ਬੁੱਧਵਾਰ, ਮਈ 14, 2025 03:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਾਡੇ ਖ਼ੂਨ ਦਾ ਹਰ ਕਤਰਾ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਸਮਰਪਿਤ- ਸੀਐਮ ਮਾਨ

Punjab CM Mann: ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਹਰ ਖੇਤਰ ਵਿੱਚ ਸਰਬਪੱਖੀ ਤਰੱਕੀ ਤੇ ਖ਼ੁਸ਼ਹਾਲ ਦਾ ਗਵਾਹ ਬਣ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਜਾਰੀ ਰਹੇਗੀ।

by ਮਨਵੀਰ ਰੰਧਾਵਾ
ਮਾਰਚ 7, 2023
in ਪੰਜਾਬ
0

Punjab CM in Punjab Vidhan Sabha: ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਪਹਿਲੀ ਵਾਰ ਸੂਬੇ ਦੀ ਸੱਤਾ ਉਨ੍ਹਾਂ ਲੋਕ ਆਗੂਆਂ ਨੂੰ ਸੌਂਪੀ ਗਈ ਹੈ, ਜੋ ਲੋਕਾਂ ਦੀ ਭਲਾਈ ਲਈ ਵਚਨਬੱਧ ਹਨ।

ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਪਹਿਲਾਂ ਇਹ ਵਾਗਡੋਰ ਅਜਿਹੇ ਲੋਕਾਂ ਦੇ ਹੱਥਾਂ ਵਿੱਚ ਸੀ, ਜੋ ਸੂਬੇ ਨੂੰ ਲੁੱਟਣ ਵਿੱਚ ਅੰਗਰੇਜ਼ਾਂ ਤੋਂ ਵੀ ਅੱਗੇ ਨਿਕਲ ਗਏ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਹਰ ਪੰਜਾਬੀ ਅਤੇ ਸੂਬੇ ਦੇ ਸਾਰੇ ਨਾਗਰਿਕਾਂ ਦੀ ਸਰਕਾਰ ਹੈ ਅਤੇ ਸੂਬੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਸੀਐਮ ਮਾਨ ਨੇ ਕਿਹਾ ਸੂਬੇ ਦੀ ਪੁਰਾਤਨ ਸ਼ਾਨ ਬਹਾਲੀ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਖ਼ੂਨ ਦਾ ਹਰ ਕਤਰਾ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਸਮਰਪਿਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਦਾ ਇਸ ਸਾਲ ਦਾ ਭਾਸ਼ਣ ਆਉਣ ਵਾਲੇ ਸਮੇਂ ਵਿੱਚ ਸੂਬੇ ਵਿੱਚ ਹੋਣ ਵਾਲੇ ਵੱਡੇ ਵਿਕਾਸ ਦਾ ਮਹਿਜ਼ ਇੱਕ ਝਲਕਾਰਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹਰ ਖੇਤਰ ਵਿੱਚ ਸਰਬਪੱਖੀ ਤਰੱਕੀ ਤੇ ਖ਼ੁਸ਼ਹਾਲ ਦਾ ਗਵਾਹ ਬਣ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਜਾਰੀ ਰਹੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਹਰ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੂਰੇ ਜੋਸ਼ੋ-ਖ਼ਰੋਸ਼ ਨਾਲ ਕੰਮ ਕਰ ਰਹੀ ਹੈ।

ਆਪਣੀ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਬਿਜਲੀ ਦੇ ਲੰਮੇ ਕੱਟ ਲੱਗਣੇ ਪੁਰਾਣੇ ਸਮੇਂ ਦੀ ਗੱਲ ਹੋ ਗਈ ਹੈ ਕਿਉਂਕਿ ਪੰਜਾਬ ਹੁਣ ਬਿਜਲੀ ਸਰਪਲੱਸ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਬਿਜਲੀ ਉਤਪਾਦਨ ਵਿੱਚ 83 ਫ਼ੀਸਦ ਵਾਧਾ ਹੋਇਆ ਹੈ।

ਭਗਵੰਤ ਮਾਨ ਨੇ ਕਿਹਾ ਕਿ ਉਹ ਆਮ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਚੰਗੀ ਤਰ੍ਹਾਂ ਜਾਣਦੇ ਹਨ ਕਿ ਸੂਬੇ ਦੇ ਲੋਕਾਂ ਨੂੰ ਕਿਹੜੀਆਂ ਮੁਸ਼ਕਲਾਂ ਦਰਪੇਸ਼ ਆਉਂਦੀਆਂ ਹਨ। ਸੀਐਮ ਮਾਨ ਨੇ ਕਿਹਾ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇਸ਼ ‘ਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀ ਸੂਬੇ ਵਿੱਚ ਨਿਵੇਸ਼ ਕਰਨ ਲਈ ਪੂਰੀ ਉਤਸੁਕਤਾ ਦਿਖਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਵੱਡੀ ਪੱਧਰ ‘ਤੇ ਵਿਕਾਸ ਹੋਵੇਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

