ਪੰਜਾਬ ਸਰਕਾਰ ਮੰਗਲਵਾਰ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ, ਮਜ਼ਦੂਰਾਂ ਅਤੇ ਉਨ੍ਹਾਂ ਲੋਕਾਂ ਨੂੰ ਮੁਆਵਜ਼ਾ ਰਾਸ਼ੀ ਦੇਣਾ ਸ਼ੁਰੂ ਕਰੇਗੀ, ਜਿਨ੍ਹਾਂ ਦੇ ਘਰ ਨੁਕਸਾਨੇ ਗਏ ਹਨ। ਇਸ ਦੇ ਲਈ ਪਟਿਆਲਾ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ। ਸੀਐਮ ਭਗਵੰਤ ਮਾਨ ਦੁਪਹਿਰ ਬਾਅਦ ਪ੍ਰੋਗਰਾਮ ਵਿੱਚ ਪਹੁੰਚਣਗੇ। ਪੰਜਾਬ ਵਿੱਚ ਹੜ੍ਹਾਂ ਕਾਰਨ 1500 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਇਹ ਅੰਕੜਾ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਾਰੀ ਕੀਤਾ ਹੈ।
ਇਸ ਤੋਂ ਇਲਾਵਾ ਕਰੀਬ 6 ਲੱਖ ਏਕੜ ਚੋਨਾ ਦਾ ਵੀ ਨੁਕਸਾਨ ਹੋਇਆ ਹੈ। ਇਸ ਵਿੱਚੋਂ 2 ਲੱਖ ਏਕੜ ਵਿੱਚ ਮੁੜ ਚੋਨਾ ਲਾਇਆ ਜਾ ਰਿਹਾ ਹੈ।
15 ਅਗਸਤ ਤੱਕ ਗਿਰਦਾਵਰੀ ਦੇ ਹੁਕਮ
ਪੰਜਾਬ ਸਰਕਾਰ ਵੱਲੋਂ ਸਮੂਹ ਜ਼ਿਲ੍ਹਾ ਪ੍ਰਸ਼ਾਸਨ ਨੂੰ 15 ਅਗਸਤ ਤੱਕ ਗਿਰਦਾਵਰੀ ਪ੍ਰਕਿਰਿਆ ਮੁਕੰਮਲ ਕਰਨ ਦੇ ਹੁਕਮ ਦਿੱਤੇ ਗਏ ਹਨ। ਸੀਐਮ ਮਾਨ ਨੇ ਕਿਹਾ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਗਿਰਦਾਵਰੀ ਦੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ। ਇਸ ਤਹਿਤ ਅੱਜ ਮੰਗਲਵਾਰ ਤੋਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਬੈਂਕ ਖਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਪੁੱਜਣੀ ਸ਼ੁਰੂ ਹੋ ਜਾਵੇਗੀ।
12 ਜ਼ਿਲ੍ਹਿਆਂ ਦੇ 25 ਹਜ਼ਾਰ ਪਰਿਵਾਰਾਂ ਨੂੰ ਰਾਹਤ
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 12 ਜ਼ਿਲ੍ਹਿਆਂ ਦੇ ਕਰੀਬ 25,000 ਪਰਿਵਾਰਾਂ ਨੂੰ 1 ਲੱਖ ਰੁਪਏ ਮੁਆਵਜ਼ੇ ਵਜੋਂ ਜਾਰੀ ਕੀਤੇ ਸਨ। ਪਰ ਜ਼ਿਲ੍ਹਾ ਮਾਨਸਾ ਨੂੰ ਇਸ ਤੋਂ ਬਾਹਰ ਰੱਖਿਆ ਗਿਆ, ਜਦੋਂਕਿ ਜਲੰਧਰ ਤੋਂ ਬਾਅਦ ਮਾਨਸਾ ਵਿੱਚ ਹੜ੍ਹਾਂ ਦਾ ਸਭ ਤੋਂ ਵੱਧ ਅਸਰ ਦੇਖਣ ਨੂੰ ਮਿਲਿਆ ਹੈ। ਇਸ ਦੇ ਨਾਲ ਹੀ ਕੇਂਦਰੀ ਟੀਮ ਨੇ ਤਿੰਨ ਦਿਨਾਂ ਤੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h