ਉੱਤਰ-ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੇ ਟਿਕੁਨੀਆ ‘ਚ ਐਤਵਾਰ ਨੂੰ ਕਿਸਾਨ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਭਾਜਪਾ ਮੰਤਰੀ ਦੇ ਪੁੱਤਰ ਨੇ ਕਿਸਾਨਾਂ ‘ਤੇ ਗੱਡੀ ‘ਤੇ ਚੜ੍ਹਾ ਦਿੱਤੀ।ਜਿਸ ਦੌਰਾਨ 4 ਕਿਸਾਨਾਂ ਦੀ ਮੌਤ ਹੋ ਗਈ।ਹੁਣ ਇਨਸਾਫ ਦੀ ਮੰਗ ਕਰ ਰਹੇ ਕਿ ਕਿਸਾਨਾਂ ਦੇ ਪਰਿਵਾਰਾਂ ਨੇ ਸ਼ਹੀਦ ਕਿਸਾਨਾਂ ਦਾ ਅੰਤਿਮ ਸੰਸਕਾਰ ਕਰਨ ਤੋਂ ਨਾਂਹ ਕਰ ਦਿੱਤੀ ਹੈ ਕਿ ਕਿਸਾਨ ਪਰਿਵਾਰਾਂ ਦਾ ਕਹਿਣਾ ਹੈ ਕਿ ਸਾਨੂੰ ਮੁਆਵਜੇ ਦੀ ਲੋੜ ਨਹੀਂ ਹੈ, ਸਾਨੂੰ ਇਨਸਾਫ ਚਾਹੀਦਾ ਹੈ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸ਼ਹੀਦ ਕਿਸਾਨ ਲਵਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ ਉਦੋਂ ਤੱਕ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਪੋਸਟਮਾਰਟਮ ਰਿਪੋਰਟ ਅਤੇ ਐਫਆਈਆਰ ਦੀ ਕਾਪੀ ਨਹੀਂ ਮਿਲ ਜਾਂਦੀ।