Kultar Singh Sandhwan: ਸਪੀਕਰ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਅਧੀਨ ਆਉਂਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਵਿਭਾਗਾਂ ਦੇ ਡਾਕਟਰ ਮੁੱਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਇਸ ਦੌਰਾਨ ਉਨ੍ਹਾਂ ਦੇ ਨਾਲ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ, ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਫਾਜਿਲਕਾ (ਐਡੀਸ਼ਨਲ ਚਾਰਜ ਡਿਪਟੀ ਕਮਿਸ਼ਨਰ ਫਰੀਦਕੋਟ), ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸੁਖਜੀਤ ਸਿੰਘ ਢਿੱਲਵਾਂ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹ।
ਮਾਲਵੇ ਦੀ ਮਿੰਨੀ ਪੀ ਜੀ ਆਈ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਚ ਸਿਹਤ ਸੁਵਿਧਾਵਾਂ ਚ ਸੁਧਾਰ ਅਤੇ ਡਾਕਟਰ ਸਾਹਿਬਾਨ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਇਲਾਕੇ ਦੀਆਂ ਵੱਖ ਵੱਖ ਸੰਸਥਾਵਾਂ ਅਤੇ ਪ੍ਰਸ਼ਾਸ਼ਨ ਨਾਲ ਮੀਟਿੰਗ ਦੌਰਾਨ ਵਿਚਾਰ ਚਰਚਾ ਕੀਤੀ। pic.twitter.com/hFLWKk9Xtm
— Kultar Singh Sandhwan (@Sandhwan) April 10, 2023
ਇਸ ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਮੂਹ ਡਾਕਟਰਜ਼ ਅਤੇ ਮੁੱਖੀਆਂ ਤੋਂ ਆਪਣੇ ਆਪਣੇ ਵਾਰਡ ਨਾਲ ਸਬੰਧਤ ਵਿਸਥਾਰ ਨਾਲ ਮੁਸ਼ਿਕਲਾਂ ਸੁਣੀਆਂ। ਜ਼ਿਆਦਾਤਰ ਸਮੱਸਿਆਵਾਂ ਡਾਕਟਰਾਂ, ਸਟਾਫ ਨਰਸਾਂ ਦੀ ਕਮੀ, ਸਕਿਊਰਿਟੀ ਗਾਰਡ, ਆਪ੍ਰੇਸ਼ਨ ਥਿਏਟਰ ਨੂੰ ਅਪਗ੍ਰੇਡ ਕਰਨ ਅਤੇ ਮੁੱਢਲੀਆਂ ਸਹੂਲਤਾਂ ਸਬੰਧੀ ਸੀ।
ਮੱਸਿਆਵਾਂ ਸੁਣਨ ਉਪਰੰਤ ਸਪੀਕਰ ਸੰਧਵਾਂ ਨੇ ਕਿਹਾ ਕਿ ਜਿੰਨਾ ਸਮੱਸਿਆਵਾਂ ਦਾ ਹੱਲ ਹੇਠਲੇ ਪੱਧਰ ਤੇ ਹੋ ਸਕਦਾ ਹੈ। ਉਨ੍ਹਾਂ ਸਮੱਸਿਆਵਾਂ ਦੇ ਹੱਲ ਦੇ ਲਈ ਰੂਪ ਰੇਖਾ ਤਿਆਰ ਕਰ ਲਈ ਜਾਵੇ, ਅਤੇ ਜਿੰਨਾ ਸਮੱਸਿਆਵਾਂ ਦਾ ਹੱਲ ਉੱਚ ਪੱਧਰ ਤੇ ਹੋਵੇਗਾ ਇਸ ਦੇ ਹੱਲ ਲਈ ਜਲਦ ਹੀ ਸਿਹਤ ਮੰਤਰੀ ਅਤੇ ਸਕੱਤਰ ਪੱਧਰ ਤੇ ਅਧਿਕਾਰੀਆਂ ਦੇ ਨਾਲ ਵਿਸ਼ੇਸ਼ ਬੈਠਕ ਕੀਤੀ ਜਾਵੇਗੀ ਅਤੇ ਬੈਠਕ ਵਿੱਚ ਸਾਰੀਆਂ ਸਮੱਸਿਆਵਾਂ ਦੇ ਹੱਲ ਸਬੰਧੀ ਯਤਨ ਕੀਤੇ ਜਾਣਗੇ।
ਇਸ ਮੌਕੇ ਵਿਧਾਇਕ ਗੁਰਦਿੱਤ ਸਿੰਖ ਸੇਖੋਂ ਨੇ ਕਿਹਾ ਕਿ ਫਰੀਦਕੋਟ ਦਾ ਮੈਡੀਕਲ ਕਾਲਜ ਮਾਲਵੇ ਦੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾ ਰਿਹਾ ਹੈ। ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਪਾਲ ਸਿੰਘ, ਮੈਡੀਕਲ ਸੁਪਰਡੈਂਟ ਸੁਲੇਖ ਮਿੱਤਲ ਪੀਆਰਓ ਮਨਪ੍ਰੀਤ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਚੰਦਬਾਜਾ ਅਮਨਦੀਪ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਡਾਕਟਰ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h