ਭ੍ਰਿਸ਼ਟ ਆਗੂਆਂ ਵਿਰੁੱਧ ਸਖ਼ਤ ਕਾਰਵਾਈ ਰਹੇਗੀ ਜਾਰੀ

ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਸੂਬੇ ਨਾਲ ਦਗ਼ਾ ਕਮਾਉਣ ਵਾਲੇ ਆਗੂਆਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਬੇਰਹਿਮੀ ਨਾਲ ਲੁੱਟਣ ਅਤੇ ਬਰਬਾਦ ਕਰਨ ਵਾਲੇ ਇਨ੍ਹਾਂ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਤੋਂ ਉਨ੍ਹਾਂ ਨੂੰ ਕੋਈ ਨਹੀਂ ਰੋਕ ਸਕਦਾ। ਭਗਵੰਤ ਮਾਨ ਨੇ ਸਦਨ ਨੂੰ ਭਰੋਸਾ ਦਿਵਾਇਆ ਕਿ ਭ੍ਰਿਸ਼ਟ ਆਗੂਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੋਂ ਉਨ੍ਹਾਂ ਨੂੰ ਕੋਈ ਨਹੀਂ ਰੋਕ ਸਕਦਾ ਅਤੇ ਅਜਿਹੇ ਆਗੂਆਂ ਵਿਰੁੱਧ ਕਾਰਵਾਈ ਹਰ ਹਾਲੇ ਜਾਰੀ ਰਹੇਗੀ।

ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਐਨਓਸੀ ਲੈਣ ਤੋਂ ਛੋਟ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਸੂਬੇ ਦੇ 5000 ਪਿੰਡਾਂ ਨੂੰ ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਇਤਰਾਜ਼ਹੀਣਤਾ ਸਰਟੀਫਿਕੇਟ (ਐਨਓਸੀ) ਲੈਣ ਤੋਂ ਛੋਟ ਦਿੱਤੀ ਹੋਈ ਹੈ ਤੇ ਜਲਦ ਹੀ ਇੰਨੇ ਹੋਰ ਪਿੰਡਾਂ ਨੂੰ ਵੀ ਛੋਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਿਸੇ ਵੀ ਗ਼ੈਰ-ਕਾਨੂੰਨੀ ਕਾਲੋਨੀ ਨੂੰ ਵਿਕਸਿਤ ਨਹੀਂ ਹੋਣ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਗ਼ੈਰ-ਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਨੂੰ ਪਹਿਲਾਂ ਹੀ ਸੁਚਾਰੂ ਬਣਾਇਆ ਗਿਆ ਹੈ।

ਮੁੱਖ ਮੰਤਰੀ ਨੇ ਸੂਬੇ ਦੀਆਂ ਰਵਾਇਤੀ ਪਾਰਟੀਆਂ ਨੂੰ ਸੂਬੇ ਦੇ ਹਿੱਤਾਂ ਦੇ ਉਲਟ ਭੁਗਤਣ ਲਈ ਵੀ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਟੋਲ ਅਤੇ ਰੇਤ ਮਾਫੀਆ ਨੂੰ ਵੱਡੀ ਪੱਧਰ ‘ਤੇ ਪ੍ਰਫੁੱਲਿਤ ਕਰਨ ਲਈ ਇਸ ਮਾਫੀਏ ਨਾਲ ਮਿਲੀਭੁਗਤ ਕਰਕੇ ਸੂਬੇ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।

ਟੋਲ ਪਲਾਜ਼ੇ ਕਰਵਾਏ ਬੰਦ

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਮਿਆਦ ਪੁੱਗੇ ਟੋਲ ਪਲਾਜ਼ਿਆਂ ਨੂੰ ਬੰਦ ਕਰ ਦਿੱਤਾ ਹੈ ਅਤੇ ਲੋਕਾਂ ਨੂੰ ਰੇਤ ਦੀ ਸਸਤੀਆਂ ਦਰਾਂ ਉਤੇ ਉਪਲਬਧਤਾ ਯਕੀਨੀ ਬਣਾਉਣ ਲਈ ਲਗਭਗ 50 ਜਨਤਕ ਮਾਈਨਿੰਗ ਖੱਡਾਂ ਸ਼ੁਰੂ ਕੀਤੀਆਂ ਹਨ।

‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਸ਼ੁਰੂਆਤ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਜਲਦ ਹੀ ‘ਸਰਕਾਰ ਤੁਹਾਡੇ ਦੁਆਰ’ ਨਾਂ ਦਾ ਆਪਣਾ ਪ੍ਰਮੁੱਖ ਤੇ ਮਹੱਤਵਪੂਰਨ ਪ੍ਰੋਗਰਾਮ ਆਰੰਭੇਗੀ, ਜਿਸ ਤਹਿਤ ਸੂਬੇ ਦੇ ਲੋਕਾਂ ਨੂੰ 40 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੇ ਘਰ ਨੇੜੇ ਹੀ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਸਕੀਮ ਐਪ ਰਾਹੀਂ ਆਨਲਾਈਨ ਉਪਲਬਧ ਹੋਵੇਗੀ ਅਤੇ ਲੋਕ ਮਹਿਜ਼ ਇਕ ਫੋਨ ਕਾਲ ਰਾਹੀਂ ਇਸ ਸਕੀਮ ਦਾ ਲਾਭ ਲੈ ਸਕਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਇਲਾਕਾ ਨਿਵਾਸੀਆਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੇ ਘਰ ਨੇੜੇ ਬੜੇ ਸੁਚੱਜੇ ਤੇ ਨਿਰਵਿਘਨ ਢੰਗ ਨਾਲ ਪ੍ਰਾਪਤ ਹੋ ਸਕਣਗੀਆਂ।

