ਪਟਿਆਲਾ ਤੋਂ ਇੱਕ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਾਟਿਆਲੇ ਦੇ ਰੇਲਵੇ ਸਟੇਸ਼ਨ ਕੋਲ ਇੱਕ ਦੁਕਾਨ ਦੇ ਵਿੱਚ ਮਹਿੰਦਰ ਮਾਮੂ ਨਾਮਕ ਵਿਅਕਤੀ ਦਾ ਬੀਤੀ ਰਾਤ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ।
ਜਾਣਕਾਰੀ ਮੁਤਾਬਕ ਜਿਸ ਵਿਅਕਤੀ ਦੇ ਦੁਆਰਾ ਗੋਲੀਆਂ ਮਾਰੀਆਂ ਗਈਆਂ ਹਨ ਉਹ ਮ੍ਰਿਤਕ ਦੇ ਨਾਲ ਹੀ ਸ਼ਰਾਬ ਪੀ ਰਿਹਾ ਸੀ ਅਤੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਸਦੇ ਦੁਆਰਾ ਗਨ ਪੁਆਇੰਟ ਦੇ ਉੱਪਰ ਤਿੰਨ ਦੇ ਕਰੀਬ ਗੋਲੀਆਂ ਮਾਰੀਆਂ ਗਈਆਂ ਹਨ।
ਜਿਸ ਕਾਰਨ ਮਹਿੰਦਰ ਮਾਮੂ ਨਾਮਕ ਵਿਅਕਤੀ ਦੀ ਮੌਕੇ ਦੇ ਉੱਪਰ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਦੇ ਦੁਆਰਾ ਮਹਿੰਦਰ ਮਾਮੂ ਦੀ ਲਾਸ਼ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੀ ਮੋਰਚਰੀ ਵਿਖੇ ਰਖਵਾ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਪੁਲਿਸ ਵੱਲੋਂ ਇਸ ਕਤਲ ਮਾਮਲੇ ਦੇ ਵਿੱਚ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।