First batch for Yatra of Sri Hemkunt Sahib: ਸ੍ਰੀ ਹੇਮਕੁੰਟ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਪਹਿਲਾ ਜੱਥਾ ਬੁੱਧਵਾਰ ਨੂੰ ਰਿਸ਼ੀਕੇਸ਼ ਦੇ ਲਕਸ਼ਮਣਝੁਲਾ ਰੋਡ ਸਥਿਤ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋ ਗਿਆ। ਪਹਿਲੇ ਬੈਚ ਵਿੱਚ ਲਗਪਗ 250 ਯਾਤਰੀਆਂ ਨੇ ਭਾਗ ਲਿਆ। ਗਵਰਨਰ ਲੈਫਟੀਨੈਂਟ ਜਨਰਲ (ਸੈਨ.) ਸਰਦਾਰ ਗੁਰਮੀਤ ਸਿੰਘ, ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਸਮੇਤ ਕਈ ਹੋਰ ਕੈਬਨਿਟ ਮੰਤਰੀਆਂ ਨੇ ਜਥੇ ਦਾ ਸਵਾਗਤ ਕੀਤਾ ਅਤੇ ਸ਼ਰਧਾਲੂਆਂ ਨੂੰ ਵਿਦਾ ਕੀਤਾ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਸਮੇਤ ਅਰਦਾਸ ਕੀਤੀ। ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਜਾਣ ਵਾਲੇ ਪਹਿਲੇ ਜੱਥੇ ‘ਚ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਤੋਂ ਸ਼ਰਧਾਲੂ ਸ਼ਾਮਲ ਹਨ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 20 ਮਈ ਨੂੰ ਖੁੱਲ ਰਹੇ ਹਨ, ਇਸ ਲਈ ਸ੍ਰੀ ਹੇਮਕੁੰਟ ਸਾਹਿਬ ਯਾਤਰਾ 17 ਮਈ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ, ਲਕਸ਼ਮਣ ਝੁੱਲਾ ਮਾਰਗ, ਰਿਸ਼ੀਕੇਸ਼ ਤੋਂ ਸ਼ੁਰੂ ਹੋ ਗਈ ਹੈ। ਸਵੇਰ ਤੋਂ ਹੀ ਸ਼ਰਧਾਲੂਆਂ ਦਾ ਗੁਰਦੁਆਰਾ ਸਾਹਿਬ ਦੇ ਪਰਿਸਰ ਵਿਖੇ ਆਉਣਾ ਸ਼ੁਰੂ ਹੋ ਗਿਆ।
ਸਵੇਰੇ 11.00 ਵਜੇ ਰਿਸ਼ੀਕੇਸ਼ ਗੁਰਦੁਆਰਾ ਪਰਿਸਰ ਵਿੱਚ ਉੱਤਰਾਖੰਡ ਦੇ ਰਾਜਪਾਲ, ਮੁੱਖ ਮੰਤਰੀ ਅਤੇ ਹੋਰ ਮੰਤਰੀਆਂ ਦੀ ਆਮਦ ਸ਼ੁਰੂ ਹੋਈ। ਰਾਜਪਾਲ, ਮੁੱਖ ਮੰਤਰੀ ਅਤੇ ਬਾਕੀ ਸਾਰੇ ਮੰਤਰੀਆਂ ਦਾ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ। ਸਮੂਹ ਰਾਜਨੀਤਿਕ ਅਤੇ ਧਾਰਮਿਕ ਸ਼ਖਸੀਅਤਾਂ ਨੇ ਗੁਰੂ ਦਰਬਾਰ ਵਿੱਚ ਮੱਥਾ ਟੇਕ ਕੇ ਗੁਰੂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਨਗਰ ਨਿਗਮ ਰਿਸ਼ੀਕੇਸ਼ ਦੀ ਮੇਅਰ ਅਨੀਤਾ ਮਮਗਾਈ ਨੇ ਵੀ ਦਰਬਾਰ ਵਿੱਚ ਮੱਥਾ ਟੇਕ ਕੇ ਗੁਰੂ ਮਹਾਰਾਜ ਜੀ ਦੇ ਸਨਮੁੱਖ ਆਪਣੀ ਹਾਜ਼ਰੀ ਦਰਜ ਕਰਵਾਈ।
ਇਸ ਮੌਕੇ ਕੈਬਨਿਟ ਮੰਤਰੀ ਸਤਪਾਲ ਮਹਾਰਾਜ ਸਮੇਤ ਕੈਬਨਿਟ ਮੰਤਰੀ ਸੁਬੋਧ ਉਨਿਆਲ ਅਤੇ ਧਾਰਮਿਕ ਸੰਸਥਾਵਾਂ ਦੇ ਪ੍ਰਧਾਨਾਂ ਵੱਲੋਂ ਪੰਜਾਬ ਪਿਆਰਿਆ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਬੈਂਡ ਬਾਜਿਆਂ ਦੀਆਂ ਧੁਨਾਂ ਅਤੇ “ਜੋ ਬੋਲੇ ਸੋ ਨਿਹਾਲ” ਦੇ ਜੈਕਾਰਿਆਂ ਦੀ ਗੂੰਜ ਵਿੱਚ ਰਾਜਪਾਲ ਅਤੇ ਮੁੱਖ ਮੰਤਰੀ ਨੇ ਸ੍ਰੀ ਹੇਮਕੁੰਟ ਸਾਹਿਬ ਨੇ ਯਾਤਰਾ ਲਈ ਪਹਿਲਾ ਜੱਥਾ ਰਵਾਨਾ ਕੀਤਾ।
ਇਸ ਦੌਰਾਨ ਮੁੱਖ ਮੰਤਰੀ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਸਿੱਖ ਧਰਮ ਅਤੇ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਨਾਲ ਸਬੰਧਤ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਨਿਰਵਿਘਨ ਯਾਤਰਾ ਦੀ ਕਾਮਨਾ ਕਰਦੇ ਹੋਏ, ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਕਾਰ ਨੇ ਚਾਰ ਧਾਮ ਯਾਤਰਾ ਅਤੇ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ ਯਾਤਰੀਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕੀਤੇ ਹਨ। ਗੁਰਦੁਆਰਾ ਰਿਸ਼ੀਕੇਸ਼ ਤੋਂ ਰਵਾਨਾ ਹੋਣ ਤੋਂ ਪਹਿਲਾਂ ਲੰਗਰ ਹਾਲ ਵਿੱਚ ਬੈਠ ਕੇ ਲੰਗਰ ਪ੍ਰਸ਼ਾਦ ਵੀ ਛਕਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h