ਐਤਵਾਰ, ਜੁਲਾਈ 20, 2025 06:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਕਾਬੂ ਹੇਠ, ਕਿਸੇ ਨੂੰ ਕਾਨੂੰਨ ਹੱਥ ‘ਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ-ਵਿੱਤ ਮੰਤਰੀ

Jathedar of Sri Akal Takht Sahib: ਹਰਪਾਲ ਚੀਮਾ ਨੇ ਕਿਹਾ ਕਿ ਪੁਲਿਸ ਤੇ ਸਰਕਾਰ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕਰਦੀ ਹੈ, ਇਸ ਲਈ ਪੁਲਿਸ ਨੇ ਬਹੁਤ ਹੀ ਸੰਜਮ ਨਾਲ ਕੰਮ ਲਿਆ।

by ਮਨਵੀਰ ਰੰਧਾਵਾ
ਫਰਵਰੀ 25, 2023
in ਪੰਜਾਬ
0

Harpal Cheema on Ajnala Incident: ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਓਟ ਲੈਕੇ ਹਿੰਸਕ ਧਰਨੇ ਮੁਜ਼ਾਹਰੇ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਤੇ ਸਰਕਾਰ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕਰਦੀ ਹੈ, ਇਸ ਲਈ ਪੁਲਿਸ ਨੇ ਬਹੁਤ ਹੀ ਸੰਜਮ ਨਾਲ ਕੰਮ ਲਿਆ।

ਐਡਵੋਕੇਟ ਚੀਮਾ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਪਟਿਆਲਾ ਹੈਰੀਟੇਜ ਫੈਸਟੀਵਲ ਤਹਿਤ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਟੇਟ ਸਪੋਰਟਸ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਰਵਾਏ ਗਏ ਘੋੜਿਆਂ ਦੇ ਕਰਤੱਬਾਂ ਦੇ ਸ਼ੋਅ ਦਾ ਉਦਘਾਟਨ ਕਰਨ ਪੁੱਜੇ ਹੋਏ ਸਨ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਗੁਰਲਾਲ ਘਨੌਰ, ਪੀ.ਆਰ.ਟੀ.ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਰਹੇ।

ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੀ ਅਮਨ ਕਾਨੂੰਨ ਸਥਿਤੀ ਬਾਰੇ ਵਿਰੋਧੀ ਧਿਰਾਂ ਦਾ ਬਿਆਨ ਬੇਬੁਨਿਆਦ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਕਾਬੂ ਹੇਠ ਹੈ ਅਤੇ ਪੰਜਾਬ ਸਰਕਾਰ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਆਗਿਆ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦਾ ਮਾਹੌਲ ਠੀਕ ਹੈ ਤਾਂ ਹੀ ਇਨਵੈਸਟ ਪੰਜਾਬ ਸਮਿਟ ਹੋਇਆ, ਨਿਵੇਸ਼ ਆ ਰਿਹਾ ਹੈ ਕਰਾਫ਼ਟ ਮੇਲੇ ਤੇ ਹੈਰੀਟੇਜ ਮੇਲਿਆਂ ਵਰਗੇ ਵੱਡੇ ਉਤਸਵ ਹੋ ਰਹੇ ਹਨ।

ਅਜਨਾਲਾ ਘਟਨਾ ਦੀ ਕਰੜੀ ਨਿੰਦਾ

ਵਿੱਤ ਮੰਤਰੀ ਨੇ ਅਜਨਾਲਾ ਘਟਨਾ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਧਰਨੇ ਦੇਣਾ ਕਿਸੇ ਦਾ ਵੀ ਹੱਕ ਹੈ ਪ੍ਰੰਤੂ ਪਾਲਕੀ ਸਾਹਿਬ ਨੂੰ ਅੱਗੇ ਕਰਕੇ ਹਿੰਸਕ ਧਰਨੇ ਇੱਕ ਮਾੜੀ ਪਿਰਤ ਹੈ, ਅਜਿਹੀ ਕਾਰਵਾਈ ਨਾਲ ਜਿੱਥੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਹੈ, ਉਥੇ ਹੀ ਗੁਰੂ ਗ੍ਰੰਥ ਸਾਹਿਬ ਨੂੰ ਮੰਨਣ ਵਾਲਿਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪੁੱਜੀ ਹੈ, ਇਸ ਲਈ ਹਰੇਕ ਸਿੱਖ ਨੂੰ ਇਸ ਦੀ ਵਿਰੋਧਤਾ ਕਰਨੀ ਚਾਹੀਦੀ ਹੈ।

