Final of World Test Championship 2023: ਭਾਰਤੀ ਟੀਮ ਨੇ ਇਤਿਹਾਸ ਰਚਦਿਆਂ ਲਗਾਤਾਰ ਦੂਜੀ ਵਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਥਾਂ ਬਣਾਈ ਹੈ। ਇਸ ਸਮੇਂ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਅਹਿਮਦਾਬਾਦ ‘ਚ ਸੀਰੀਜ਼ ਦਾ ਆਖਰੀ ਟੈਸਟ ਮੈਚ ਖੇਡਿਆ ਜਾ ਰਿਹਾ ਹੈ। ਇਸ ਦੌਰਾਨ ਨਿਊਜ਼ੀਲੈਂਡ ਤੋਂ ਇਹ ਖੁਸ਼ਖਬਰੀ ਆਈ ਹੈ।
ਦੱਸ ਦਈਏ ਕਿ ਸ਼੍ਰੀਲੰਕਾ ਅਤੇ ਨਿਊਜ਼ੀਲੈਂਡ ਵਿਚਾਲੇ ਟੈਸਟ ਮੈਚ ਖਤਮ ਹੋ ਗਿਆ ਹੈ, ਜਿਸ ‘ਚ ਨਿਊਜ਼ੀਲੈਂਡ ਨੇ 2 ਵਿਕਟਾਂ ਨਾਲ ਜਿੱਤ ਦਰਜ ਕੀਤੀ ਹੈ ਅਤੇ ਇਸ ਦੇ ਨਾਲ ਹੀ ਟੀਮ ਇੰਡੀਆ ਨੇ WTC 2023 ਦੇ ਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ।
ਭਾਰਤ ਦਾ ਸਾਹਮਣਾ ਹੁਣ ਵਿਸ਼ਵ ਟੈਸਟ ਚੈਂਪੀਅਨਸ਼ਿਪ ਲਈ ਆਸਟ੍ਰੇਲੀਆ ਨਾਲ ਹੋਵੇਗਾ, ਜੋ ਪਹਿਲਾਂ ਹੀ ਫਾਈਨਲ ਲਈ ਕੁਆਲੀਫਾਈ ਕਰ ਚੁੱਕਾ ਹੈ। ਇਹ ਮੈਚ ਲੰਡਨ ਦੇ ਓਵਲ ਮੈਦਾਨ ‘ਤੇ 7 ਤੋਂ 11 ਜੂਨ ਤੱਕ ਖੇਡਿਆ ਜਾਵੇਗਾ, 12 ਜੂਨ ਨੂੰ ਹੋਣ ਵਾਲੇ ਇਸ ਮੈਚ ਲਈ ਰਿਜ਼ਰਵ ਵੀ ਰੱਖਿਆ ਗਿਆ ਹੈ। ਟੀਮ ਇੰਡੀਆ ਲਗਾਤਾਰ ਦੂਜੀ ਵਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ‘ਚ ਪਹੁੰਚੀ ਹੈ। ਇਸ ਤੋਂ ਪਹਿਲਾਂ ਉਸ ਨੂੰ ਫਾਈਨਲ ‘ਚ ਨਿਊਜ਼ੀਲੈਂਡ ਨੇ ਹਰਾਇਆ ਸੀ।
ਨਿਊਜ਼ੀਲੈਂਡ ਨੇ ਸ਼੍ਰੀਲੰਕਾ ਨੂੰ 2 ਵਿਕਟਾਂ ਨਾਲ ਹਰਾਇਆ
ਇੰਦੌਰ ਟੈਸਟ ‘ਚ ਭਾਰਤ ਦੀ ਹਾਰ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਦੇ ਸਮੀਕਰਨ ਨੂੰ ਦਿਲਚਸਪ ਬਣਾ ਦਿੱਤਾ ਸੀ ਤੇ ਟੀਮ ਇੰਡੀਆ ਨੂੰ ਫਾਈਨਲ ਦੀ ਟਿਕਟ ਲਈ ਕੁਝ ਸਮਾਂ ਇੰਤਜ਼ਾਰ ਕਰਨਾ ਪਿਆ। ਇੰਦੌਰ ਟੈਸਟ ਜਿੱਤ ਕੇ ਆਸਟਰੇਲੀਆ ਦਾ ਸਥਾਨ ਪੱਕਾ ਹੋ ਗਿਆ ਸੀ ਪਰ ਭਾਰਤ ਦੀ ਨਿਰਭਰਤਾ ਸ਼੍ਰੀਲੰਕਾ-ਨਿਊਜ਼ੀਲੈਂਡ ਟੈਸਟ ਮੈਚ ‘ਤੇ ਟਿੱਕੀ ਸੀ। ਸ਼੍ਰੀਲੰਕਾ ਇਸ ਸਮੇਂ ਨਿਊਜ਼ੀਲੈਂਡ ‘ਚ ਦੋ ਟੈਸਟ ਮੈਚਾਂ ਦੀ ਸੀਰੀਜ਼ ਖੇਡ ਰਿਹਾ ਹੈ, ਉਸ ਨੂੰ ਫਾਈਨਲ ‘ਚ ਪਹੁੰਚਣ ਲਈ ਸੀਰੀਜ਼ 2-0 ਨਾਲ ਜਿੱਤਣੀ ਸੀ, ਜੋ ਨਹੀਂ ਹੋ ਸਕਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h