Storage and Lifting of Wheat: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੀਰਵਾਰ ਨੂੰ ਆਰਐਮਐਸ 2023-24 ਦੇ ਚੱਲ ਰਹੇ ਖਰੀਦ ਕਾਰਜਾਂ ਦੀ ਸਮੀਖਿਆ ਕਰਨ ਦੇ ਮੱਦੇਨਜ਼ਰ ਸਾਰੇ ਜ਼ਿਲ੍ਹਿਆਂ ਦੇ ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰਾਂ (ਡੀਐਫਐਸਸੀ) ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਪੰਜਾਬ ਭਰ ਦੀਆਂ ਮੰਡੀਆਂ ਚੋਂ ਕਣਕ ਦੀ ਸਮੁੱਚੀ ਲਿਫਟਿੰਗ ਦਾ ਜਾਇਜ਼ਾ ਲੈਂਦਿਆਂ ਕਟਾਰੂਚੱਕ ਨੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਲਈ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ। ਮੰਤਰੀ ਨੇ ਭੰਡਾਰਨ (ਸਟੋਰੇਜ) ਦੀ ਸਥਿਤੀ ‘ਤੇ ਖੇਤਰੀ ਅਧਿਕਾਰੀਆਂ ਤੋਂ ਫੀਡਬੈਕ ਮੰਗੀ ਅਤੇ ਸਪੱਸ਼ਟ ਕੀਤਾ ਕਿ ਫਸਲ ਦੀ ਨਿਰਵਿਘਨ ਢੋਆ-ਢੁਆਈ ਅਤੇ ਸਟੋਰੇਜ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਯਤਨਾਂ ਦੇ ਨਾਲ-ਨਾਲ ਯੋਗ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਖਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨੇ ਮੰਤਰੀ ਨੂੰ ਦੱਸਿਆ ਕਿ ਟਰਾਂਸਪੋਰਟ ਨੀਤੀ 2023-24 ਵਿੱਚ ਦਰਸਾਏ ਵਿਭਾਗਾਂ ਨੇ ਆਨਲਾਈਨ ਗੇਟ ਪਾਸ ਪ੍ਰਣਾਲੀ ਲਾਗੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਕਣਕ ਦੀ ਢੋਆ-ਢੁਆਈ ਲਈ ਵਰਤੇ ਜਾਂਦੇ ਜ਼ਿਆਦਾਤਰ ਵਾਹਨਾਂ ਵਿੱਚ ਵਹੀਕਲ ਟ੍ਰੈਕਿੰਗ ਸਿਸਟਮ (ਵੀਟੀਐਸ) ਵੀ ਲਗਾਇਆ ਗਿਆ ਹੈ ਅਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਗੇਟ ਪਾਸ ਆਨਲਾਈਨ ਜਨਰੇਟ ਕੀਤੇ ਜਾ ਰਹੇ ਹਨ।
video conference was held with the DFSC’s and Deputy Director of the entire Punjab regarding the storage and lifting of wheat.
In which discussed with the officials about the situation of Mandies.
Despite the change in the environment, our officers are providing better services pic.twitter.com/DbNI6ZwzJi— Lal Chand Kataruchak (@LC_Kataruchak) April 20, 2023
ਮੰਤਰੀ ਨੇ ਖੇਤਰੀ ਅਧਿਕਾਰੀਆਂ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h