ਕੋਟਕਪੂਰਾ ਗੋਲੀਕਾਂਡ ‘ਤੇ ਬੋਲੇ ਚੀਮਾ

ਕੋਟਕਪੂਰਾ ਗੋਲੀਕਾਂਡ ਬਾਬਤ ਪੁੱਛੇ ਸਵਾਲ ਦੇ ਜਵਾਬ ‘ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਮਾਣਯੋਗ ਹਾਈਕੋਰਟ ਦੇ ਹੁਕਮਾਂ ‘ਤੇ ਬਣੀ ਸਿਟ ਨੇ ਇਮਾਨਦਾਰੀ ਨਾਲ ਚਲਾਨ ਅਦਾਲਤ ‘ਚ ਪੇਸ਼ ਕੀਤਾ ਹੈ ਅਤੇ ਜਿਹੜੇ ਲੋਕਾਂ ਨੇ ਇਸ ਜੁਰਮ ਨੂੰ ਅੰਜਾਮ ਦਿੱਤਾ, ਉਨ੍ਹਾਂ ਨੂੰ ਅਦਾਲਤ ‘ਚ ਸਜਾਵਾਂ ਜਰੂਰ ਮਿਲਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਹੈ ਕਿ ਇਸ ਮਾਮਲੇ ‘ਚ ਬਹੁਤ ਲੰਮੇ ਅਰਸੇ ਬਾਅਦ ਪੰਜਾਬ ਦੇ ਇਨਸਾਫ਼ ਪਸੰਦ ਲੋਕਾਂ ਨੂੰ ਇਨਸਾਫ਼ ਮਿਲੇਗਾ।

ਵਿੱਤ ਮੰਤਰੀ ਨੇ ਇੱਕ ਹੋਰ ਸਵਾਲ ਦੇ ਜਵਾਬ ‘ਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜਟ ਮਿਥੇ ਸਮੇਂ ‘ਤੇ ਵਿਧਾਨ ਸਭਾ ‘ਚ ਪੇਸ਼ ਕੀਤਾ ਜਾਵੇਗਾ ਤੇ ਰਾਜਪਾਲ ਵੱਲੋਂ ਪ੍ਰਵਾਨਗੀ ਵੀ ਮਿਲ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮਾਣਯੋਗ ਰਾਜਪਾਲ ਨੂੰ ਆਪਣੇ ਅਹੁਦੇ ਦੀ ਮਾਣ-ਮਰਿਆਦਾ ਦਾ ਖਿਆਲ ਰੱਖਣਾ ਚਾਹੀਦਾ ਹੈ ਕਿਉਂਕਿ ਪੰਜਾਬ ਸਰਕਾਰ ਲੋਕਾਂ ਦੀ ਚੁਣੀ ਹੋਈ ਸਰਕਾਰ ਹੈ। ਬੰਦੀ ਸਿੰਘਾਂ ਦੀ ਰਿਹਾਈ ਬਾਰੇ ਵਿੱਤ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਜਾਂ ਦੂਜੇ ਸੂਬਿਆਂ ਨਾਲ ਸਬੰਧਤ ਮਾਮਲਾ ਹੈ, ਇਸ ਉਪਰ ਵੀ ਪੰਜਾਬ ਸਰਕਾਰ ਵਿਚਾਰ ਕਰ ਰਹੀ ਹੈ।

