ਬੁੱਧਵਾਰ, ਜੁਲਾਈ 30, 2025 08:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ 

by Gurjeet Kaur
ਦਸੰਬਰ 20, 2023
in ਪੰਜਾਬ
0
ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ 
– ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਚਨਬੱਧ
– ਸਾਈਬਰ ਕਰਾਈਮ ਸੈੱਲ ਪੰਜਾਬ ਨੇ ਸਤੰਬਰ 2021 ਤੋਂ ਸਾਈਬਰ ਹੈਲਪਲਾਈਨ 1930 ’ਤੇ ਪ੍ਰਾਪਤ ਸਾਈਬਰ ਵਿੱਤੀ ਧੋਖਾਧੜੀ ਦੀਆਂ 28 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਦੇ 15.5 ਕਰੋੜ ਰੁਪਏ ਫਰੀਜ਼ ਕੀਤੇ : ਡੀ.ਜੀ.ਪੀ. ਗੌਰਵ ਯਾਦਵ
–  ਪੀੜਤਾਂ ਦੇ ਬੈਂਕ ਖਾਤਿਆਂ ਵਿੱਚ  ਪੈਸਾ ਵਾਪਸ ਕਰਨ ਸਬੰਧੀ ਹੋਰ ਅਰਜ਼ੀਆਂ ਪ੍ਰਕਿਰਿਆ ਅਧੀਨ  : ਏ.ਡੀ.ਜੀ.ਪੀ. ਸਾਈਬਰ ਕ੍ਰਾਈਮ ਵੀ. ਨੀਰਜਾ
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਦੇ ਸਾਈਬਰ ਕ੍ਰਾਈਮ ਵਿੱਤੀ ਧੋਖਾਧੜੀ ਦੇ ਪੀੜਤਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਮੱਦੇਨਜ਼ਰ ਨਵੇਕਲਾ ਤੇ ਪਲੇਠਾ ਕਦਮ ਚੁੱਕਦੇ ਹੋਏ, ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਦੇ ਤਾਲਮੇਲ ਨਾਲ ਸਬੰਧਤ ਬੈਂਕਾਂ ਤੋਂ ਪੀੜਤਾਂ ਦੇ ਖਾਤਿਆਂ ਵਿੱਚ 28.5 ਲੱਖ ਰੁਪਏ ਦੀ ਫਰੀਜ਼ ਕੀਤੀ ਰਕਮ ਸਫਲਤਾਪੂਰਵਕ ਵਾਪਸ ਕਰ ਦਿੱਤੀ ਹੈ। ਇਹ ਜਾਣਕਾਰੀ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ ।
ਜ਼ਿਕਰਯੋਗ ਹੈ ਕਿ ਸਾਈਬਰ ਕ੍ਰਾਈਮ ਸੈੱਲ, ਪੰਜਾਬ ਵੱਲੋਂ ਸਾਲ 2021 ਤੋਂ ਸਾਈਬਰ ਹੈਲਪਲਾਈਨ 1930 ਦੀ ਸਹੂਲਤ ਲਾਗੂ ਕੀਤੀ ਗਈ ਸੀ ਤਾਂ ਜੋ ਉਨ੍ਹਾਂ ਨਾਗਰਿਕਾਂ ਨੂੰ ਵਿੱਤੀ ਨੁਕਸਾਨ ਤੋਂ ਬਚਾਇਆ ਜਾ ਸਕੇ, ਜੋ ਸਾਈਬਰ ਕ੍ਰਾਈਮ ਵਿੱਤੀ ਧੋਖਾਧੜੀ ਦਾ ਸ਼ਿਕਾਰ ਹੋਏ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਹੈਲਪਲਾਈਨ 1930 ਜਾਂ ਸਿਟੀਜ਼ਨ ਫਾਈਨੈਂਸ਼ੀਅਲ ਸਾਈਬਰ ਫਰਾਡ ਰਿਪੋਰਟਿੰਗ ਐਂਡ ਮੈਨੇਜਮੈਂਟ ਸਿਸਟਮ (ਸੀ.ਐਫ.ਸੀ.ਐਫ.ਆਰ.ਐਮ.ਐਸ.) ’ਤੇ ਤੁਰੰਤ ਸ਼ਿਕਾਇਤ ਦਰਜ ਹੋਣ ਉਪਰੰਤ, ਸਾਈਬਰ ਅਪਰਾਧ ਧੋਖਾਧੜੀ ਪੀੜਤਾਂ ਦੇ ਪੈਸੇ ਮੁਲਜ਼ਮਾਂ/ਸ਼ੱਕੀ ਵਿਅਕਤੀਆਂ ਦੇ ਖਾਤਿਆਂ ਵਿੱਚ ਫਰੀਜ਼ ਕਰ ਦਿੱਤੇ ਜਾਂਦੇ ਹਨ ।
