ਬੇਅੰਤ ਸਿੰਘ ਕਤਲ ਕਾਂਡ ‘ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਘਟਾਉਣ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਆਦੇਸ਼ ਦਿੱਤੇ ਹਨ।ਸੁਪਰੀਮ ਕੋਰਟ ਨੇ ਕਿਹਾ ਕਿ ਰਾਜੋਆਣਾ ਦੀ ਸਜ਼ਾ ਘਟਾਉਣ ‘ਤੇ ਜਲਦੀ ਫੈਸਲੇ ਲਵੇ ਕੇਂਦਰ ਸਰਕਾਰ।ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਬਹੁਤ ਪਹਿਲਾਂ 2 ਮਹੀਨਿਆਂ ਦਾ ਸਮਾਂ ਖਤਮ ਹੋ ਗਿਆ ਹੈ।ਬਲਵੰਤ ਸਿੰਘ ਰਾਜੋਆਣਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ‘ਚ ਦੋਸ਼ੀ ਹਨ।ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕੇਂਦਰ ਕੋਈ ਵੀ ਫੈਸਲਾ ਲਵੇ, ਪਰ ਫੈਸਲਾ ਲੈਣਾ ਹੋਵੇਗਾ।