ਹਰਪਾਲ ਸਿੰਘ ਚੀਮਾ ਨੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਰਜਿਸਟਰਾਰ ਕਰਨਲ ਨਵਜੀਤ ਸੰਧੂ ਦੀ ਦੇਖ-ਰੇਖ ਹੇਠ ਹੋਏ ਘੋੜਿਆਂ ਦੇ ਕਰਤੱਬਾਂ ਦੇ ਸ਼ੋਅ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਦਾ ਉਦੇਸ਼ ਲੋਕਾਂ ਨੂੰ ਆਪਣੀ ਵਿਰਾਸਤ ਤੇ ਨੌਜਵਾਨਾਂ ਨੂੰ ਘੋੜਸਵਾਰ ਖੇਡਾਂ ਪ੍ਰਤੀ ਜਾਗਰੂਕ ਕਰਨਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ, ਵਿਰਾਸਤ ਤੇ ਖੂਨ ਵਿੱਚ ਮਿਲੀਆਂ ਹਨ, ਜਿਸ ਕਾਰਨ ਪੰਜਾਬ ਦੇ ਨੌਜਵਾਨਾਂ ਵਿੱਚ ਘੋੜਸਵਾਰੀ ਕਰਨ ਦੀ ਪ੍ਰਤਿਭਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਉਲੰਪਿਕ ਖੇਡਾਂ ਦੇ ਨਕਸ਼ੇ ‘ਤੇ ਲਿਜਾਣਾ ਚਾਹੁੰਦੀ ਹੈ ਇਸੇ ਲਈ ਖੇਡਾਂ ਨੂੰ ਪ੍ਰਫੁਲਤ ਕਰਨ ਲਈ ਵੱਡੇ ਕਦਮ ਚੁੱਕੇ ਗਏ ਹਨ।

ਘੋੜਿਆਂ ਦੇ ਕਰਤੱਬਾਂ ਦੌਰਾਨ ਆਰ.ਈ.ਐੱਲ, ਵਾਈ.ਪੀ.ਐੱਸ., ਪੀ.ਪੀ.ਐੱਸ. ਨਾਭਾ, ਪੀ.ਏ.ਪੀ. ਜਲੰਧਰ, ਬੀ.ਈ.ਆਰ.ਸੀ., ਚੰਡੀ ਮੰਦਿਰ ਅਤੇ ਫ਼ੌਜ ਦੀਆਂ ਟੀਮਾਂ ਨੇ ਹਿੱਸਾ ਲਿਆ ਅਤੇ ਲਗਭਗ 80 ਘੋੜਸਵਾਰਾਂ ਨੇ ਸ਼ੋਅ ਜੰਪਿੰਗ, ਜਿਮਖਾਨਾ ਇਵੈਂਟ, ਟੈਂਟ ਪੈਗਿੰਗ ਆਦਿ ਵਿੱਚ ਆਪਣੇ ਕਰਤੱਬ ਦਿਖਾਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ajnala incidentBhagwant Mannharpal cheemaLaw and Order in PunjabPatiala Heritage Festivalpro punjab tvPunjab Finance Ministerpunjab governmentpunjab newsSri Akal Takht SahibSri Guru Granth SahibSromani Gurdwara Management Committee
Share204Tweet128Share51

Related Posts

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025

CM ਮਾਨ ਨੇ ਮਲੇਰਕੋਟਲਾ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਕੀਤਾ ਉਦਘਾਟਨ

ਜੁਲਾਈ 19, 2025

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਸ੍ਰੀ ਦਰਬਾਰ ਸਾਹਿਬ ਨੂੰ ਮਿਲੀ ਧਮਕੀ ਮਾਮਲੇ ‘ਚ ਆਈ ਵੱਡੀ ਅਪਡੇਟ, ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੁਲਾਈ 18, 2025

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025
Load More

Recent News

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025
pre-bridal-skincare_OI

Skin care Tips: ਚਿਹਰੇ ਦੀਆਂ ਝੁਰੜੀਆਂ ਹੋ ਜਾਣਗੀਆਂ ਸਾਫ਼, ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 19, 2025

ਮਾਨਸੂਨ ਦੌਰਾਨ ਕਮਰੇ ਚੋਂ ਨਮੀ ਨੂੰ ਇਸ ਤਰਾਂ ਕਰੋ ਦੂਰ, ਹੋਵੇਗਾ ਪੱਕਾ ਹੱਲ

ਜੁਲਾਈ 19, 2025

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.