ਬੁੱਧਵਾਰ, ਸਤੰਬਰ 30, 2026 05:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿੱਤ ਮੰਤਰੀ ਚੀਮਾ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਕੁੱਕਾਂ ਦੀਆਂ ਤਨਖਾਹਾਂ ਬਾਰੇ ਕਮੇਟੀ ਬਣਾਉਣ ਦੇ ਨਿਰਦੇਸ਼

by Gurjeet Kaur
ਦਸੰਬਰ 30, 2023
in ਪੰਜਾਬ
0
ਵਿੱਤ ਮੰਤਰੀ ਚੀਮਾ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਕੁੱਕਾਂ ਦੀਆਂ ਤਨਖਾਹਾਂ ਬਾਰੇ ਕਮੇਟੀ ਬਣਾਉਣ ਦੇ ਨਿਰਦੇਸ਼
ਮਿਡ-ਡੇ-ਮੀਲ ਕੁੱਕ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਮੰਗਾਂ ਬਾਰੇ ਕੀਤੀ ਵਿਸਥਾਰ ਨਾਲ ਚਰਚਾ
ਮੁੱਖ ਮੰਗਾਂ ਸਬੰਧੀ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤਾਂ ਕੀਤੀਆਂ ਜਾਰੀ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਕੁੱਕਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਿੱਖਿਆ ਅਤੇ ਵਿੱਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਯੂਨੀਅਨ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਵੇ ਜੋ ਮਿਡ-ਡੇ-ਮੀਲ ਕੁੱਕਾਂ ਦੀ ਤਨਖ਼ਾਹ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਅਧਿਐਨ ਕਰਕੇ ਆਪਣੀ ਰਿਪੋਰਟ ਪੇਸ਼ ਕਰੇ ਤਾਂ ਜੋ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕਰਨ ਬਾਰੇ ਫ਼ੈਸਲਾ ਜਲਦੀ ਤੋਂ ਜਲਦੀ ਲਿਆ ਜਾ ਸਕੇ।
ਸੁਖਾਵੇਂ ਮਾਹੌਲ ਵਿੱਚ ਹੋਈ ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਿਡ-ਡੇ-ਮੀਲ ਕੁੱਕ ਯੂਨੀਅਨਾਂ ਵੱਲੋਂ ਉਠਾਈਆਂ ਮੰਗਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਵਿੱਤ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਬੈਂਕਾਂ ਜਾਂ ਬੀਮਾ ਕੰਪਨੀਆਂ ਨਾਲ ਸਲਾਹ-ਮਸ਼ਵਰਾ ਕਰਕੇ ਇੱਕ ਬੀਮਾ ਪਾਲਿਸੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜੋ ਮਿਡ-ਡੇ-ਮੀਲ ਕੁੱਕਾਂ ਨੂੰ ਸਿਹਤ ਅਤੇ ਜੀਵਨ ਬੀਮਾ ਦੋਵੇਂ ਮੁਹੱਈਆ ਕਰਵਾ ਸਕਣ।
ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਲਈ ਕੁੱਕਾਂ ਦੀ ਨਿਯੁਕਤੀ ਬਾਰੇ ਸਕੂਲ ਪ੍ਰਬੰਧਕ ਕਮੇਟੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿੱਚ ਉਨ੍ਹਾਂ ਕੁੱਕਾਂ ਨੂੰ ਪਹਿਲ ਦਿੱਤੀ ਜਾਵੇ ਜਿਨ੍ਹਾਂ ਕੋਲ ਇਸ ਸਕੀਮ ਤਹਿਤ ਪਹਿਲਾਂ ਕੰਮ ਦਾ ਤਜਰਬਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿੱਧਾ ਲਾਭ ਉਨ੍ਹਾਂ ਮਿਡ-ਡੇ-ਮੀਲ ਕੁੱਕਾਂ ਨੂੰ ਹੋਵੇਗਾ ਜਿਨ੍ਹਾਂ ਨੂੰ ਵਿਆਹ ਜਾਂ ਕਿਸੇ ਹੋਰ ਠੋਸ ਕਾਰਨ ਕਰਕੇ ਸਕੂਲ ਬਦਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਇੰਨ੍ਹਾਂ ਕੁੱਕਾਂ ਦੀਆਂ ਚੋਣ ਡਿਊਟੀਆਂ ਲਗਾਉਣ ਦੀ ਸੂਰਤ ਵਿੱਚ ਭੁਗਤਾਨ ਸਿੱਧਾ ਇੰਨ੍ਹਾਂ ਦੇ ਖਾਤਿਆਂ ਵਿੱਚ ਯਕੀਨੀ ਬਨਾਉਣ ਲਈ ਵੀ ਸਕੂਲ ਸਿੱਖਿਆ ਵਿਭਾਗ ਵੱਲੋਂ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਜਾਵੇ।
ਕੁੱਕ ਦੇ ਛੁੱਟੀ ‘ਤੇ ਚਲੇ ਜਾਣ ਦੀ ਸੂਰਤ ਵਿੱਚ ਮਿਡ-ਡੇ-ਮੀਲ ਤਿਆਰ ਕਰਨ ਵਿੱਚ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਅਜਿਹੀ ਸਥਿਤੀ ਵਿੱਚ ਸਕੂਲ ਕਮੇਟੀਆਂ ਕੋਲ ਮੌਜੂਦ ਫੰਡਾਂ ਵਿੱਚੋਂ ਦਿਹਾੜੀ ਤੇ ਕੁੱਕ ਦਾ ਪ੍ਰਬੰਧ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਮਿਡ-ਡੇ ਮੀਲ ਕੁੱਕਾਂ ਲਈ ਐਪਰਨ, ਟੋਪੀ, ਦਸਤਾਨੇ ਆਦਿ ਦਾ ਪ੍ਰਬੰਧ ਕਰਨ ਲਈ ਵੀ ਜਲਦੀ ਤੋਂ ਜਲਦੀ ਲੋੜੀਂਦੀ ਕਾਰਵਾਈ ਕੀਤੀ ਜਾਵੇ।
ਮੀਟਿੰਗ ਵਿੱਚ ਸਕੱਤਰ, ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਜਨਰਲ, ਸਕੂਲ ਸਿੱਖਿਆ ਵਿਨੈ ਬੁਬਲਾਨੀ, ਅਤੇ ਵੱਖ-ਵੱਖ ਮਿਡ-ਡੇ ਮੀਲ ਕੁੱਕ ਯੂਨੀਅਨਾਂ ਦੇ ਆਗੂਆਂ ਵਿੱਚ ਕਰਮਚੰਦ ਚਿੰਡਾਲੀਆ, ਸੁਖਦੇਵ ਰਾਮ ਸ਼ਰਮਾ ਘੋਲੀਆ, ਹਰਜਿੰਦਰ ਕੌਰ, ਪ੍ਰਵੀਨ ਸ਼ਰਮਾ, ਪ੍ਰਵੀਨ ਬਾਲਾ ਅਤੇ ਲਖਵਿੰਦਰ ਕੌਰ ਹਾਜਿਰ ਸਨ।
Tags: fiance minister harpal cheemaharpal cheemamid-day meal
Share210Tweet131Share52

Related Posts

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.