Harpal Cheema: ਸਾਬਕਾ ਕਾਂਗਰਸੀ ਵਿਧਾਇਕ ਹਰਜੋਤ ਸਿੰਘ ਕਮਲ ਵੱਲੋਂ ਦਾਇਰ ਮਾਣਹਾਨੀ ਦੇ ਕੇਸ (defamation case) ‘ਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਮੰਗਲਵਾਰ ਨੂੰ ਮੋਗਾ ਅਦਾਲਤ (Moga court) ‘ਚ ਪੇਸ਼ ਹੋਣਗੇ। 2 ਸਾਲ ਪੁਰਾਣੇ ਇਸ ਕੇਸ ਵਿੱਚ ਮੋਗਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀਜੇਆਈਐਮ) ਪ੍ਰੀਤੀ ਸੁਖੀਜਾ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ 15 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ।
ਦੱਸ ਦਈਏ ਕਿ ਪਟੀਸ਼ਨਰ ਡਾਕਟਰ ਹਰਜੋਤ ਕਮਲ ਨੇ 21 ਜੁਲਾਈ 2020 ਨੂੰ ਜਦੋਂ ਚੀਮਾ ਵਿਰੋਧੀ ਧਿਰ ਦੇ ਨੇਤਾ ਸੀ ਤਾਂ ਇਸ ਮਾਮਲੇ ‘ਚ ਅਦਾਲਤ ਤੱਕ ਪਹੁੰਚ ਕੀਤੀ ਸੀ। ਕਮਲ ਨੇ ਚੀਮਾ ‘ਤੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਉਂਦਿਆਂ ਅਦਾਲਤ ਤੱਕ ਪਹੁੰਚ ਕੀਤੀ ਸੀ।
ਚੀਮਾ ਨੇ ਹਰਜੋਤ ਕਮਲ ‘ਤੇ ਖੇਤੀ ਜ਼ਮੀਨ ਨੂੰ ਵਪਾਰਕ ਜ਼ਮੀਨ (ਸੀਐਲਯੂ) ਵਿੱਚ ਬਦਲਣ ਦੀ ਸਾਜ਼ਿਸ਼ ਰਚਣ ਦਾ ਵੀ ਦੋਸ਼ ਲਾਇਆ ਸੀ। ਇਸ ਦੇ ਜਵਾਬ ਵਿੱਚ ਹਰਜੋਤ ਕਮਲ ਨੇ ਚੀਮਾ ਦੇ ਦੋਸ਼ਾਂ ਨੂੰ ਝੂਠਾ ਕਰਾਰ ਦਿੰਦਿਆਂ ਕਿਹਾ ਸੀ ਕਿ ਉਨ੍ਹਾਂ ਕੋਲ ਕੋਈ ਸਬੂਤ ਨਹੀਂ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h