ਅੱਜ ਸਵੇਰੇ ਤਰਨਤਾਰਨ ਤੋਂ ਇੱਕ ਸਬ ਇੰਸਪੈਕਟਰ ਦੇ ਗੋਲੀ ਮਾਰਕੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਸੀ ਇਸੇ ਮਾਮਲੇ ਵਿੱਚ ਇੱਕ ਅਪਡੇਟ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਸਰਪੰਚ ਕੁਲਦੀਪ ਸਿੰਘ ਸਮੇਤ 20 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਸ ਦੀ ਜਾਣਕਰੀ ਦਿੰਦਿਆਂ SSP ਅਭਿਮਨਿਊ ਨੇ ਕਿਹਾ ਕਿ ਸਾਰੇ ਮੁਲਜ਼ਮਾਂ ਨੂੰ ਘੇਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ, ਦੋਸ਼ੀ ਫਰਾਰ ਹਨ।
ਇਸ ਦੇ ਨਾਲ ਹੀ CM ਭਗਵੰਤ ਮਾਨ ਨੇ ਕਿਹਾ ਨੇ ਇਸ ਮੰਦਭਾਗੀ ਘਟਨਾ ਤੇ ਆਪਣਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸਾਨੂੰ ਸਬ ਇੰਸਪੈਕਟਰ ਚਰਨਜੀਤ ਸਿੰਘ ਤੇ ਮਾਣ ਹੈ। ਸਰਕਾਰ ਵੱਲੋਂ ਪਰਿਵਾਰ ਨੂੰ 2 ਕਰੋੜ ਰੁਪਏ ਦੀ ਰਕਮ ਦਿੱਤੀ ਜਾਵੇਗੀ।
CM ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ ਹੈ ਕਿ ਤਰਨਤਾਰਨ ਜ਼ਿਲ੍ਹੇ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ। ਉਨ੍ਹਾਂ ਦੀ ਅਥਾਹ ਹਿੰਮਤ ਅਤੇ ਸੇਵਾ ਪ੍ਰਤੀ ਵਚਨਬੱਧਤਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ ਅਤੇ HDFC ਬੈਂਕ 1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦਾ ਭੁਗਤਾਨ ਕਰੇਗਾ।