ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅੱਜ ਅਸ਼ਵਨੀ ਸੇਖੜੀ ਦੇ ਹੱਕ ‘ਚ ਰੈਲੀ ਨੂੰ ਸੰਬੋਧਂ ਕਰਨ ਬਟਾਲਾ ਪਹੁੰਚੇ ਜਿੱਥੇ ਉਨ੍ਹਾਂ ਨੇ ਜਨਸਭਾ ਨੂੰ ਸੰਬੋਧਿਤ ਕਰਦੇ ਹੋਏ ਅਕਾਲੀ ਨੇਤਾ ਬਿਕਰਮ ਸਿੰਘ ਮਜੀਠਿਆ ‘ਤੇ ਤੰਜ ਕੱਸਦੇ ਹੋਏ ਕਿਹਾ ਕਿ ਉਹ ਹੁਣ ਪੁਲਿਸ ਤੋਂ ਡਰ ਕੇ ਛਿਪ ਰਹੇ ਹਨ।
ਸਿੱਧੂ ਨੇ ਅੱਗੇ ਕਿਹਾ ਕਿ ਸਿਰਫ ਐਫਆਈਆਰ ਨਾਲ ਕੁਝ ਨਹੀਂ ਹੋਵੇਗਾ ਸਗੋਂ ਉਹ ਤਾਂ ਮਜੀਠਿਆ ਦੀ ਗ੍ਰਿਫਤਾਰੀ ਤੱਕ ਚੁੱਪ ਨਹੀਂ ਬੈਠਣਗੇ।ਨਾਲ ਹੀ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਾਰ ਫਿਰ ਤੋਂ ਬਹਿਸ ਦਾ ਸੱਦਾ ਦਿੰਦੇ ਹੋਏ ਕਿ ਉਹ ਕਿਤੇ ਵੀ ਬਹਿਸ ਕਰ ਲੈਣ ਅਤੇ ਜੇਕਰ ਸਿੱਧੂ ਬਹਿਸ ‘ਚ ਹਾਰੇ ਤਾਂ ਉਹ ਸਦਾ ਲਈ ਰਾਜਨੀਤੀ ਛੱਡ ਦੇਣਗੇ।