Harbhajan Singh ETO meeting in Amritsar: ਪਿਛਲੇ ਦਿਨਾਂ ਤੋਂ ਹੋਰ ਹੀ ਭਾਰੀ ਬਰਸਾਤ ਕਾਰਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ, ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੂਰੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਵਿਧਾਇਕਾਂ ਅਤੇ ਸ਼ਹਿਰ ਦੇ ਡੀਸੀ ਸਹਿਬਾਨਾਂ ਨੂੰ ਹੁਕਮ ਕੀਤਾ ਗਿਆ ਸੀ ਆਪਣੇ ਹਲਕਿਆਂ ਦੇ ਵਿੱਚ ਜਾ ਕੇ ਨਿਰੀਖਣ ਕਰਨ।
ਅੰਮ੍ਰਿਤਸਰ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਅਤੇ ਬਾਕੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਗੱਲਬਾਤ ਕਰਦਿਆਂ ਦੱਸਿਆ ਕਿ ਬਾਕੀ ਪੰਜਾਬ ਨਾਲੋਂ ਅੰਮ੍ਰਿਤਸਰ ਦੇ ਹਾਲਾਤ ਬੇਹੱਦ ਠੀਕ ਹਨ। ਪਿਛਲੇ ਦਿਨ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਦੇ ਨਜ਼ਦੀਕ ਲੱਗਦੇ ਪਿੰਡਾਂ ਦਾ ਜਾਇਜ਼ਾ ਲਿਆ ਗਿਆ ਸੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵੀ ਬਿਆਸ ਦਰਿਆ ਦੇ ਨਜ਼ਦੀਕ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ। ਜਿਨ੍ਹਾਂ ਪਿੰਡਾਂ ਵਿੱਚ ਹੜ੍ਹ ਵਰਗੇ ਹਾਲਾਤ ਬਣਨ ਦੀ ਸੰਭਾਵਨਾ ਸੀ, ਉਨ੍ਹਾਂ ਪਿੰਡਾਂ ਦੇ ਵਿੱਚ ਲੋਕਾਂ ਨੂੰ ਵੀ ਸੁਰੱਖਿਅਤ ਬਾਹਰ ਲਿਆਂਦਾ ਗਿਆ ਹੈ।
ਭਾਰੀ ਬਰਸਾਤ ਕਾਰਨ ਪੈਦਾ ਹੋਏ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਵਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੀਟਿੰਗ ਕਰਕੇ ਮੌਜੂਦਾ ਸਥਿਤੀ ਦਾ ਜਾਇਜਾ ਲਿਆ । ਮਾਨ ਸਰਕਾਰ ਨੇ ਹੜ੍ਹਾਂ ਦੀ ਕਿਸੇ ਤਰਾਂ ਦੀ ਵੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਕੀਤੇ ਹੋਏ ਹਨ। pic.twitter.com/BxAZ2O0Sfl
— Harbhajan Singh ETO (@AAPHarbhajan) July 10, 2023
ਓਪੀ ਸੋਨੀ ਦੀ ਗ੍ਰਿਫ਼ਤਾਰੀ ‘ਤੇ ਈਟੀਓ ਦਾ ਬਿਆਨ
ਇਸ ਦੌਰਾਨ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਗ੍ਰਿਫ਼ਤਾਰੀ ਬਾਰੇ ਬੋਲਦੇ ਹੋਏ ਹਰਭਜਨ ਸਿੰਘ ਨੇ ਕਿਹਾ ਕਿ ਜੋਂ ਵੀ ਪੰਜਾਬ ਦੇ ਖਜ਼ਾਨੇ ਵਿੱਚ ਹੇਰਾਫੇਰੀ ਕਰੇਗਾ ਉਸ ‘ਤੇ ਕਾਰਵਾਈ ਤਾਂ ਹੋਵੇਗੀ।
ਦੱਸ ਦਈਏ ਕਿ ਪਿਛਲੇ ਦੋ ਦਿਨਾਂ ਤੋਂ ਚੰਡੀਗੜ੍ਹ ਤੇ ਮੋਹਾਲੀ ਅਤੇ ਪੰਜਾਬ ਦੀਆਂ ਵੱਖ-ਵੱਖ ਥਾਵਾਂ ‘ਤੇ ਹੋਈ ਲਗਾਤਾਰ ਬਾਰਿਸ਼ ਦੇ ਕਾਰਨ ਪੰਜਾਬ ਵਿੱਚ ਹੜ੍ਹ ਵਰਗੇ ਹਾਲਾਤ ਬਣਦੇ ਨਜ਼ਰ ਆ ਰਹੇ ਹਨ ਅਤੇ ਦਰਿਆਵਾਂ ਵਿੱਚ ਵੀ ਪਾਣੀ ਬਹੁਤ ਜ਼ਿਆਦਾ ਦਿਖਾਈ ਦੇ ਰਿਹਾ ਹੈ, ਜਿਸ ਕਰਕੇ ਦਰਿਆਵਾਂ ਦੇ ਗੇਟ ਵੀ ਖੋਲ੍ਹੇ ਜਾ ਰਹੇ ਹਨ ਅਤੇ ਜਿੰਨ੍ਹਾਂ ਕਰਕੇ ਕਈ ਪਿੰਡ ਪ੍ਰਭਾਵਿਤ ਹੋ ਰਹੇ ਹਨ ਅਤੇ ਇਸਦੇ ਚੱਲਦੇ ਹਸਪਤਾਲਾਂ ਦੇ ਵਿੱਚ ਵੀ ਪਾਣੀ ਪਹੁੰਚ ਚੁੱਕਾ ਹੈ। ਜਿਸ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਬਲਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੇ ‘ਤੇ ਵੱਖ-ਵੱਖ ਜ਼ਿਲ੍ਹਿਆਂ ਦੇ ਡੀ.ਸੀ ਅਤੇ ਵਿਧਾਇਕ ਆਪਸ ਵਿੱਚ ਮੀਟਿੰਗ ਕਰਕੇ ਆਪਣੇ ਆਪਣੇ ਹਲਕੇ ਦਾ ਨਿਰੀਖਣ ਕਰ ਰਹੇ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h