117 ਸਕੂਲ ਆਫ ਐਮੀਨੈਂਸ ਖੋਲ੍ਹੇ ਗਏ

ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ਸਕੂਲ ਆਫ ਐਮੀਨੈਂਸ ਖੋਲ੍ਹੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਲਈ ਚੰਗੀ ਤਰ੍ਹਾਂ ਤਿਆਰ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦਾ ਵੱਕਾਰ ਮੁੜ ਬਹਾਲ ਹੋਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਨਵੀਆਂ ਲੀਹਾਂ ’ਤੇ ਪਾਉਣ ਲਈ ਸੂਬਾ ਸਰਕਾਰ ਨੇ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਬਣਾਉਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ ਅਤੇ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਸੂਬੇ ਦਾ ਹਰੇਕ ਜ਼ਿਲ੍ਹਾ ਇੱਕ ਮੈਡੀਕਲ ਕਾਲਜ ਨਾਲ ਜੁੜਿਆ ਹੋਵੇ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਦਾ ਨੀਂਹ ਪੱਥਰ ਪਹਿਲਾਂ ਹੀ ਰੱਖਿਆ ਜਾ ਚੁੱਕਾ ਹੈ ਅਤੇ ਜਲਦੀ ਹੀ ਇਸ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਦੋ ਹੋਰ ਮੈਡੀਕਲ ਕਾਲਜਾਂ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannpro punjab tvPunjab CMpunjab governmentpunjab newsPunjab Vidhan Sabhapunjabi news
Share204Tweet128Share51

Related Posts

ਡਰੋਨ ਹਮਲੇ ਦੌਰਾਨ ਜਖਮੀ ਹੋਈ ਮਹਿਲਾ ਦੀ ਹੋਈ ਮੌਤ

ਮਈ 13, 2025

ਅੰਮ੍ਰਿਤਸਰ ਚ ਜਹਿਰੀਲੀ ਸ਼ਰਾਬ ਦਾ ਕਹਿਰ, ਲੋਕ ਹੋ ਰਹੇ ਸ਼ਿਕਾਰ

ਮਈ 13, 2025

ਜੰਗਬੰਦੀ ਤੋਂ ਬਾਅਦ ਵੀ ਕੀ ਪਾਕਿਸਤਾਨ ਕਰ ਰਿਹਾ ਕੋਈ ਸਾਜਿਸ਼, ਸਰਹੱਦੀ ਇਲਾਕਿਆਂ ਚ ਦੇਖੇ ਗਏ ਡਰੋਨ

ਮਈ 13, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025
Load More

Recent News

ਆਪਣੀ ਦੋ ਸਾਲ ਦੀ ਧੀ ਨੂੰ ਨਾਲ ਲੈ ਕਰਦਾ ਹੈ ਫ਼ੂਡ ਡਲਿਵਰੀ ਦਾ ਕੰਮ, CEO ਨੇ ਸਾਂਝੀ ਕੀਤੀ ਕਰਮਚਾਰੀ ਦੀ ਭਾਵੁਕ ਕਹਾਣੀ

ਮਈ 13, 2025

PM ਮੋਦੀ ਦੀ ਪਾਕਿਸਤਾਨ ਨੂੰ ਸਖਤ ਚੇਤਾਵਨੀ

ਮਈ 13, 2025

UK ਨੇ ਬਦਲੇ ਇਮੀਗ੍ਰੇਸ਼ਨ ਨਿਯਮ, ਭਾਰਤੀ ਵਿਦਿਆਰਥੀਆਂ ਤੇ ਕਾਮਿਆਂ ‘ਤੇ ਕੀ ਪਵੇਗਾ ਅਸਰ

ਮਈ 13, 2025

ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਮਿਲੇਗਾ 3400 ਕਰੋੜ ਦਾ ਜਹਾਜ, ਕਤਰ ਦੇ ਰਿਹਾ ਦੁਨੀਆਂ ਦਾ ਸਭ ਤੋਂ ਮਹਿੰਗਾ ਗਿਫ਼ਟ

ਮਈ 13, 2025

I-Phone 16 ਤੋਂ ਵੀ ਮਹਿੰਗੀ ਹੋਵੇਗੀ Apple Series-17, ਜਾਣੋ ਕਦੋਂ ਤੱਕ ਹੋ ਸਕਦਾ ਹੈ ਲਾਂਚ

ਮਈ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.