ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਾਤੀ ਸੂਚਕ ਸ਼ਬਦ ਬੋਲਣ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ‘ਚ ਇਕ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ।ਇਸ ਬਾਬਤ ਆਡੀਓ ਰਿਕਾਰਡਿੰਗ ਵੀ ਸਾਹਮਣੇ ਆਈ ਹੈ। ਪੁਲਿਸ ਨੇ ਉਸ ਵਿਅਕਤੀ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਗ੍ਰਿਫਤਾਰੀ ਨਹੀਂ ਹੋਈ।ਮੁਲਜ਼ਮ ਗੁਰਪ੍ਰੀਤ ਸਿੰਘ ਧੂਲਕੋਟ ਪਿੰਡ ਦਾ ਰਹਿਣ ਵਾਲਾ ਹੈ ਤੇ ਉਸ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ।