ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠਿਆ ਦੇ ਵਿਰੁੱਧ ਡਰੱਗ ਮਾਮਲੇ ‘ਚ ਕੇਸ ਦਰਜ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ‘ਚ ਹਲਚਲ ਤੇਜ ਹੋ ਗਈ ਹੈ।
ਦਰਅਸਲ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਨੂੰ ਸਰਕਾਰ ਦੀ ਸਾਜ਼ਿਸ਼ ਦੱਸਿਆ ਹੈ।ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਲਈ 3 ਡੀਜੀਪੀ ਬਦਲੇ ਤਾਂ ਕਿ ਬਾਦਲਾਂ ਅਤੇ ਮਜੀਠਿਆ ਨੂੰ ਫੜ ਕੇ ਅੰਦਰ ਕੀਤਾ ਜਾ ਸਕੇ।ਉਨ੍ਹਾਂ ਨੇ ਕਿਹਾ ਕਿ ਮੈਨੂੰ ਲੈ ਜਾਓ, ਮੈਂ ਤਿਆਰ ਹਾਂ।
ਬਾਦਲ ਨੇ ਕਿਹਾ ਕਿ ਸਰਕਾਰ ਨੇ ਅਕਾਲੀ ਦਲ ਨੂੰ ਹਰ ਤਰ੍ਹਾਂ ਨਾਲ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਹ ਨਹੀਂ ਜਾਣਦੇ ਕਿ ਸਰਕਾਰ ਦਾ ਕੀ ਮਤਲਬ ਹੁੰਦਾ ਹੈ। ਸਰਕਾਰ ਦਾ ਕੰਮ ਬਦਲਾ ਲੈਣਾ ਨਹੀਂ ਸਗੋਂ ਲੋਕਾਂ ਦੀ ਸੇਵਾ ਕਰਨਾ ਹੈ। ਜੇਕਰ ਕੋਈ ਸਰਕਾਰ ਅਜਿਹਾ ਕਰਦੀ ਹੈ ਤਾਂ ਉਸ ਨੂੰ ਨਤੀਜੇ ਭੁਗਤਣੇ ਪੈਂਦੇ ਹਨ।