ਕਬੱਡੀ ਖਿਡਾਰੀਆਂ ਵੱਲੋਂ ਕਤਲ ਕੀਤੇ ਹਵਲਦਾਰ ਦੇ ਪਰਿਵਾਰ ਲਈ, CM ਮਾਨ ਨੇ 1 ਕਰੋੜ ਰੁਪਏ ਸਹਾਇਤਾ ਦੇਣ ਦਾ ਕੀਤਾ ਐਲਾਨ
CM ਮਾਨ ਨੇ 1 ਕਰੋੜ ਰੁਪਏ ਸਹਾਇਤਾ ਦੇਣ ਦਾ ਕੀਤਾ ਐਲਾਨ
ਦੋਸ਼ੀਆਂ ਤੇ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ
ਸੀ ਐਮ ਮਾਨ ਨੇ ਟਵੀਟ ਕਰਕੇ ਕਿਹਾ ” ਬਰਨਾਲਾ ‘ਚ ਬੀਤੀ ਸ਼ਾਮ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ…ਜਿਸ ਵਿੱਚ ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਜੀ ਦੀ ਮੌਤ ਹੋ ਗਈ…ਪ੍ਰਸ਼ਾਸਨ ਤੇ ਪੁਲਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ…ਦੋਸ਼ੀਆਂ ਨੂੰ ਜਲਦ ਫੜ੍ਹ ਕੇ ਸਖ਼ਤ ਸਜ਼ਾ ਦਿੱਤੀ ਜਾਵੇਗੀ…
ਦਰਸ਼ਨ ਸਿੰਘ ਜੀ ਦੇ ਪਰਿਵਾਰ ਵਾਲਿਆਂ ਨਾਲ ਦਿਲੋਂ ਹਮਦਰਦੀ…ਸਰਕਾਰ ਵੱਲੋਂ ਸਹਾਇਤਾ ਰਾਸ਼ੀ ਵਜੋਂ 1 ਕਰੋੜ ਰੁਪਏ ਪਰਿਵਾਰ ਨੂੰ ਦੇਵਾਂਗੇ ਤੇ ਨਾਲ ਹੀ HDFC ਬੈਂਕ ਵੱਲੋਂ ਵੀ 1 ਕਰੋੜ ਰੁਪਏ ਸਹਾਇਤਾ ਰਾਸ਼ੀ ਅਲੱਗ ਤੋਂ ਦਿੱਤੀ ਜਾਵੇਗੀ…ਬਹਾਦਰ ਪੁਲਸ ਕਰਮੀ ਦੇ ਜਜ਼ਬੇ ਨੂੰ ਦਿਲੋਂ ਸਲਾਮ…”