Vinod Kambli Booked: ਟੀਮ ਇੰਡੀਆ (Team India) ਦੇ ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਵਿਨੋਦ ਕਾਂਬਲੀ ‘ਤੇ ਨਸ਼ੇ ਦੀ ਹਾਲਤ ‘ਚ ਪਤਨੀ ਨਾਲ ਕੁੱਟਮਾਰ ਕਰਨ ਦਾ ਦੋਸ਼ ਹੈ। ਵਿਨੋਦ ਕਾਂਬਲੀ ਦੀ ਪਤਨੀ ਐਂਡਰੀਆ (Andrea) ਨੇ ਉਸ ਦੇ ਖਿਲਾਫ ਥਾਣੇ ‘ਚ ਸ਼ਿਕਾਇਤ ਦਿੱਤੀ ਹੈ, ਜਿਸ ਦੇ ਆਧਾਰ ‘ਤੇ ਪੁਲਿਸ ਨੇ FIR ਦਰਜ ਕੀਤੀ ਹੈ।
ਵਿਨੋਦ ਕਾਂਬਲੀ ਦੀ ਪਤਨੀ ਦੇ ਇਲਜ਼ਾਮ ਮੁਤਾਬਕ ਲੜਾਈ ਵਿੱਚ ਉਹ ਜ਼ਖਮੀ ਹੋ ਗਈ ਸੀ। ਉਸ ਦੇ ਸਿਰ ‘ਤੇ ਸੱਟ ਲੱਗ ਗਈ। ਵਿਨੋਦ ਕਾਂਬਲੀ ਨੇ ਉਸ ਦੇ ਸਿਰ ‘ਤੇ ਕੁਕਿੰਗ ਪੈਨ ਨਾਲ ਹਮਲਾ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਦੇ ਬੇਟੇ ਨੇ ਵੀ ਵਿਨੋਦ ਕਾਂਬਲੀ ‘ਤੇ ਦੁਰਵਿਵਹਾਰ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਅਤੇ ਕਾਰਵਾਈ ਦਾ ਭਰੋਸਾ ਦਿੱਤਾ ਹੈ।
ਮੁੰਬਈ ਦੀ ਬਾਂਦਰਾ ਪੁਲਿਸ ਨੇ ਸਾਬਕਾ ਭਾਰਤੀ ਕ੍ਰਿਕਟਰ ਵਿਨੋਦ ਕਾਂਬਲੀ ਖਿਲਾਫ ਐਫਆਈਆਰ ਦਰਜ ਕੀਤੀ ਹੈ। ਬਾਂਦਰਾ ਪੁਲਸ ਨੇ ਵਿਨੋਦ ਕਾਂਬਲੀ ਦੀ ਪਤਨੀ ਐਂਡਰੀਆ ਦੇ ਬਿਆਨ ਦੇ ਆਧਾਰ ‘ਤੇ ਆਈਪੀਸੀ ਦੀ ਧਾਰਾ 324 ਅਤੇ 504 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਦੋਸ਼ਾਂ ਮੁਤਾਬਕ ਸ਼ੁੱਕਰਵਾਰ ਦੁਪਹਿਰ ਵਿਨੋਦ ਕਾਂਬਲੀ ਨਸ਼ੇ ਦੀ ਹਾਲਤ ‘ਚ ਆਪਣੇ ਬਾਂਦਰਾ ਫਲੈਟ ‘ਤੇ ਪਹੁੰਚਿਆ ਅਤੇ ਆਪਣੀ ਪਤਨੀ ਨਾਲ ਬਦਸਲੂਕੀ ਕੀਤੀ। ਇਸ ਦੇ ਨਾਲ ਹੀ ਕਥਿਤ ਤੌਰ ‘ਤੇ ਖਾਣਾ ਪਕਾਉਣ ਵਾਲੇ ਪੈਨ ਦਾ ਹੈਂਡਲ ਉਸ ‘ਤੇ ਸੁੱਟ ਦਿੱਤਾ ਗਿਆ, ਜਿਸ ਕਾਰਨ ਉਸ ਦੇ ਸਿਰ ‘ਤੇ ਸੱਟ ਲੱਗੀ ਹੈ।
ਕਾਂਬਲੀ ਦੀ ਪਤਨੀ ਦੇ ਸਿਰ ‘ਤੇ ਲੱਗੀ ਸੱਟ
ਬਾਂਦਰਾ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਕੋਲ ਆਉਣ ਤੋਂ ਪਹਿਲਾਂ ਵਿਨੋਦ ਕਾਂਬਲੀ ਦੀ ਪਤਨੀ ਨੇ ਮੁੰਬਈ ਦੇ ਭਾਭਾ ਹਸਪਤਾਲ ਵਿੱਚ ਆਪਣਾ ਇਲਾਜ ਕਰਵਾਇਆ ਸੀ। ਉਸ ਦੇ ਸਿਰ ‘ਤੇ ਸੱਟ ਲੱਗੀ ਸੀ। ਫਿਲਹਾਲ ਪੁਲਸ ਇਸ ਪੂਰੇ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h