ਵੀਰਵਾਰ, ਨਵੰਬਰ 26, 2026 08:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੰਮ੍ਰਿਤਸਰ ਦੀ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ।

by Pro Punjab Tv
ਅਪ੍ਰੈਲ 23, 2026
in Featured News, ਪੰਜਾਬ
0

ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੰਮ੍ਰਿਤਸਰ ਦੀ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ, ਪਨਸਪ ਦੇ ਚੇਅਰਮੈਨ ਸ੍ਰੀ ਪ੍ਰਭਬੀਰ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰੋਹਿਤ ਗੁਪਤਾ, ਐੱਸ.ਡੀ.ਐੱਮ.-1 ਸ੍ਰੀਮਤੀ ਅਲਕਾ ਕਾਲੀਆ, ਚੇਅਰਮੈਨ ਮਾਰਕਿਟ ਕਮੇਟੀ ਅੰਮ੍ਰਿਤਸਰ ਬਲਜੀਤ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸ. ਰਮਨਦੀਪ ਸਿੰਘ ਥਿੰਦ, ਡੀ.ਐੱਫ਼.ਐੱਸ.ਸੀ. ਸ੍ਰੀਮਤੀ ਹਰਵੀਨ ਕੌਰ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਭਗਤਾਂਵਾਲਾ ਮੰਡੀ ਵਿੱਚ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਣ ਉਪਰੰਤ ਮਾਰਕਿਟ ਕਮੇਟੀ ਦਫ਼ਤਰ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਸ ਵਾਰ ਪੰਜਾਬ ਨੂੰ ਕੇਂਦਰੀ ਅੰਨ ਭੰਡਾਰ ਲਈ 122 ਲੱਖ ਮੀਟ੍ਰਿਕ ਟਨ ਦਾ ਟੀਚਾ ਮਿਲਿਆ ਹੈ ਅਤੇ ਖ਼ਰਾਬ ਮੌਸਮ ਦੇ ਬਾਵਜੂਦ ਵੀ ਪੰਜਾਬ ਇਸ ਟੀਚੇ ਨੂੰ ਪੂਰਾ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਉਹ ਖੁਦ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਦਾਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਸੂਬੇ ਦੀਆਂ ਮੰਡੀਆਂ ’ਚ 61 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਲਗਭਗ 57 ਲੱਖ ਮੀਟਰਿਕ ਟਨ ਦੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 24 ਘੰਟਿਆਂ ਦੇ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ ਕਣਕ ਦੀ ਅਦਾਇਗੀ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 7109 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਖਰੀਦ ਏਜੰਸੀਆਂ ਨੂੰ ਖਰੀਦੀ ਗਈ ਕਣਕ ਦੀ ਲਿਫਿਟਿੰਗ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਮੰਡੀਆਂ ’ਚ ਆਏ ਅਨਾਜ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਲਈ ਸਾਰੀਆਂ ਏਜੰਸੀਆਂ ਅਤੇ ਆੜ੍ਹਤੀਆਂ ਨੂੰ ਤਰਪਾਲਾਂ ਅਤੇ ਕਰੇਟਾਂ ਦੇ ਸਮੁੱਚੇ ਪ੍ਰਬੰਧ ਕਰਕੇ ਰੱਖਣ ਲਈ ਕਿਹਾ ਗਿਆ ਹੈ। ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਖ਼ਰੀਦ ਕਾਰਜਾਂ ਨਾਲ ਜੁੜੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਕਿ ਮੰਡੀਆਂ ’ਚ ਕੋਈ ਵੀ ਢਿੱਲ-ਮੱਠ ਨਾ ਆਵੇ ਅਤੇ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ 264603 ਮੀਟ੍ਰਿਕ ਟਨ ਕਣਕ ਦੀ ਫਸਲ ਪਹੁੰਚ ਚੁੱਕੀ ਹੈ, ਜਿਸ ਵਿੱਚੋਂ 241535 ਮੀਟ੍ਰਿਕ ਟਨ ਕਣਕ ਦੀ ਫਸਲ ਖ਼ਰੀਦੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਕਿਸਾਨਾਂ ਨੂੰ 24 ਘੰਟੇ ਦੇ ਵਿੱਚ ਫਸਲ ਦੀ ਅਦਾਇਗੀ ਕੀਤੀ ਜਾ ਰਹੀ ਹੈ।

Tags: latest newslatest Updatepro punjab tvPunjab CMpunjab governmentpunjab newspunjabi news
Share210Tweet131Share52

Related Posts

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ਭਲਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

ਨਵੰਬਰ 22, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.