Fennel Seeds: ਸੌਂਫ ਵਿੱਚ ਪੌਲੀਫੇਨੋਲ ਐਂਟੀਆਕਸੀਡੈਂਟ ਹੁੰਦੇ ਹਨ ਜੋ ਇੱਕ ਸ਼ਕਤੀਸ਼ਾਲੀ ਐਂਟੀ-ਇੰਫਲੇਮੇਟਰੀ ਏਜੰਟ ਹਨ, ਇਹ ਸਿਹਤ ਲਈ ਬਹੁਤ ਪ੍ਰਭਾਵਸ਼ਾਲੀ ਹੈ। ਹੈਲਥਲਾਈਨ ਮੁਤਾਬਕ ਖੋਜ ‘ਚ ਪਾਇਆ ਗਿਆ ਹੈ ਕਿ ਇਨ੍ਹਾਂ ਐਂਟੀਆਕਸੀਡੈਂਟਸ ਦੀ ਮਦਦ ਨਾਲ ਦਿਲ ਦੇ ਰੋਗ, ਮੋਟਾਪਾ, ਕੈਂਸਰ, ਨਿਊਰੋਲੌਜੀਕਲ ਬੀਮਾਰੀ ਅਤੇ ਟਾਈਪ 2 ਡਾਇਬਟੀਜ਼ ਦੇ ਖਤਰੇ ਤੋਂ ਬਚਿਆ ਜਾ ਸਕਦਾ ਹੈ।
ਜੇਕਰ ਤੁਹਾਨੂੰ ਭੁੱਖ ਨਹੀਂ ਲੱਗਦੀ ਤਾਂ ਸੌਂਫ ਦੀ ਮਦਦ ਨਾਲ ਤੁਸੀਂ ਇਸ ਸਮੱਸਿਆ ਨੂੰ ਦੂਰ ਕਰ ਸਕਦੇ ਹੋ। ਤੁਸੀਂ ਇਸ ਨੂੰ ਸੁੱਕਾ ਵੀ ਖਾ ਸਕਦੇ ਹੋ ਜਾਂ ਪਾਣੀ ‘ਚ ਉਬਾਲ ਕੇ ਚਾਹ ਬਣਾ ਸਕਦੇ ਹੋ ਅਤੇ ਇਸ ਨੂੰ ਆਪਣੀ ਖੁਰਾਕ ‘ਚ ਸ਼ਾਮਲ ਕਰ ਸਕਦੇ ਹੋ। ਇਸ ਦੇ ਸੇਵਨ ਨਾਲ ਤੁਹਾਡੀ ਭੁੱਖ ਵਧੇਗੀ, ਪਾਚਨ ਕਿਰਿਆ ਠੀਕ ਰਹੇਗੀ ਅਤੇ ਅੰਤੜੀਆਂ ਦੀ ਸਿਹਤ ਵੀ ਠੀਕ ਰਹੇਗੀ।
ਸੌਂਫ ਖਾਣ ਦੇ ਫਾਇਦੇ ਦਿਲ ਦੀ ਸਿਹਤ ਨਾਲ ਵੀ ਜੁੜੇ ਹੋਏ ਹਨ। ਇਸ ‘ਚ ਫਾਈਬਰ ਭਰਪੂਰ ਮਾਤਰਾ ‘ਚ ਹੁੰਦਾ ਹੈ ਜਿਸ ਕਾਰਨ ਇਹ ਹਾਈ ਕੋਲੈਸਟ੍ਰੋਲ ਦੀ ਸਮੱਸਿਆ ਨੂੰ ਦੂਰ ਰੱਖਣ ‘ਚ ਮਦਦ ਕਰਦਾ ਹੈ। ਜੇਕਰ ਤੁਸੀਂ ਰੋਜ਼ਾਨਾ ਘੱਟੋ-ਘੱਟ 7 ਗ੍ਰਾਮ ਸੌਂਫ ਦਾ ਸੇਵਨ ਕਰਦੇ ਹੋ ਤਾਂ ਤੁਸੀਂ ਆਪਣੇ ਦਿਲ ਨੂੰ ਸਿਹਤਮੰਦ ਰੱਖ ਸਕਦੇ ਹੋ। ਇਸ ‘ਚ ਮੌਜੂਦ ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਕੈਲਸ਼ੀਅਮ ਵੀ ਸਿਹਤਮੰਦ ਦਿਲ ਲਈ ਜ਼ਰੂਰੀ ਹਨ।
ਖੋਜ ਵਿੱਚ ਪਾਇਆ ਗਿਆ ਹੈ ਕਿ ਸੌਂਫ ਅਤੇ ਇਸ ਦੇ ਅਰਕ ਵਿੱਚ ਕੈਂਸਰ ਨਾਲ ਲੜਨ ਵਾਲੇ ਤੱਤ ਹੁੰਦੇ ਹਨ ਜੋ ਕੈਂਸਰ ਨੂੰ ਫੈਲਣ ਤੋਂ ਰੋਕ ਸਕਦੇ ਹਨ। ਇਹ ਛਾਤੀ ਦੇ ਕੈਂਸਰ ਸੈੱਲਾਂ ਨੂੰ ਫੈਲਣ ਤੋਂ ਰੋਕ ਸਕਦਾ ਹੈ ਅਤੇ ਸਾਨੂੰ ਜਿਗਰ ਦੇ ਕੈਂਸਰ ਤੋਂ ਬਚਾ ਸਕਦਾ ਹੈ। ਇਹ ਕੈਂਸਰ ਦੀ ਮੌਤ ਨੂੰ ਰੋਕਣ ਵਿੱਚ ਮਦਦ ਕਰ ਸਕਦਾ ਹੈ। ਹਾਲਾਂਕਿ, ਇਸ ‘ਤੇ ਅਜੇ ਹੋਰ ਖੋਜ ਕੀਤੀ ਜਾ ਰਹੀ ਹੈ।
ਇਹ ਵੀ ਪਤਾ ਲੱਗਾ ਹੈ ਕਿ ਮਾਂ ਦਾ ਦੁੱਧ ਚੁੰਘਾਉਣ ਵਾਲੀਆਂ ਔਰਤਾਂ ਅਤੇ ਉਨ੍ਹਾਂ ਦੇ ਬੱਚੇ ਨੂੰ ਵੀ ਸੌਂਫ ਦਾ ਸੇਵਨ ਕਾਫੀ ਲਾਭ ਪਹੁੰਚਾ ਸਕਦਾ ਹੈ। ਇਹ ਮਾਂ ਦੇ ਦੁੱਧ ਦੇ ਉਤਪਾਦਨ ਨੂੰ ਵਧਾਉਂਦਾ ਹੈ ਅਤੇ ਬੱਚੇ ਨੂੰ ਵਧੀਆ ਪੋਸ਼ਣ ਪ੍ਰਦਾਨ ਕਰਨ ਵਿੱਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਸ ਵਿਚ ਐਂਟੀਬੈਕਟੀਰੀਅਲ ਗੁਣ ਹੁੰਦੇ ਹਨ, ਇਹ ਸੋਜ ਨੂੰ ਘੱਟ ਕਰਨ ਵਿਚ ਮਦਦ ਕਰਦਾ ਹੈ, ਮਾਨਸਿਕ ਸਿਹਤ ਨੂੰ ਠੀਕ ਰੱਖਦਾ ਹੈ ਅਤੇ ਮੀਨੋਪੌਜ਼ ਦੇ ਲੱਛਣਾਂ ਨੂੰ ਘੱਟ ਕਰਦਾ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h