ਪਟਿਆਲਾ ਦੇ ਸਨੌਰ ਵਿਧਾਨ ਸਭਾ ਹਲਕੇ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। ਇਹ ਪਰਚਾ ਉਨ੍ਹਾਂ ਦੇ ਪਤੀ ਤੇ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਦਰਜ ਕਰਵਾਇਆ ਹੈ। ਉਨ੍ਹਾਂ ਖਿਲਾਫ ਬਿਨ੍ਹਾਂ ਇਜਾਜ਼ਤ ਵੀਡੀਓ ਬਣਾ ਕੇ ਵਾਇਰਲ ਕਰਨ ਦੇ ਇਲਜ਼ਾਮ ਲਗਾਏ ਗਏ ਹਨ। ਇਸਦੇ ਨਾਲ ਹੀ ਪਰਚੇ ‘ਚ ਪਠਾਣਮਾਜਰਾ ਨੇ ਜਾਨੋ ਮਾਰਨ ਦੀਆਂ ਧਮਕੀਆਂ ਦੇ ਵੀ ਇਲਜ਼ਾਮ ਲਗਾਏ ਹਨ। ਜਿਸ ਤੋਂ ਬਾਅਦ ਐਮ. ਐਲ. ਏ. ਦੀ ਪਤਨੀ ਗੁਰਪ੍ਰੀਤ ਕੌਰ ਦੀ ਗ੍ਰਿਫਤਾਰੀ ਲਈ ਉਨ੍ਹਾਂ ਦੇ ਘਰ ਪੁਲਿਸ ਵੱਲੋਂ ਰੇਡ ਵੀ ਕੀਤੀ ਗਈ ਹੈ ਤੇ ਜਲਦ ਹੀ ਉਨ੍ਹਾਂ ਦੀ ਗ੍ਰਿਫਤਾਰੀ ਹੋਣ ਦੇ ਅਸੰਕਾ ਵੀ ਜਤਾਈ ਜਾ ਰਹੀ ਹੈ।
ਦੱਸ ਦੇਈਏ ਕਿ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਨੇ ਸਰੀਰਕ ਸ਼ੋਸ਼ਣ ਅਤੇ ਸਾਜ਼ਿਸ਼ ਰਚਣ ਦਾ ਮਾਮਲਾ ਦਰਜ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਵੀ ਦਾਇਰ ਕੀਤੀ ਹੋਈ ਹੈ। ਇਸ ਸਬੰਧੀ ਜ਼ੀਰਕਪੁਰ ਥਾਣੇ ‘ਚ ਐੱਸ.ਐੱਚ.ਓ. ਦੁਪਿੰਦਰ ਸਿੰਘ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ, ਜਿਸ ‘ਤੇ ਵਿਧਾਇਕ ਪਠਾਣਮਾਜਰਾ ਖ਼ਿਲਾਫ਼ ਕੋਈ ਵੀ ਕਾਰਵਾਈ ਨਾ ਕਰਦਿਆਂ ਉਲਟਾ ਸੂਚਨਾ ਦੇਣ ਖ਼ਿਲਾਫ਼ ਮਾਣਯੋਗ ਪੰਜਾਬ-ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ‘ਆਪ’ ਵਿਧਾਇਕ ਹਰਮੀਤ ਪਠਾਣਮਾਜਰਾ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਮੋਹਾਲੀ ਦੇ ਐੱਸ.ਐੱਸ.ਪੀ. ਪਠਾਣਮਾਜਰਾ, ਉਨ੍ਹਾਂ ਦੇ ਭਤੀਜੇ ਸੁਰੱਖਿਆ ਗਾਰਡ, ਜ਼ੀਰਕਪੁਰ ਦੇ ਐੱਸ.ਐੱਚ.ਓ., ਪੰਜਾਬ ਦੇ ਡੀ.ਜੀ.ਪੀ. ਨੂੰ ਨੋਟਿਸ ਭੇਜ ਕੇ ਜਵਾਬ ਵੀ ਮੰਗਿਆ ਸੀ।