ਉਨ੍ਹਾਂ ਕਿਹਾ, ‘‘ਹੁਣ ਤੱਕ, ਪੰਜਾਬ ਵਿੱਚ ਹੈਲਪਲਾਈਨ 1930 ’ਤੇ ਵਿੱਤੀ ਧੋਖਾਧੜੀ ਦੀਆਂ 28642 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ, ਜਿਸ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸਾਈਬਰ ਸੈੱਲ ਨੇ ਲਗਭਗ 15.5 ਕਰੋੜ ਰੁਪਏ ਦੀ ਰਕਮ, ਨੂੰ ਫਰੀਜ਼ (ਡੈਬਿਟ ਫਰੀਜ਼/ਲੀਅਨ ਫਰੀਜ਼) ਕੀਤਾ ਹੈ , ਜੋ ਕਿ  ਬੈਂਕਾਂ ਵਿੱਚ ਪਈ ਹੈ।
ਡੀ.ਜੀ.ਪੀ. ਨੇ ਕਿਹਾ ਕਿ ਫਰੀਜ਼ ਕੀਤੀ ਰਕਮ ਦੀ ਵਾਪਸੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ, ਸਾਈਬਰ ਕ੍ਰਾਈਮ ਸੈੱਲ ਨੇ ਲੋਕ ਅਦਾਲਤਾਂ ਰਾਹੀਂ ਸੀ.ਆਰ.ਪੀ.ਸੀ. ਦੀ ਧਾਰਾ 457 ਦੇ ਤਹਿਤ ਪੀੜਤ ਖਾਤਿਆਂ ਵਿੱਚ ਰਿਫੰਡ ਦੀ ਸਹੂਲਤ ਲਈ ਰਾਜ ਕਾਨੂੰਨੀ ਸੇਵਾ ਅਥਾਰਟੀ ਨਾਲ ਸੰਪਰਕ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਸਾਈਬਰ ਕ੍ਰਾਈਮ ਵੀ. ਨੀਰਜਾ ਨੇ 5 ਦਸੰਬਰ 2023 ਨੂੰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਨਾਲ ਮੀਟਿੰਗ ਕਰਕੇ ਪੰਜਾਬ ਦੇ ਸਾਰੇ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀਆਂ ਨੂੰ ਪੈਸੇ ਰਿਫੰਡ ਕਰਨ ਸਬੰਧੀ ਅਪਣਾਈ ਜਾਣ ਵਾਲੀ ਪ੍ਰਕਿਰਿਆ ਬਾਰੇ ਲੋੜੀਂਦੇ ਨਿਰਦੇਸ਼ ਜਾਰੀ ਕਰਵਾਏ।
ਇਸ ਸਬੰਧੀ ਹੋਰ ਜਾਣਕਰੀ ਸਾਂਝੀ ਕਰਦੇ ਹੋਏ, ਏ.ਡੀ.ਜੀ.ਪੀ. ਵੀ. ਨੀਰਜਾ ਨੇ ਦੱਸਿਆ ਕਿ ਪਾਇਲਟ ਪ੍ਰੋਜੈਕਟ ਵਜੋਂ, ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ 9 ਦਸੰਬਰ, 2023 ਨੂੰ ਲੋਕ ਅਦਾਲਤ ਵਿੱਚ ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਲੁਧਿਆਣਾ ਦੀ ਅਦਾਲਤ ਵਿੱਚ ਰਿਫੰਡ ਲਈ 1930 ਹੈਲਪਲਾਈਨ ’ਤੇ ਰਿਪੋਰਟ ਕੀਤੀਆਂ ਸ਼ਿਕਾਇਤਾਂ ’ਤੇ 36 ਕੇਸਾਂ ਦੀਆਂ ਅਰਜ਼ੀਆਂ ਜਮ੍ਹਾਂ ਕਰਵਾਈਆਂ ਸਨ। ਜਿਨ੍ਹਾਂ ਵਿੱਚੋਂ 33 ਦਰਖਾਸਤਾਂ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ ਅਤੇ ਸਬੰਧਤ ਬੈਂਕਾਂ ਤੋਂ ਪੀੜਤਾਂ ਦੇ ਖਾਤਿਆਂ ਵਿੱਚ ਕੁੱਲ 28.5 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਹੁਕਮ ਦਿੱਤੇ।
