Punjab Floods Update: ਪੰਜਾਬ ‘ਚ ਰਾਹਤ ਕਾਰਜਾਂ ਨੂੰ ਤੇਜ਼ ਕਰਦਿਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26250 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਪਟਿਆਲਾ ਵਿੱਚੋਂ 14296, ਰੂਪਨਗਰ ਵਿੱਚੋਂ 2200, ਮੋਗਾ ਵਿੱਚੋਂ 250, ਲੁਧਿਆਣਾ ਵਿੱਚੋਂ 300, ਮੁਹਾਲੀ ਵਿੱਚੋਂ 1400, ਐਸ.ਬੀ.ਐਸ. ਨਗਰ ਵਿੱਚੋਂ 200, ਫ਼ਤਿਹਗੜ੍ਹ ਸਾਹਿਬ ਵਿੱਚੋਂ 600, ਤਰਨਤਾਰਨ ਵਿੱਚੋਂ 241, ਜਲੰਧਰ ਵਿੱਚੋਂ 670, ਕਪੂਰਥਲਾ ਵਿੱਚੋਂ 380, ਫਿਰੋਜ਼ਪੁਰ ਵਿੱਚੋਂ 5400, ਸੰਗਰੂਰ ਵਿੱਚੋਂ 263, ਫਾਜ਼ਿਲਕਾ ਵਿੱਚੋਂ 17 ਅਤੇ ਮਾਨਸਾ ਜ਼ਿਲ੍ਹੇ ਦੇ 33 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਬਚਾ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ 17 ਜੁਲਾਈ ਨੂੰ ਸਵੇਰੇ 8 ਵਜੇ ਤੱਕ 1422 ਪਿੰਡ ਹੜ੍ਹ ਤੋਂ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਕੁੱਲ 168 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 16 ਕੈਂਪ ਪਟਿਆਲਾ, 16 ਰੂਪਨਗਰ ਅਤੇ 7 ਮੋਗਾ ਵਿੱਚ ਚੱਲ ਰਹੇ ਹਨ। ਇਸੇ ਤਰ੍ਹਾਂ ਲੁਧਿਆਣਾ ਵਿੱਚ 3, ਮੁਹਾਲੀ ਵਿੱਚ 1, ਐਸ.ਬੀ.ਐਸ. ਨਗਰ ਵਿੱਚ 2, ਸੰਗਰੂਰ ਵਿੱਚ 27, ਫਿਰੋਜ਼ਪੁਰ ਵਿੱਚ 18, ਹੁਸ਼ਿਆਰਪੁਰ ਵਿੱਚ 3, ਤਰਨਤਾਰਨ ਵਿੱਚ 7, ਜਲੰਧਰ ਵਿੱਚ 38, ਕਪੂਰਥਲਾ ਵਿੱਚ 8, ਫਾਜ਼ਿਲਕਾ ਵਿੱਚ 2 ਅਤੇ ਮਾਨਸਾ ਵਿਖੇ 20 ਰਾਹਤ ਕੈਂਪ ਲਗਾਏ ਗਏ ਹਨ।
18 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ
ਜ਼ਿਕਰਯੋਗ ਹੈ ਕਿ ਤਰਨਤਾਰਨ, ਫਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ ਅਤੇ ਪਠਾਨਕੋਟ ਸਮੇਤ 18 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ। ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 35 ਲੋਕਾਂ ਦੀ ਜਾਨ ਗਈ ਹੈ ਅਤੇ 15 ਜ਼ਖ਼ਮੀ ਹੋਏ ਹਨ ਜਦਕਿ 3 ਅਜੇ ਵੀ ਲਾਪਤਾ ਹਨ।
To speed up the relief operations in the state, 26250 persons have been evacuated and taken to safe places. 1422 villages have been affected by the flood till 8 am on July 17. A total of 168 relief camps have been established in the state.
— Government of Punjab (@PunjabGovtIndia) July 17, 2023
ਪਸ਼ੂ ਪਾਲਣ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਕੁੱਲ 1728 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 4283 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦੇ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ।
437 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਕਰ ਰਹੀਆਂ ਕੰਮ
ਰਾਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 437 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 243 ਮੈਡੀਕਲ ਕੈਂਪ ਲਗਾਏ ਹਨ ਅਤੇ ਓ.ਪੀ.ਡੀਜ਼. ਦੀ ਕੁੱਲ ਗਿਣਤੀ 7551 ਹੈ।
ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਡਰਾਈ ਫੂਡ ਦੇ ਪੈਕੇਟ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 21,420, ਪਟਿਆਲਾ ਵਿੱਚ 64,000 ਅਤੇ ਐਸ.ਏ.ਐਸ. ਨਗਰ ਵਿੱਚ 3800 ਪੈਕੇਟ ਵੰਡੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h