ਪੰਜਾਬ ਦੇ ਫਿਰੋਜ਼ਪੁਰ ਜ਼ਿਲੇ ‘ਚ ਪਾਕਿਸਤਾਨੀ ਸਮੱਗਲਰਾਂ ਨਾਲ ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਸ ਦੀ ਗੋਲੀਬਾਰੀ ਹੋਈ ਹੈ। ਬੀਐਸਐਫ ਨੇ 2 ਤਸਕਰਾਂ ਨੂੰ ਫੜਨ ਵਿੱਚ ਵੀ ਸਫਲਤਾ ਹਾਸਲ ਕੀਤੀ ਹੈ। ਗੋਲੀ ਲੱਗਣ ਕਾਰਨ ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਦੇ ਨਾਲ ਹੀ ਬੀਐਸਐਫ ਨੇ ਇਸ ਕਾਰਵਾਈ ਵਿੱਚ 29.26 ਕਿਲੋ ਹੈਰੋਇਨ ਵੀ ਜ਼ਬਤ ਕੀਤੀ ਹੈ। ਫਿਲਹਾਲ ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ ਹੈ।
ਘਟਨਾ ਸਵੇਰੇ 3.45 ਵਜੇ ਦੇ ਕਰੀਬ ਹੈ
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਤੜਕੇ ਪੌਣੇ ਤਿੰਨ ਵਜੇ ਦੇ ਕਰੀਬ ਵਾਪਰੀ। ਸੂਚਨਾ ਮਿਲਣ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ (ਸੀ.ਆਈ. ਫਿਰੋਜ਼ਪੁਰ) ਵੱਲੋਂ ਪਿੰਡ ਗੱਟੀ ਮਟੌਰ ਨੇੜੇ ਸਤਲੁਜ ਦਰਿਆ ਦੇ ਕੰਢੇ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ। ਤੜਕੇ 2:45 ਵਜੇ ਦੇ ਕਰੀਬ, ਬੀਐਸਐਫ ਨੇ ਕੁਝ ਪਾਕਿ ਤਸਕਰਾਂ ਦੀ ਪਾਕਿਸਤਾਨ ਤੋਂ ਭਾਰਤ ਵੱਲ ਆ ਰਹੀ ਹਰਕਤ ਵੇਖੀ।
ਇੱਕ ਤਸਕਰ ਦੀ ਬਾਂਹ ਵਿੱਚ ਗੋਲੀ ਲੱਗੀ ਹੈ
ਦੱਸਿਆ ਜਾ ਰਿਹਾ ਹੈ ਕਿ ਜਵਾਨਾਂ ਨੇ ਪਹਿਲਾਂ ਤਾਂ ਉਨ੍ਹਾਂ ਨੂੰ ਲਲਕਾਰਿਆ ਪਰ ਉਨ੍ਹਾਂ ਦੀ ਜਵਾਬੀ ਕਾਰਵਾਈ ‘ਤੇ ਖਤਰੇ ਨੂੰ ਭਾਂਪਦੇ ਹੋਏ ਬੀਐੱਸਐੱਫ ਦੇ ਜਵਾਨਾਂ ਨੇ ਤਸਕਰਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਤਸਕਰਾਂ ਵੱਲੋਂ ਵੀ ਜਵਾਬੀ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਇਕ ਤਸਕਰ ਦੇ ਹੱਥ ‘ਤੇ ਗੋਲੀ ਲੱਗ ਗਈ। ਇਸ ਤੋਂ ਬਾਅਦ ਬੀਐਸਐਫ ਅਤੇ ਸੀਆਈ ਫਿਰੋਜ਼ਪੁਰ ਨੇ 2 ਸਮੱਗਲਰਾਂ ਨੂੰ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਨੀਲੇ ਰੰਗ ਦੇ ਬਕਸੇ ਵਿੱਚ 26 ਪੈਕੇਟ ਮਿਲੇ ਹਨ
ਬੀਐਸਐਫ ਅਧਿਕਾਰੀਆਂ ਮੁਤਾਬਕ ਨੀਲੇ ਰੰਗ ਦੇ ਡਰੰਮ ਵਿੱਚ ਕੁੱਲ 26 ਪੈਕੇਟ ਮਿਲੇ ਹਨ, ਜਿਨ੍ਹਾਂ ਦਾ ਵਜ਼ਨ 29.26 ਕਿਲੋ ਦੇ ਕਰੀਬ ਸੀ। ਫਸਟ ਏਡ ਤੋਂ ਬਾਅਦ ਜ਼ਖਮੀ ਤਸਕਰ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਲਾਕੇ ‘ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h