ਉਨ੍ਹਾਂ ਕਿਹਾ, “ਲੁਧਿਆਣਾ ਵਿੱਚ ਲਗਭਗ 6 ਲੱਖ ਅਤੇ ਮੋਹਾਲੀ ਤੋਂ 11 ਮਾਮਲਿਆਂ ਸਬੰਧੀ 15 ਲੱਖ ਦੀ  ਫਰੀਜ਼ ਕੀਤੀ ਰਕਮ ਦੀ ਵਾਪਸੀ ਲਈ ਹੋਰ ਅਰਜ਼ੀਆਂ ਵਿਚਾਰ ਅਧੀਨ ਹਨ,” । ਉਨ੍ਹਾਂ ਕਿਹਾ ਇਸ ਪ੍ਰਕਿਰਿਆ ਨਾਲ ਪੰਜਾਬ ਵਿੱਚ ਸਾਈਬਰ ਕਰਾਈਮ ਵਿੱਤੀ ਧੋਖਾਧੜੀ ਦੇ ਸ਼ਿਕਾਰ ਵਿਅਕਤੀਆਂ ਨੂੰ ਪੈਸੇ ਵਾਪਸ ਲੈਣ ਵਿੱਚ ਮਦਦ ਮਿਲੇਗੀ।
ਏ.ਡੀ.ਜੀ.ਪੀ. ਨੇ ਕਿਹਾ ਕਿ ਹੋਰ ਜ਼ਿਲਿ੍ਹਆਂ ਨੇ ਵੀ ਇਹ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਪਾਇਲਟ ਪ੍ਰੋਜੈਕਟ ਦੀ ਤਰਜ਼ ’ਤੇ ਫਰੀਜ਼ ਹੋਈ ਰਕਮ ਨੂੰ ਜਾਰੀ ਕਰਨ ਲਈ ਕਈ ਅਰਜ਼ੀਆਂ ਵਿਚਾਰ ਅਧੀਨ ਹਨ ਅਤੇ ਜਲਦ ਹੀ ਕਾਰਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ‘ਰਾਸ਼ਟਰੀ ਹੈਲਪਲਾਈਨ 1930 ਅਤੇ ਰਿਪੋਰਟਿੰਗ ਪਲੇਟਫਾਰਮ’ ਸਾਈਬਰ ਵਿੱਤੀ ਧੋਖਾਧੜੀ ਦੇ ਸ਼ਿਕਾਰ ਨਾਗਰਿਕਾਂ ਨੂੰ ਵਿੱਤੀ ਨੁਕਸਾਨ ਤੋਂ ਬਚਾਉਣ ਲਈ  ਗ੍ਰਹਿ ਮੰਤਰਾਲੇ ਦਾ ਪ੍ਰੋਜੈਕਟ ਹੈ। ‘ਹੈਲਪਲਾਈਨ 1930’ , 24 *7 ਸਾਈਬਰ ਕ੍ਰਾਈਮ ਫਰਾਡ ਕਾਲਾਂ ਪ੍ਰਾਪਤ ਕਰ ਰਹੀ ਹੈ ਅਤੇ ਬੈਂਕਾਂ ਦੁਆਰਾ ਅਗਲੀ ਲੋੜੀਂਦੀ ਕਾਰਵਾਈ ਲਈ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ (ਐਨਸੀਆਰਪੀ) ਨੂੰ ਰਿਪੋਰਟ ਕਰ ਰਹੀ ਹੈ।
ਡੱਬੀ : ਪੀੜਤ ਜਿਨ੍ਹਾਂ ਨੂੰ ਆਪਣਾ ਪੈਸਾ ਵਾਪਸ ਮਿਲਿਆ
੍ਹ ਫਰਾਡ ਕਾਲ ਦਾ ਸ਼ਿਕਾਰ ਹੋਏ ਲੁਧਿਆਣਾ ਦੇ ਓਮਕਾਰ ਸਿੰਘ ਨੂੰ ਆਪਣੇ ਖਾਤੇ ’ਚ ਪਈ 2 ਲੱਖ ਰੁਪਏ ਦੀ ਰਕਮ ਵਾਪਸ ਕਰਨ ਲਈ ਅਦਾਲਤ ਤੋਂ ਹੁਕਮ ਪ੍ਰਾਪਤ ਹੋਏ।
੍ਹ ਲੁਧਿਆਣਾ ਦੇ ਨਵਜੋਤ ਸਿੰਘ, ਜਿਸ ਨੇ ਨਿਵੇਸ਼ ਘੁਟਾਲੇ ਵਿੱਚ ਆਪਣਾ ਪੈਸਾ ਗੁਆ ਦਿੱਤਾ ਸੀ, ਦੇ ਬੈਂਕ ਖਾਤੇ ਵਿੱਚ 7.45 ਲੱਖ ਰੁਪਏ ਵਾਪਸ।
੍ਹ ਲੁਧਿਆਣਾ ਦੇ ਰਾਕੇਸ਼ ਕੁਮਾਰ, ਜਿਸ ਨੇ ਸਾਈਬਰ ਧੋਖੇਬਾਜ਼ ਹੱਥੋਂ 27000 ਰੁਪਏ ਗੁਆਏ, ਅਦਾਲਤ ਤੋਂ ਉਸ ਦੇ ਬੈਂਕ ਖਾਤੇ ਵਿਚ ਰਕਮ ਵਾਪਸ ਕਰਨ ਦੇ ਆਦੇਸ਼ ਮਿਲੇ ।
੍ਹ ਫਰਾਡ ਕਾਲ ਦਾ ਸ਼ਿਕਾਰ ਹੋਈ ਲੁਧਿਆਣਾ ਦੀ ਹਰਪ੍ਰੀਤ ਕੌਰ ਦੇ ਬੈਂਕ ਖਾਤੇ ’ਚ 27000 ਰੁਪਏ ਵਾਪਸ ਆਏ।
Share213Tweet133Share53

