Ludhiana Cash Van Robbery Case: ਪੰਜਾਬ ਪੁਲਿਸ ਨੇ ਲੁਧਿਆਣਾ ਵਿੱਚ ਕੈਸ਼ ਵੈਨ ਲੁੱਟ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਟੀਮ ਨੇ ਘਟਨਾ ਦੇ 60 ਘੰਟਿਆਂ ਦੇ ਅੰਦਰ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਹੈ। ਘਟਨਾ ‘ਚ ਸ਼ਾਮਲ 10 ਦੋਸ਼ੀਆਂ ‘ਚੋਂ 5 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਸ ਦੇ ਨਾਲ ਹੀ ਵੱਡੀ ਮਾਤਰਾ ਵਿੱਚ ਸਾਮਾਨ ਬਰਾਮਦ ਹੋਇਆ ਹੈ। ਇਹ ਦਾਅਵਾ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਕੀਤਾ ਹੈ। ਨਾਲ ਹੀ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ।
ਲੁਧਿਆਣਾ ਕੈਸ਼ ਵੈਨ ਡਕੈਤੀ ਚ ਪੁਲਿਸ ਨੂੰ ਬਹੁਤ ਵੱਡੀ ਸਫਲਤਾ ..ਵੇਰਵੇ ਜਲਦੀ…
— Bhagwant Mann (@BhagwantMann) June 14, 2023
ਇਸ ਤੋਂ ਪਹਿਲਾਂ ਬੁੱਧਵਾਰ ਸਵੇਰੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਕੀਤਾ। ਇਸ ਵਿੱਚ ਉਨ੍ਹਾਂ ਲਿਖਿਆ ਕਿ ਲੁਧਿਆਣਾ ਕੈਸ਼ ਵੈਨ ਲੁੱਟ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਜਲਦ ਹੀ ਵੱਡਾ ਖੁਲਾਸਾ ਕਰਨ ਜਾ ਰਹੀ ਹੈ। ਉਸ ਸਮੇਂ ਖੁਦ ਇਹ ਮੰਨਿਆ ਜਾ ਰਿਹਾ ਸੀ ਕਿ ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਕੁਝ ਲੋਕਾਂ ਤੋਂ ਪੁੱਛਗਿੱਛ ਕਰਕੇ ਸਾਰਾ ਮਾਮਲਾ ਸੁਲਝਾ ਲਿਆ ਹੈ।
ਲੁਧਿਆਣਾ ਕੈਸ਼ ਵੈਨ ਡਕੈਤੀ ਚ ਪੁਲਿਸ ਨੂੰ ਬਹੁਤ ਵੱਡੀ ਸਫਲਤਾ ..ਵੇਰਵੇ ਜਲਦੀ…
— Bhagwant Mann (@BhagwantMann) June 14, 2023
ਦੱਸ ਦਈਏ ਕਿ ਲੁਧਿਆਣਾ ‘ਚ ਸ਼ਨੀਵਾਰ ਨੂੰ 10 ਹਥਿਆਰਬੰਦ ਲੁਟੇਰਿਆਂ ਨੇ ਨਿਊ ਰਾਜਗੁਰੂ ਨਗਰ ‘ਚ ਕੈਸ਼ ਕੈਰੀ ਕਰਨ ਵਾਲੀ ਕੰਪਨੀ CMS ਦੇ ਦਫ਼ਤਰ ‘ਚ ਦਾਖਲ ਹੋ ਕੇ ਕਰੀਬ 8 ਕਰੋੜ ਰੁਪਏ ਲੁੱਟੇ ਸੀ। ਨਾਲ ਹੀ ਲੁਟੇਰੇ ਕੰਪਨੀ ਦੀ ਕੰਪਨੀ ਦੀ ਹੀ ਵੈਨ ਵਿੱਚ ਨਕਦੀ ਲੈ ਕੇ ਫ਼ਰਾਰ ਹੋ ਗਏ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h