Radish Side Effects: ਜਿਨ੍ਹਾਂ ਲੋਕਾਂ ਨੂੰ ਘੱਟ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ, ਉਨ੍ਹਾਂ ਨੂੰ ਮੂਲੀ ਦਾ ਸੇਵਨ ਨਹੀਂ ਕਰਨਾ ਚਾਹੀਦਾ। ਮੂਲੀ ਵਿੱਚ ਡਾਇਯੂਰੇਟਿਕ ਗੁਣ ਹੁੰਦੇ ਹਨ, ਜੋ ਸਰੀਰ ਵਿੱਚੋਂ ਪਾਣੀ ਨੂੰ ਬਾਹਰ ਕੱਢਦੇ ਹਨ। ਇਸ ਨਾਲ ਲੋਅ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋਰ ਵਧ ਸਕਦੀ ਹੈ।
ਜਿਨ੍ਹਾਂ ਲੋਕਾਂ ਨੂੰ ਹਾਈਪੋਗਲਾਈਸੀਮੀਆ (ਘੱਟ ਬਲੱਡ ਸ਼ੂਗਰ) ਦੀ ਸਮੱਸਿਆ ਹੈ, ਉਨ੍ਹਾਂ ਨੂੰ ਮੂਲੀ ਦਾ ਸੇਵਨ ਸੀਮਤ ਮਾਤਰਾ ‘ਚ ਕਰਨਾ ਚਾਹੀਦਾ ਹੈ। ਮੂਲੀ ਵਿਚ ਇਨਸੁਲਿਨ ਵਧਾਉਣ ਵਾਲੇ ਗੁਣ ਹੁੰਦੇ ਹਨ, ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਘਟਾ ਸਕਦੇ ਹਨ।
ਜਿਨ੍ਹਾਂ ਲੋਕਾਂ ਨੂੰ ਪਿੱਤੇ ਦੀ ਪੱਥਰੀ ਦੀ ਸਮੱਸਿਆ ਹੈ, ਉਨ੍ਹਾਂ ਨੂੰ ਮੂਲੀ ਨਹੀਂ ਖਾਣੀ ਚਾਹੀਦੀ। ਮੂਲੀ ‘ਚ ਅਜਿਹੇ ਗੁਣ ਹੁੰਦੇ ਹਨ ਜੋ ਪਿੱਤ ਦੇ ਉਤਪਾਦਨ ਨੂੰ ਵਧਾਉਂਦੇ ਹਨ, ਜਿਸ ਨਾਲ ਪਿੱਤੇ ਦੀ ਪੱਥਰੀ ਦੀ ਸਮੱਸਿਆ ਵਧ ਸਕਦੀ ਹੈ।
ਗਰਭਵਤੀ ਔਰਤਾਂ ਨੂੰ ਮੂਲੀ ਦਾ ਸੇਵਨ ਨਹੀਂ ਕਰਨਾ ਚਾਹੀਦਾ। ਮੂਲੀ ਵਿੱਚ ਕੁਝ ਅਜਿਹੇ ਗੁਣ ਹੁੰਦੇ ਹਨ ਜੋ ਗਰਭਪਾਤ ਦਾ ਕਾਰਨ ਬਣ ਸਕਦੇ ਹਨ।
ਦੁੱਧ ਪਿਆਉਂਦੀਆਂ ਮਹਿਲਾਵਾਂ ਨੂੰ ਮੂਲੀ ਦਾ ਸੇਵਨ ਸੀਮਤ ਮਾਤਰਾ ਵਿੱਚ ਕਰਨਾ ਚਾਹੀਦਾ ਹੈ। ਮੂਲੀ ਵਿੱਚ ਕੁਝ ਗੁਣ ਹੁੰਦੇ ਹਨ ਜੋ ਮਾਂ ਦੇ ਦੁੱਧ ਵਿੱਚ ਜਾ ਕੇ ਬੱਚੇ ਨੂੰ ਨੁਕਸਾਨ ਪਹੁੰਚਾ ਸਕਦੇ ਹਨ।