Related Posts

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਮਾਤਾ ਨੈਣਾ ਦੇਵੀ ਤੋਂ ਵਾਪਸ ਆਉਂਦੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, ਨਹਿਰ ‘ਚ ਜਾ ਡਿੱਗਿਆ ਪਿਕਅੱਪ

ਜੁਲਾਈ 28, 2025

ਹਸਪਤਾਲ ‘ਚ ਆਕਸੀਜਨ ਮਸ਼ੀਨ ‘ਚ ਆਈ ਖਰਾਬੀ ਨੇ ਲਈ ਮਰੀਜ਼ਾਂ ਦੀ ਜਾਨ

ਜੁਲਾਈ 28, 2025
Load More

Recent News

Weather Update: 72 ਸ਼ਹਿਰਾਂ ‘ਚ ਪਏਗਾ ਭਾਰੀ ਮੀਂਹ, ਜਾਣੋ ਮੌਸਮ ਵਿਭਾਗ ਨੇ ਕੀ ਜਾਰੀ ਕੀਤਾ ਅਲਰਟ

ਜੁਲਾਈ 30, 2025

ਜਾਣੋ ਕਿਵੇਂ ਹੁਣ 20 ਮਿੰਟ ‘ਚ ਮਿਲੇਗਾ ਡਰਾਈਵਿੰਗ ਲਾਇਸੈਂਸ

ਜੁਲਾਈ 29, 2025

ਪ੍ਰਿਯੰਕਾ ਗਾਂਧੀ ਨੇ ਪਹਿਲਗਾਮ ਹਮਲੇ ਦੀ ਸਦਨ ‘ਚ ਕੀਤੀ ਚਰਚਾ, ਸਰਕਾਰ ਨੂੰ ਸੁਣਾਈਆਂ ਇਹ ਗੱਲਾਂ

ਜੁਲਾਈ 29, 2025

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਕੌਣ ਹੈ ਦਿਵਿਆ ਦੇਸ਼ਮੁਖ? FIDE ਮਹਿਲਾ ਵਿਸ਼ਵ ਕੱਪ 2025 ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਔਰਤ

ਜੁਲਾਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.