ਪੰਜਾਬ ਦੀ ਸਿਆਸਤ ‘ਚ ਹੁਣ ਨਵਾਂ ਧਮਾਕਾ ਹੋਇਆ ਹੈ ਦਰਅਸਲ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠਿਆ ਦੇ ਵਿਰੁੱਧ ਡਰੱਗ ਮਾਮਲੇ ‘ਚ ਵੱਡੀ ਕਾਰਵਾਈ ਕੀਤੀ ਗਈ ਹੈ।ਜਾਣਕਾਰੀ ਮੁਤਾਬਕ ਮਜੀਠਿਆ ‘ਤੇ ਮੁਹਾਲੀ ‘ਚ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਪੁਲਿਸ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਹੈ।
ਦੱਸ ਦੇਈਏ ਕਿ ਉਨ੍ਹਾਂ ‘ਤੇ ਧਾਰਾ 25, 27ਏ, 29 NDPS ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਮਹੱਤਵਪੂਰਨ ਹੈ ਕਿ ਐਸਟੀਐਫ ਦੀ ਰਿਪੋਰਟ ਨੂੰ ਲੈ ਕੇ ਲਗਾਤਾਰ ਸਿਆਸਤ ਹੁੰਦੀ ਰਹੀ ਹੈ ਕਾਂਗਰਸ ਅਤੇ ਅਕਾਲੀ ਦਲ ਦੇ ਨੇਤਾਵਾਂ ਵਿਚਾਲੇ ਇਸ ‘ਤੇ ਬਹਿਸਬਾਜ਼ੀ ਹੁੰਦੀ ਰਹਿੰਦੀ ਹੈ।ਦੂਜੇ ਪਾਸੇ ਮਜੀਠਿਆ ‘ਤੇ ਮਾਮਲਾ ਦਰਜ ਹੋਣ ਦੇ ਬਾਅਦ ਉਨਾਂ੍ਹ ਦੀਆਂ ਮੁਸ਼ਕਿਲਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ।