ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸੜਕ ਹਾਦਸਿਆਂ ‘ਚ ਇੱਕ ਸਾਲ ਅੰਦਰ ਕਰੀਬ ਸਾਢੇ ਪੰਜ ਹਜ਼ਾਰ ਕੀਮਤੀ ਜਾਨਾਂ ਅਜਾਈ ਜਾਂਦੀਆਂ ਹਨ, ਇਨ੍ਹਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਫ਼ਰਿਸ਼ਤੇ ਸਕੀਮ ਦੀ ਸ਼ੁਰੂਆਤ ਬਹੁਤ ਜਲਦ ਕਰੇਗੀ। ਇਸ ਤਹਿਤ ਕਿਸੇ ਹਾਦਸੇ ਦੇ ਪੀੜਤ ਨੂੰ ਨੇੜਲੇ ਸਰਕਾਰੀ ਹਸਪਤਾਲ ‘ਚ ਪਹਿਲੇ 24 ਘੰਟੇ ਸਾਰੀਆਂ ਲੋੜੀਂਦੀਆਂ ਵਰਲਡ ਕਲਾਸ ਮੈਡੀਕਲ ਸੇਵਾਵਾਂ ਮੁਫ਼ਤ ਪ੍ਰਦਾਨ ਕੀਤੀਆਂ ਜਾਣਗੀਆਂ ਤਾਂ ਕਿ ਮਰੀਜ ਦੀ ਸੰਭਾਂਲ ਕਰ ਰਹੇ ਵਿਅਕਤੀਆਂ ਨੂੰ ਦਵਾਈਆਂ ਲੈਣ ਜਾਂ ਟੈਸਟ ਆਦਿ ਕਰਵਾਉਣ ਲਈ ਐਮਰਜੈਂਸੀ ਦੇ ਬਾਹਰ ਨਾ ਜਾਣਾ ਪਵੇ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ‘ਚ ਪ੍ਰਦਾਨ ਕੀਤੀਆਂ ਜਾ ਰਹੀਆਂ ਮੈਡੀਕਲ ਸੇਵਾਵਾਂ ਨੂੰ ਵਿਸ਼ਵ ਪੱਧਰੀ ਮਿਆਰ ਦੇ ਬਰਾਬਰ ਦੀਆਂ ਬਣਾਉਣ ਲਈ ਐਨ.ਜੀ.ਓਜ਼ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਇਸ ਤਹਿਤ ਪਹਿਲਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਮੌਜੂਦਾ ਕਮੀਆਂ ‘ਤੇ ਚਰਚਾ ਕਰਨ ਵਾਸਤੇ ਅੱਜ ਏਂਜਲ ਇਨਵੈਸਟਰਜ਼, ਸਦਭਾਵਨਾ ਹਸਪਤਾਲ ਦੇ ਡਾ. ਸੁਧੀਰ ਵਰਮਾ, ਰੰਧਾਵਾ ਆਈ ਹਸਪਤਾਲ ਤੋਂ ਡਾ. ਜੀ.ਐਸ. ਰੰਧਾਵਾ, ਪਟਿਆਲਾ ਹੈਲਥ ਫਾਊਂਡੇਸ਼ਨ, ਖ਼ਾਲਸਾ ਏਡ ਤੋਂ ਏਸ਼ੀਆ ਹੈਡ ਅਮਰਪ੍ਰੀਤ ਸਿੰਘ, ਜਨ ਹਿਤ ਸੰਮਤੀ ਤੋਂ ਵਿਨੋਦ ਸ਼ਰਮਾ, ਕਰਨਲ ਕਰਮਿੰਦਰ ਸਿੰਘ, ਜਗਤਾਰ ਸਿੰਘ, ਮਾਨਵ ਸੇਵਾ ਸਦਨ ਸਮੇਤ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ।

ਮੀਟਿੰਗ ‘ਚ ਐਮਰਜੈਂਸੀ ਮੈਡੀਕਲ ਸੇਵਾਵਾ ਦੀ ਸਮੀਖਿਆ ਕਰਦਿਆਂ ਰਾਜਿੰਦਰਾ ਹਸਪਤਾਲ ‘ਚ ਲੋੜੀਂਦੀਆਂ ਦਵਾਈਆਂ, ਮਸ਼ੀਨਾਂ, ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਦੀ ਘਾਟ ਅਤੇ ਡਾਕਟਰਾਂ ਦੀ ਸੁਰੱਖਿਆ ਆਦਿ ਬਾਰੇ ਵੀ ਚਰਚਾ ਕੀਤੀ ਗਈ। ਸਿਹਤ ਮੰਤਰੀ ਨੇ ਕਿਹਾ ਕਿ ਸਮੁੱਚੇ ਸਿਸਟਮ ਨੂੰ ਪਾਰਦਰਸ਼ੀ ਤੇ ਕੁਸ਼ਲ ਬਣਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੈ। ਇਸ ਦੌਰਾਨ ਉਨ੍ਹਾਂ ਨੇ ਭਾਸ਼ਾ ਵਿਭਾਗ ਅਤੇ ਪਿੰਡ ਝਿੱਲ ਵਿਖੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਦੌਰਾ ਕਰਕੇ ਇਨ੍ਹਾਂ ਦਾ ਨਿਰੀਖਣ ਵੀ ਕੀਤਾ ਤੇ ਇੱਥੇ ਡਾਕਟਰਾਂ ਤੇ ਮਰੀਜਾਂ ਨਾਲ ਗੱਲਬਾਤ ਕਰਕੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ‘ਤੇ ਤਸੱਲੀ ਦਾ ਇਜ਼ਹਾਰ ਕੀਤਾ।

ਇਸ ਮੌਕੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਅਲਕਨੰਦਾ ਦਿਆਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਡਾਇਰੈਕਟਰ ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਹਰਜਿੰਦਰ ਸਿੰਘ, ਡਿਪਟੀ ਸਕੱਤਰ ਮਨਰੀਤ ਰਾਣਾ, ਸੰਯੁਕਤ ਡਾਇਰੈਕਟਰ ਡਾ. ਆਕਾਸ਼, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ, ਵਾਈਸ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ, ਕਰਨਲ ਜੇ.ਵੀ., ਡਾ. ਜਤਿੰਦਰ ਕਾਂਸਲ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਵਿਨੋਦ ਡੰਗਵਾਲ, ਡਾ. ਅਮਨਦੀਪ ਸਿੰਘ ਬਖ਼ਸ਼ੀ, ਡਾ. ਵਿਸ਼ਾਲ ਚੋਪੜਾ ਤੋਂ ਇਲਾਵਾ ਲੋਕ ਨਿਰਮਾਣ, ਜਨ ਸਿਹਤ, ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਆਦਿ ਦੇ ਅਧਿਕਾਰੀ ਵੀ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dr. Balbir SinghFerishte Schemeprecious lives lostpropunjabtvpunjabroad accidents
Share207Tweet129Share52

Related Posts

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮਈ 10, 2026

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 9, 2026

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਮਈ 9, 2026
Load More

Recent News

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਈ 10, 2026

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਮਈ 10, 2026

Weather Update: ਇਨ੍ਹਾਂ ਰਾਜਾਂ ਵਿੱਚ ਤੂਫਾਨ ਅਤੇ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਮਈ 9, 2026

ਸਟੇਜ ‘ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਬੰਗਾਲ ਦੇ ਲੋਕਾਂ ਨੂੰ ਅਨੋਖੇ ਤਰੀਕੇ ਨਾਲ ਕੀਤਾ ਸਲਾਮ

ਮਈ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.