Debt free busses of PUNBUS into Punjab Roadways: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਰਲੇਵੇਂ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਸ ਵਿੱਤੀ ਵਰ੍ਹੇ ਦੌਰਾਨ ਇਸ ਫੈਸਲੇ ਕਾਰਨ ਆਉਣ ਵਾਲੇ 73 ਕਰੋੜ ਰੁਪਏ ਦੇ ਖਰਚੇ ਨੂੰ ਪੂਰਾ ਕਰਨ ਲਈ ਬਜਟ ਨੂੰ ਵੀ ਮਨਜ਼ੂਰ ਕੀਤਾ ਗਿਆ ਹੈ।
ਪੰਜਾਬ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਿਆ ਗਿਆ ਹੈ, ਜੋ ਪੰਜਾਬ ਰੋਡਵੇਜ਼ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਦੇ ਫਲੀਟ ਵਿੱਚ ਸਿਰਫ਼ 115 ਬੱਸਾਂ ਰਹਿ ਗਈਆਂ ਸਨ ਅਤੇ ਇਸ ਰਲੇਵੇਂ ਨਾਲ ਇਹ ਗਿਣਤੀ 486 ਹੋ ਜਾਵੇਗੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਰੋਡਵੇਜ਼ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੀ ਤਜਵੀਜ਼ ਵਿੱਚ ਸ਼ਾਮਲ ਅਨੁਮਾਨਾਂ ਅਨੁਸਾਰ ਪੂਰੇ ਵਿੱਤੀ ਸਾਲ 2023-24 ਲਈ ਪੰਜਾਬ ਰੋਡਵੇਜ਼ ਵੱਲੋਂ ਇਨ੍ਹਾਂ 371 ਬੱਸਾਂ ਨੂੰ ਚਲਾਉਣ ‘ਤੇ 138.70 ਕਰੋੜ ਰੁਪਏ ਦੀ ਆਮਦਨ ਦੇ ਨਾਲ 109.61 ਕਰੋੜ ਰੁਪਏ ਦਾ ਅਨੁਮਾਨਤ ਖਰਚਾ ਹੋਣ ਦੀ ਸੰਭਾਵਨਾ ਸੀ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸਾਲ ਦੇ ਬਾਕੀ ਰਹਿੰਦੇ 8 ਮਹੀਨਿਆਂ ਦੇ ਸੰਸ਼ੋਧਿਤ ਅਨੁਮਾਨਾਂ ਅਨੁਸਾਰ, ਪੰਜਾਬ ਰੋਡਵੇਜ਼ ਨੂੰ 90 ਕਰੋੜ ਰੁਪਏ ਦੀ ਕਮਾਈ ਅਤੇ 73 ਕਰੋੜ ਰੁਪਏ ਦੇ ਖਰਚੇ ਕੱਢਣ ਉਪਰੰਤ 17 ਕਰੋੜ ਰੁਪਏ ਦਾ ਮੁਨਾਫਾ ਹੋਣ ਦੀ ਉਮੀਦ ਹੈ।
Cabinet Minister Advocate @HarpalCheemaMla said that Finance Dept has given approval to merging of 371 debt free buses of PUNBUS into fleet of Punjab Roadways. He said that dept has also approved a budget of ₹73 crores for the same to meet expenditures for same during this FY. pic.twitter.com/z7wbBQiAJ0
— Government of Punjab (@PunjabGovtIndia) July 17, 2023
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਸਾਰੇ ਵਿਭਾਗਾਂ ਨੂੰ ਜੋ ਕਦੇ ਸੂਬੇ ਦਾ ਮਾਣ ਸਨ, ਨੂੰ ਮੁੜ ਮਜ਼ਬੂਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਇਸ ਸਬੰਧੀ ਰਣਨੀਤੀ ਉਲੀਕਣ ਲਈ ਅਜਿਹੇ ਪ੍ਰਮੁੱਖ ਵਿਭਾਗਾਂ ਨਾਲ ਲਗਾਤਾਰ ਮੀਟਿੰਗਾਂ ਕਰ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h