Sri Hemkunt Sahib Yatra 2023: ਸ੍ਰੀ ਹੇਮਕੁੰਟ ਸਾਹਿਬ ਦੇ ਨਾਲ ਹੀ 20 ਮਈ ਨੂੰ ਲਕਸ਼ਮਣ ਮੰਦਰ ਦੇ ਕਿਵਾੜ ਵੀ ਖੋਲ੍ਹ ਦਿੱਤੇ ਜਾਣਗੇ। ਸ਼ਰਧਾਲੂਆਂ ਦਾ ਪਹਿਲਾ ਜਥਾ 17 ਮਈ ਨੂੰ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ’ਚ ਰਵਾਨਾ ਕੀਤਾ ਜਾਵੇਗਾ।
ਦੱਸ ਦਈਏ ਕਿ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਹੁਣ ਤੱਕ 38,000 ਤੋਂ ਵੱਧ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। 17 ਮਈ ਤਾਰੀਖ਼ ਨੂੰ ਪਹਿਲਾ ਜੱਥਾ ਰਿਸ਼ੀਕੇਸ਼ ਤੋਂ ਸਵੇਰੇ 10 ਵਜੇ ਮਾਣਯੋਗ ਰਾਜਪਾਲ, ਮੁੱਖ ਮੰਤਰੀ, ਮੰਤਰੀਆਂ ਅਤੇ ਸੰਤ ਸਮਾਜ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਹਰੀ ਝੰਡੀ ਦੇ ਕੇ ਰਵਾਨਾ ਹੋਵੇਗਾ।
ਇਸਦੇ ਨਾਲ ਹੀ ਭਾਰਤੀ ਫੌਜ ਦੇ ਜਵਾਨਾਂ ਵਲੋਂ ਬਰਫ ਹਟਾ ਕੇ ਰਸਤਾ ਬਣਾਇਆ ਹੈ ਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਯਾਤਰਾ ਤਿਆਰੀਆਂ ਨੂੰ ਅੰਤਿਮ ਰੂਪ ਦੇਣ ’ਚ ਜੁਟਿਆ ਹੈ। ਪੈਦਲ ਰਸਤਾ ਅਤੇ ਧਾਮ ’ਚ ਬਰਫ ਦੀ ਸਥਿਤੀ ਨੂੰ ਵੇਖਦੇ ਹੋਏ ਬੱਚਿਆਂ ਅਤੇ ਬਜ਼ੁਰਗਾਂ ਨੂੰ ਫਿਲਹਾਲ ਯਾਤਰਾ ’ਚ ਸ਼ਾਮਲ ਨਾ ਹੋਣ ਲਈ ਕਿਹਾ ਗਿਆ ਹੈ।
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਹੇਮਕੁੰਟ ਦੀ ਯਾਤਰਾ ਲਈ ਰਜਿਸਟ੍ਰੇਸ਼ਨ ਕਰਵਾਉਣੀ ਜ਼ਰੂਰੀ ਹੈ। ਬੀਮਾਰ ਜਾਂ ਸਾਹ ਸਬੰਧੀ ਬੀਮਾਰੀਆਂ ਦੇ ਨਾਲ-ਨਾਲ ਬੱਚਿਆਂ ਨੂੰ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਕਿਹਾ ਅਜਿਹੇ ਲੋਕਾਂ ਨੂੰ ਜੂਨ ਤੋਂ ਬਾਅਦ ਬਰਫ ਪਿਘਲਣ ਤੋਂ ਬਾਅਦ ਹੀ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h