Afghanistan Flash Floods: ਮੱਧ ਅਫਗਾਨਿਸਤਾਨ ‘ਚ ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹਾਂ ਕਾਰਨ ਹੁਣ ਤੱਕ 31 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 40 ਤੋਂ ਵੱਧ ਲੋਕ ਲਾਪਤਾ ਹਨ। ਏਐਫਪੀ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਤਾਲਿਬਾਨ ਦੇ ਆਫਤ ਪ੍ਰਬੰਧਨ ਮੰਤਰਾਲੇ ਦੇ ਬੁਲਾਰੇ ਸ਼ਫੀਉੱਲ੍ਹਾ ਰਹੀਮੀ ਨੇ ਐਤਵਾਰ ਨੂੰ ਕਿਹਾ ਕਿ 74 ਲੋਕ ਜ਼ਖਮੀ ਹੋਏ ਹਨ ਅਤੇ ਘੱਟੋ-ਘੱਟ 41 ਲਾਪਤਾ ਹਨ।
ਰਹੀਮੀ ਨੇ ਕਿਹਾ ਕਿ ਅਫਗਾਨਿਸਤਾਨ ਦੇ ਸੱਤ ਸੂਬਿਆਂ ‘ਚ ਭਾਰੀ ਮੌਸਮੀ ਬਾਰਸ਼ ਕਾਰਨ ਆਏ ਹੜ੍ਹਾਂ ਨੇ 606 ਰਿਹਾਇਸ਼ੀ ਘਰਾਂ ਦੇ ਨਾਲ-ਨਾਲ ਸੈਂਕੜੇ ਏਕੜ ਵਾਹੀਯੋਗ ਜ਼ਮੀਨ ਨੂੰ ਅੰਸ਼ਕ ਜਾਂ ਪੂਰੀ ਤਰ੍ਹਾਂ ਨਾਲ ਨੁਕਸਾਨ ਪਹੁੰਚਾਇਆ ਹੈ।
ਹੜ੍ਹ ਪ੍ਰਭਾਵਿਤ ਲੋਕਾਂ ਨੂੰ ਬਚਾਉਣ ਦਾ ਕੰਮ ਜਾਰੀ
ਆਫ਼ਤ ਪ੍ਰਬੰਧਨ ਮੰਤਰਾਲੇ ਦੇ ਬੁਲਾਰੇ ਨੇ ਕਿਹਾ, “ਰੱਖਿਆ ਮੰਤਰਾਲੇ, ਲੋਕ ਭਲਾਈ ਮੰਤਰਾਲੇ, ਰੈੱਡ ਕ੍ਰੀਸੈਂਟ, ਸੂਬਾਈ ਅਧਿਕਾਰੀਆਂ ਅਤੇ ਹੋਰ ਅਧਿਕਾਰੀਆਂ ਦੀਆਂ ਟੀਮਾਂ ਦੇ ਨਾਲ ਮੰਤਰਾਲੇ ਦੀਆਂ ਟੀਮਾਂ ਹੜ੍ਹ ਵਾਲੀਆਂ ਥਾਵਾਂ ‘ਤੇ ਪਹੁੰਚੀਆਂ ਅਤੇ ਬਚਾਅ ਕਾਰਜ ਕੀਤੇ।
ਤਾਲਿਬਾਨ ਦੇ ਆਫ਼ਤ ਪ੍ਰਬੰਧਨ ਰਾਜ ਮੰਤਰਾਲੇ ਨੇ ਵੀ ਐਤਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ 2023 ਦੀ ਸ਼ੁਰੂਆਤ ਤੋਂ ਲੈ ਕੇ, ਵੱਖ-ਵੱਖ ਸੂਬਿਆਂ ਵਿੱਚ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲਗਪਗ 1,00,000 ਪਰਿਵਾਰਾਂ ਨੂੰ ਭੋਜਨ ਅਤੇ ਨਕਦ ਸਹਾਇਤਾ ਮਿਲੀ ਹੈ।
ਇਸ ਵਿਚ ਕਿਹਾ ਗਿਆ ਹੈ ਕਿ ਪਿਛਲੇ ਚਾਰ ਮਹੀਨਿਆਂ ਵਿਚ ਕੁਦਰਤੀ ਆਫ਼ਤਾਂ ਵਿਚ ਘੱਟੋ-ਘੱਟ 214 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਸ ਵਿਚ ਹੜ੍ਹ ਨਾਲ ਸਬੰਧਤ ਤਾਜ਼ਾ ਮੌਤਾਂ ਵੀ ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h